September 24, 2026, 6:01 pm
----------- Advertisement -----------
HomeNewsLatest Newsਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਡਾ.ਅੰਬੇਦਕਰ ਦੇ ਜਨਮ ਦਿਹਾੜੇ 'ਤੇ ਵੱਖ-ਵੱਖ ਪ੍ਰੋਗਰਾਮਾਂ...

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਡਾ.ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਵੱਖ-ਵੱਖ ਪ੍ਰੋਗਰਾਮਾਂ ‘ਚ ਕੀਤੀ ਸ਼ਮੂਲਿਅਤ

Published on

----------- Advertisement -----------

ਬੰਗਾ, 14 ਅਪਰੈਲ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ ਅੰਬੇਦਕਰ ਇੱਕ ਮਹਾਨ ਸ਼ਖਸੀਅਤ ਸਨ ਤੇ ਉਹ ਬਤੌਰ ਵਕੀਲ ਅਤੇ ਐਡਵੋਕੇਟ ਉਨ੍ਹਾਂ ਦੁਆਰਾ ਬਣਾਏ ਗਏ ਸੰਵਿਧਾਨ ਨੂੰ ਪੜ੍ਹਦੇ ਹਨ, ਤਾਂ ਇਸ ਗੱਲ ਦਾ ਅਹਿਸਾਸ ਹੁੰਦੇ ਹਨ ਕਿ ਉਹ ਕਿੰਨੇ ਮਹਾਨ ਵਿਦਵਾਨ ਹੋਣਗੇ।


ਸੰਸਦ ਤਿਵਾੜੀ ਡਾ ਬੀ.ਆਰ.ਅੰਬੇਦਕਰ ਦੀ ਜਯੰਤੀ ਨੂੰ ਸਮਰਪਿਤ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮਾਂ ਵਿਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਡਾ: ਅੰਬੇਡਕਰ ਇਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਸੰਵਿਧਾਨ ਦੀ ਡਰਾਫਟਿੰਗ ਕਮੇਟੀ ਦੇ ਮੁਖੀ ਵਜੋਂ ਸੇਵਾ ਨਿਭਾਈ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸੰਸਦ ਮੈਂਬਰ ਅਤੇ ਐਡਵੋਕੇਟ ਹੋਣ ਦੇ ਨਾਤੇ ਉਨ੍ਹਾਂ ਨੂੰ ਸੰਵਿਧਾਨ ‘ਤੇ ਬਹਿਸ ਕਰਨ ਤੇ ਪੜ੍ਹਨ ਦਾ ਮੌਕਾ ਮਿਲਦਾ ਹੈ ਅਤੇ ਜਦੋਂ ਵੀ ਉਹ ਸੰਵਿਧਾਨ ਪੜ੍ਹਦੇ ਹਨ ਤਾਂ ਉਨ੍ਹਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਡਾ: ਅੰਬੇਡਕਰ ਕਿਹੋ ਜਿਹੇ ਮਹਾਨ ਵਿਦਵਾਨ ਹੋਣਗੇ, ਜਿਨ੍ਹਾਂ ਨੇ ਇਕ ਜਿਉਂਦਾ ਜਾਗਦਾ ਦਸਤਾਵੇਜ਼ ਤਿਆਰ ਕੀਤਾ ਹੈ। ਇਹ ਸੰਵਿਧਾਨ ਦੇਸ਼ ਦੇ ਸਾਰੇ ਲੋਕਾਂ ਅਤੇ ਖਾਸ ਕਰਕੇ ਪਿਛੜੇ ਸਮਾਜ ਦੇ ਅਧਿਕਾਰਾਂ ਦੀ ਰਾਖੀ ਕਰਦਾ ਹੈ।
ਇਸ ਦੌਰਾਨ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਲੋਕਾਂ ਨੂੰ ਵਿਸਾਖੀ ਦੀ ਵਧਾਈ ਵੀ ਦਿੱਤੀ। ਜਿਸ ਦਿਨ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।
ਇਸੇ ਤਰ੍ਹਾਂ, ਉਨ੍ਹਾਂ ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੁਸਤਕ ਰਿਲੀਜ਼ ਸਮਾਰੋਹ ਅਤੇ ਖੂਨਦਾਨ ਕੈਂਪ ਵਿੱਚ ਵੀ ਸ਼ਿਰਕਤ ਕੀਤੀ।
ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਡ ਨੇ ਕਿਹਾ ਕਿ ਡਾ: ਅੰਬੇਡਕਰ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...