September 20, 2026, 2:36 am
----------- Advertisement -----------
HomeNewsEntertainmentਨਵਾਬੀ ਅੰਦਾਜ਼ 'ਚ ਤਿਆਰ ਹੋ ਕੇ ਮਾਮੂ ਰਣਬੀਰ ਦੇ ਵਿਆਹ ‘ਚ ਪਹੁੰਚੇ...

ਨਵਾਬੀ ਅੰਦਾਜ਼ ‘ਚ ਤਿਆਰ ਹੋ ਕੇ ਮਾਮੂ ਰਣਬੀਰ ਦੇ ਵਿਆਹ ‘ਚ ਪਹੁੰਚੇ ਜੇਹ ਤੇ ਤੈਮੂਰ, ਦੇਖੋ ਤਸਵੀਰਾਂ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਦਾ ਵਿਆਹ ਹੋ ਗਿਆ ਹੈ। ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਤੈਮੂਰ ਅਲੀ ਖਾਨ ਅਤੇ ਜੇਹ ਅਲੀ ਖਾਨ ਵੀ ਮਾਮਾ ਰਣਬੀਰ ਕਪੂਰ ਦੇ ਵਿਆਹ ‘ਚ ਸ਼ਾਮਲ ਹੋਏ ਅਤੇ ਹੁਣ ਉਸ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ। ਦੋਵਾਂ ਬੱਚਿਆਂ ਨੇ ਆਪਣੀ ਮੰਮੀ-ਪਾਪਾ ਦੇ ਨਾਲ ਮੈਚਿੰਗ ਕਰਦੇ ਹੋਏ ਬੇਬੀ ਪਿੰਕ ਤੇ ਵ੍ਹਾਈਟ ਰੰਗ ਵਾਲੇ ਕੱਪੜੇ ਪਾਏ ਹੋਏ ਸਨ। ਜਿਸ ਕਰਕੇ ਜੇਹ ਤੇ ਤੈਮੂਰ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਸਨ।

ਇਸ ਤੋਂ ਪਹਿਲਾਂ, ਤੈਮੂਰ ਅਤੇ ਜੇਹ ਨੂੰ ਵੀ ਵਿਆਹ ਵਾਲੀ ਥਾਂ ‘ਤੇ ਜਾਂਦੇ ਹੋਏ ਦੇਖਿਆ ਗਿਆ ਸੀ, ਜਿੱਥੇ ਜੇਹ ਵੀ ਗੁਲਾਬੀ ਸਿਲਕ ਦੇ ਕੁੜਤੇ ਵਿਚ ਪਿਆਰੇ ਲੱਗ ਰਹੇ ਸਨ।ਉਨ੍ਹਾਂ ਦੇ ਨਾਲ ਸੈਫ ਅਲੀ ਖਾਨ ਵੀ ਸਪਾਟ ਹੋਏ, ਜੋ ਇਸ ਵਿਆਹ ‘ਚ ਨਵਾਬੀ ਅੰਦਾਜ਼ ‘ਚ ਨਜ਼ਰ ਆਏ। ਜੇਕਰ ਦੇਖਿਆ ਜਾਵੇ ਤਾਂ ਤੈਮੂਰ ਉਸ ਦੀ ਬਿਲਕੁਲ ਕਾਪੀ ਲੱਗ ਰਿਹਾ ਸੀ। ਵਿਆਹ ‘ਚ ਜਾਂਦੇ ਸਮੇਂ ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਦੀਆਂ ਤਸਵੀਰਾਂ ਵੀ ਕੈਮਰਿਆਂ ‘ਚ ਕੈਦ ਹੋਈਆਂ।

ਜਦੋਂ ਕਿ ਕਰੀਨਾ ਨੇ ਮਹਿੰਦੀ ਲਈ ਲਹਿੰਗਾ ਪਾਇਆ ਸੀ, ਉਸਨੇ ਵਿਆਹ ਦੇ ਦਿਨ ਲਈ ਇੱਕ ਸੁੰਦਰ ਗੁਲਾਬੀ ਸਾੜੀ ਚੁਣੀ ਸੀ। ਤੁਹਾਨੂੰ ਦੱਸ ਦਈਏ ਕਿ ਦੋਵੇਂ ਸਾਲ 2018 ਤੋਂ ਰਿਲੇਸ਼ਨਸ਼ਿਪ ‘ਚ ਹਨ। ਫ਼ਿਲਮ ‘ਬ੍ਰਹਮਾਸਤਰ’ ਦੀ ਸ਼ੂਟਿੰਗ ਦੌਰਾਨ ਦੋਵੇਂ ਇਕ-ਦੂਜੇ ਦੇ ਕਰੀਬ ਆਏ ਅਤੇ ਫਿਰ ਦੋਵਾਂ ਦਾ ਇਹ ਰਿਸ਼ਤਾ ਹੋਰ ਡੂੰਘਾ ਹੋ ਗਿਆ। ਬੁਆਏਫ੍ਰੈਂਡ-ਗਰਲਫਰੈਂਡ ਤੋਂ ਬਾਅਦ ਹੁਣ ਦੋਵੇਂ ਪਤੀ-ਪਤਨੀ ਬਣ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...