November 19, 2026, 1:39 pm
----------- Advertisement -----------
HomeNewsLatest Newsਕੇਜਰੀਵਾਲ ਤੇ ਭਗਵੰਤ ਮਾਨ ਦੋਵੇਂ ਵੱਡੇ ਠੱਗ, ਜਨਤਾ ਨਾਲ ਕੀਤੇ ਵਾਅਦਿਆਂ ਤੋਂ...

ਕੇਜਰੀਵਾਲ ਤੇ ਭਗਵੰਤ ਮਾਨ ਦੋਵੇਂ ਵੱਡੇ ਠੱਗ, ਜਨਤਾ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੇ : ਸ਼ਰਮਾ

Published on

----------- Advertisement -----------

ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਫੈਲੀ ਅਰਾਜਕਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਬਾਰੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇੱਕ ਮਹੀਨੇ ਵਿੱਚ ਹੀ 30 ਤੋਂ ਵੱਧ ਕਤਲ ਹੋਣ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਲੀ ਬੁਲਾ ਕੇ ਉਹਨਾਂ ਨਾਲ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਮੀਟਿੰਗ ਕੀਤੇ ਜਾਣ ‘ਤੇ ਕਰੜਾ ਨੋਟਿਸ ਲੈਂਦੀਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਸ੍ਰੀ ਪੁਰਹਿਤ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਫੈਲੀ ਅਰਾਜਕਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਭਾਜਪਾ ਦੇ ਵਫ਼ਦ ਵਿੱਚ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ ਅਤੇ ਦਿਆਲ ਸਿੰਘ ਸੋਢੀ ਆਦਿ ਸ਼ਾਮਲ ਸਨ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਜਨਤਾ ਨੂੰ ਕਹਿੰਦੇ ਸਨ ਕਿ ਪੰਜਾਬ ਵਿੱਚ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ, ਪਰ ਜੇਕਰ ਪੰਜਾਬ ਦੇ ਲੋਕ ਆਮ ਆਦਮੀ ਦੀ ਸਰਕਾਰ ਬਣਾਉਂਦੇ ਹਨ ਤਾਂ ਪੰਜਾਬ ਦੀ ਸਰਕਾਰ ਪੰਜਾਬ ਤੋਂ ਚਲਾਈ ਜਾਵੇਗੀ। ਸ਼ਰਮਾ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਣਾਇਆ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੋਲ ਪੰਜਾਬ ਨਾਲ ਸਬੰਧਤ ਸਾਰੇ ਅਧਿਕਾਰੀਆਂ ਨਾਲ ਬੈਠਕ ਕਰਨ ਅਤੇ ਸਵਾਲ-ਜਵਾਬ ਕਰਨ ਦਾ ਅਧਿਕਾਰ ਹੈ ਤਾਂ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਅਧਿਕਾਰੀਆਂ ਨੂੰ ਦਿੱਲੀ ਵਿੱਚ ਮੀਟਿੰਗ ਲਈ ਸੱਦਣ ਦਾ ਹੁਕਮ ਕਿਸ ਨੇ, ਕਿਉਂ ਅਤੇ ਕਿੰਵੇਂ ਦਿੱਤਾ? ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇੱਕ ਮਹੀਨੇ ਵਿੱਚ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਗੂ ਹਨ ਅਤੇ ਭਗਵੰਤ ਮਾਨ ਕੇਜਰੀਵਾਲ ਦੀ ਕਠਪੁਤਲੀ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਪਿੱਛੇ ਹਟ ਗਏ ਹਨ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਹੁਣ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਦੀ ਜੋੜੀ ਨੇ ਪੰਜਾਬ ਦੀ ਉਦਾਹਰਨ ਦੇ ਕੇ ਦੂਜੇ ਚੋਣ ਸੂਬਿਆਂ ਵਿੱਚ ਜਾ ਕੇ ਕੂੜ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪਰ ਇੱਥੇ ਦੋਵਾਂ ਨੂੰ ਮੂੰਹ ਦੀ ਖਾਣੀ ਪਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...