September 23, 2026, 7:49 pm
----------- Advertisement -----------
HomeNewsEntertainmentਬੇਟੇ ਦੇ ਨਾਲ ਹੁਨਰਬਾਜ਼ ਸ਼ੋਅ 'ਚ ਭਾਰਤੀ ਸਿੰਘ ਦੀ ਐਂਟਰੀ,ਦਿਖਾਈ ਆਪਣੇ ਬੇਟੇ...

ਬੇਟੇ ਦੇ ਨਾਲ ਹੁਨਰਬਾਜ਼ ਸ਼ੋਅ ‘ਚ ਭਾਰਤੀ ਸਿੰਘ ਦੀ ਐਂਟਰੀ,ਦਿਖਾਈ ਆਪਣੇ ਬੇਟੇ ਦੀ ਪਹਿਲੀ ਝਲਕ

Published on

----------- Advertisement -----------

ਕੁਝ ਦਿਨ ਪਹਿਲਾਂ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਨੇ ਆਪਣੇ ਬੇਟੇ ਦਾ ਸਵਾਗਤ ਕੀਤਾ ਸੀ। ਬੇਟੇ ਦੇ ਜਨਮ ਤੋਂ ਪਹਿਲਾਂ ਦੋਵੇਂ ਟੀਵੀ ਸ਼ੋਅ ਹੁਨਰਬਾਜ਼ ਨੂੰ ਹੋਸਟ ਕਰ ਰਹੇ ਸਨ। ਹਾਲਾਂਕਿ, ਇਨ੍ਹੀਂ ਦਿਨੀਂ ਭਾਰਤੀ ਘਰ ਵਿੱਚ ਰਹਿ ਕੇ ਆਪਣੇ ਬੇਟੇ ਦੀ ਪੂਰੀ ਦੇਖਭਾਲ ਕਰ ਰਹੀ ਹੈ ਅਤੇ ਸ਼ੋਅ ਵਿੱਚ ਉਸਦੀ ਜਗ੍ਹਾ ਸੁਰਭੀ ਚੰਦਨਾ ਨਜ਼ਰ ਆ ਰਹੀ ਹੈ। ਇਸ ਦੌਰਾਨ ਭਾਰਤੀ ਨੇ ਆਪਣੇ ਬੇਟੇ ਨਾਲ ਸ਼ੋਅ ‘ਚ ਵਾਪਸੀ ਕੀਤੀ ਹੈ। ਭਾਰਤੀ ਦਾ ਆਪਣੇ ਬੇਟੇ ਦੇ ਨਾਲ ਨਜ਼ਰ ਆਉਣ ਵਾਲਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਦਰਅਸਲ, ਕਾਮੇਡੀਅਨ ਭਾਰਤੀ ਇੱਕ ਵੀਡੀਓ ਕਾਲ ਰਾਹੀਂ ਹੁਨਰਬਾਜ਼ ਦੇ ਸੈੱਟ ‘ਤੇ ਸ਼ਾਮਲ ਹੋਈ ਸੀ।

ਸ਼ੋਅ ਦੇ ਮੇਕਰਸ ਨੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਅਤੇ ਖੁਲਾਸਾ ਕੀਤਾ ਕਿ ਹਰ ਕੋਈ ਭਾਰਤੀ ਨੂੰ ਬਹੁਤ ਮਿਸ ਕਰ ਰਿਹਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਭਾਰਤੀ ਨੂੰ ਲੈ ਕੇ ਕੁਝ ਗੱਲਾਂ ਚੱਲ ਰਹੀਆਂ ਹਨ ਅਤੇ ਤੁਰੰਤ ਹੀ ਭਾਰਤੀ ਸਕ੍ਰੀਨ ‘ਤੇ ਆ ਜਾਂਦੀ ਹੈ। ਅਸਲ ‘ਚ ਮਿਥੁਨ ਦਾ ਸੁਰਭੀ ਚੰਦਨਾ ਨੂੰ ਕਹਿ ਰਹੇ ਹਨ ਕਿ ਜਿਸ ਨੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਸੀ, ਉਸ ਦਾ ਹੁਣੇ-ਹੁਣੇ ਉਸਦੇ ਬੱਚਾ ਹੋਇਆ ਹੈ ਅਤੇ ਉਹ ਅਜੇ ਘਰ ‘ਚ ਹੈ ਅਤੇ ਇਸ ਲਈ ਮੈਂ ਸ਼ਾਂਤੀ ਨਾਲ ਸਮਾਂ ਬਿਤਾ ਰਿਹਾ ਹਾਂ। ਕੁਝ ਹੀ ਦੇਰ ‘ਚ ਭਾਰਤੀ ਸਾਹਮਣੇ ਆ ਕੇ ਕਹਿੰਦੀ ਹੈ, ‘ਇੱਥੇ ਮੈਂ ਬੱਚੇ ਨਾਲ ਖੇਡ ਰਹੀ ਹਾਂ ਤੇ ਉਥੇ ਤੁਹਾਡੀ ਆਪਣੀ ਖੇਡ ਚੱਲ ਰਹੀ ਹੈ। ਤੁਸੀਂ ਕੀ ਕਰ ਰਹੇ ਹੋ ਸਰ?

ਇਹ ਕੁੜੀ (ਸੁਰਭੀ ਚੰਦਨਾ) ਤੁਹਾਡੇ ਤੋਂ ਘੱਟੋ-ਘੱਟ 62 ਸਾਲ ਛੋਟੀ ਹੋਵੇਗੀ। ਇਸ ਗੱਲਬਾਤ ਦੌਰਾਨ ਹੀ ਭਾਰਤੀ ਆਪਣੇ ਬੇਟੇ ਨੂੰ ਗੋਦ ‘ਚ ਲੈਂਦੀ ਹੈ ਅਤੇ ਹਰ ਕੋਈ ਖੁਸ਼ੀ ‘ਚ ਉੱਛਲ ਪੈਂਦਾ ਹੈ। ਸਾਰੇ ਬੱਚੇ ਨੂੰ ਦੇਖ ਕੇ ਬਹੁਤ ਹੀ ਜ਼ਿਆਦਾ ਖੁਸ਼ ਨਜ਼ਰ ਆ ਰਹੇ ਹਨ। ਹਰ ਕੋਈ ਭਾਰਤੀ ਅਤੇ ਉਸ ਦੇ ਬੱਚੇ ਨੂੰ ਸ਼ੁਭਕਾਮਨਾਵਾਂ ਦੇ ਰਿਹਾ ਹੈ। ਇਸ ਦੌਰਾਨ ਕਰਨ ਜੌਹਰ ਨੇ ਵੀ ਵਧਾਈ ਦਿੱਤੀ ਅਤੇ ਆਪਣੇ ਹੀ ਅੰਦਾਜ਼ ‘ਚ ਬੱਚੇ ਲਈ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਭਾਰਤੀ ਇਸ ਵੀਡੀਓ ਚ ਕਹਿੰਦੀ ਹੈ ਕਿ ਬੇਟਾ ਰੋ ਨਾ ਤੈਨੂੰ ਵੀ ਮਾਮੂ ਹੀ ਇੰਡਸਟਰੀ ‘ਚ ਲਾਂਚ ਕਰੇਗਾ। ਇਸ ਦੌਰਾਨ ਭਾਰਤੀ ਨੇ ਆਪਣੇ ਬੇਟੇ ਦਾ ਚਿਹਰਾ ਨਹੀਂ ਦਿਖਾਇਆ। ਪ੍ਰਸ਼ੰਸਕ ਵੀ ਭਾਰਤੀ ਅਤੇ ਹਰਸ਼ ਦੇ ਬੇਟੇ ਦੀ ਇੱਕ ਝਲਕ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...