November 17, 2026, 8:12 pm
----------- Advertisement -----------
HomeNewsLatest Newsਭਗਵੰਤ ਮਾਨ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ...

ਭਗਵੰਤ ਮਾਨ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ

Published on

----------- Advertisement -----------

– ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ

ਅੰਮ੍ਰਿਤਸਰ : – ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ।

ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦੇ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...