September 8, 2026, 11:25 am
----------- Advertisement -----------
HomeNewsLatest Newsਮੇਘਾਲਿਆ 'ਚ ਚੱਕਰਵਾਤੀ ਤੂਫਾਨ ਨਾਲ ਤਬਾਹੀ, ਕੇਂਦਰ ਵੱਲੋਂ ਹਰ ਸੰਭਵ ਮਦਦ ਦਾ...

ਮੇਘਾਲਿਆ ‘ਚ ਚੱਕਰਵਾਤੀ ਤੂਫਾਨ ਨਾਲ ਤਬਾਹੀ, ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ

Published on

----------- Advertisement -----------

ਮੇਘਾਲਿਆ ਦੇ ਰੀ-ਭੋਈ ਜ਼ਿਲੇ ‘ਚ ਵੀਰਵਾਰ ਨੂੰ ਭਾਰੀ ਚੱਕਰਵਾਤੀ ਤੂਫਾਨ ਆਇਆ ਜਿਸ ਨਾਲ ਇਲਾਕੇ ਵਿੱਚ ਬਹੁਤ ਨੁਕਸਾਨ ਹੋਇਆ। ਮੇਘਾਲਿਆ ‘ਚ ਪਿਛਲੇ 3 ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਤੇਜ਼ ਹਵਾਵਾਂ ਨਾਲ ਆਏ ਤੂਫਾਨ ਨੇ 47 ਪਿੰਡਾਂ ਦੇ 1000 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਾਇਆ ਹੈ। ਕਈ ਲੋਕ ਬੇਘਰ ਹੋ ਗਏ ਹਨ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਥਿਤੀ ਕਾਬੂ ‘ਚ ਨਹੀਂ ਆ ਰਹੀ ਹੈ।


ਚੱਕਰਵਾਤੀ ਤੂਫਾਨ ਦੇ ਆਉਣ ਨਾਲ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ। ਹਾਲਾਂਕਿ ਇਸ ਤੂਫਾਨ ‘ਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਇਸ ਦੇ ਨਾਲ ਹੀ ਪੱਛਮੀ ਗਾਰੋ ਪਹਾੜੀਆਂ, ਦੱਖਣ ਪੱਛਮੀ ਖਾਸੀ ਪਹਾੜੀਆਂ ਅਤੇ ਪੂਰਬੀ ਜੈਂਤੀਆ ਜ਼ਿਲ੍ਹਿਆਂ ਦੇ ਕੁਝ ਖੇਤਰਾਂ ਵਿੱਚ ਵੀ ਬਾਰਿਸ਼ ਜਾਰੀ ਹੈ।


ਦੱਸ ਦਈਏ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਦੇ ਸੰਪਰਕ ਵਿੱਚ ਹਨ, ਅਤੇ ਅਧਿਕਾਰੀਆਂ ਤੋਂ ਲਗਾਤਾਰ ਅੱਪਡੇਟ ਲੈ ਰਹੇ ਹਨ। ਉਨ੍ਹਾਂ ਨੇ ਸੂਬੇ ਨੂੰ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਤੂਫ਼ਾਨ ਵਿੱਚ ਬੀਡੀਓ ਦਫ਼ਤਰ ਅਤੇ ਇੱਕ ਪਸ਼ੂ ਹਸਪਤਾਲ ਸਮੇਤ ਕਈ ਸਰਕਾਰੀ ਜਾਇਦਾਦਾਂ ਅਤੇ ਇੱਕ ਸਕੂਲ ਨੂੰ ਨੁਕਸਾਨ ਪਹੁੰਚਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਹੰਗਾਮੀ ਮੀਟਿੰਗ ਬੁਲਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...