June 8, 2026, 2:39 am
----------- Advertisement -----------
HomeNewsBreaking Newsਭਗਵੰਤ ਮਾਨ ਦਾ ਸ਼ਰਾਬੀ ਹਾਲਤ ’ਚ ਤਖ਼ਤ ਸਾਹਿਬ ’ਤੇ ਜਾਣਾ ਮਰਯਾਦਾ ਦਾ...

ਭਗਵੰਤ ਮਾਨ ਦਾ ਸ਼ਰਾਬੀ ਹਾਲਤ ’ਚ ਤਖ਼ਤ ਸਾਹਿਬ ’ਤੇ ਜਾਣਾ ਮਰਯਾਦਾ ਦਾ ਉਲੰਘਣ, ਸ਼੍ਰੋਮਣੀ ਕਮੇਟੀ ਨੇ ਲਾਏ ਦੋਸ਼

Published on

----------- Advertisement -----------
  • ਕਿਹਾ, ਮੁੱਖ ਮੰਤਰੀ ਆਪਣੀ ਗਲਤੀ ਸਵੀਕਾਰ ਕੇ ਸਿੱਖ ਜਗਤ ਤੋਂ ਮਾਫ਼ੀ ਮੰਗਣ

ਅੰਮ੍ਰਿਤਸਰ, 15 ਅਪ੍ਰੈਲ 2022 – ਬੀਤੇ ਕੱਲ੍ਹ ਖ਼ਾਲਸਾ ਸਾਜਣਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬੀ ਹਾਲਤ ਵਿਚ ਜਾਣ ਨੂੰ ਸਿੱਖ ਮਰਯਾਦਾ ਅਤੇ ਗੁਰੂ ਘਰ ਦੇ ਸਤਿਕਾਰ ਵਿਰੁੱਧ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਗੁਰੂ ਘਰ ਦੇ ਸਤਿਕਾਰ ਨੂੰ ਭੁੱਲਣਾ ਸੰਵਿਧਾਨਕ ਅਹੁਦੇ ਦੀ ਤੌਹੀਨ ਹੋਣ ਦੇ ਨਾਲ-ਨਾਲ ਅਨੈਤਿਕਤਾ ਦੀ ਸਿਖ਼ਰ ਵੀ ਹੈ।

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਭਗਵੰਤ ਮਾਨ ਦੇ ਸ਼ਰਾਬ ਪੀ ਕੇ ਤਖ਼ਤ ਸਾਹਿਬ ’ਤੇ ਮੱਥਾ ਟੇਕਣ ਜਾਣ ਦੀ ਸਖ਼ਤ ਨੁਕਤਾਚੀਨੀ ਕਰਦਿਆਂ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਫ਼ ਨਜ਼ਰ ਆਇਆ ਹੈ ਕਿ ਉਨ੍ਹਾਂ ਨੇ ਸ਼ਰਾਬ ਦਾ ਸੇਵਨ ਕੀਤਾ ਹੋਇਆ ਸੀ ਅਤੇ ਇਸੇ ਕਰਕੇ ਹੀ ਉਹ ਠੀਕ ਢੰਗ ਨਾਲ ਗੱਲਬਾਤ ਨਹੀਂ ਕਰ ਪਾ ਰਹੇ ਸਨ।

ਮੁੱਖ ਮੰਤਰੀ ਦਾ ਗੁਰੂ ਘਰ ਵਿਖੇ ਸ਼ਰਾਬ ਦਾ ਸੇਵਨ ਕਰਕੇ ਜਾਣਾ ਸਿੱਖ ਮਰਯਾਦਾ ਦਾ ਉਲੰਘਣ ਹੈ, ਜਿਸ ਨੇ ਦੇਸ਼ ਦੁਨੀਆਂ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਕਿਸੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੂਬੇ ਦੇ ਹਰ ਬਾਸ਼ਿੰਦੇ ਦੀ ਅਗਵਾਈ ਵਾਲਾ ਹੋਣ ਕਰਕੇ ਵੱਡੀ ਜ਼ੁੰਮੇਵਾਰੀ ਦਾ ਲਖਾਇਕ ਹੈ, ਪਰੰਤੂ ਭਗਵੰਤ ਮਾਨ ਇਸ ਅਹੁਦੇ ਦੀ ਮਾਣ-ਮਰਯਾਦਾ ਨੂੰ ਤਾਰ-ਤਾਰ ਤਾਂ ਕਰ ਹੀ ਰਹੇ ਹਨ, ਨਾਲ ਹੀ ਉਹ ਗੁਰੂ ਘਰ ਦੀ ਮਰਯਾਦਾ ਅਤੇ ਮਾਣ-ਸਤਿਕਾਰ ਨੂੰ ਵੀ ਢਾਹ ਲਗਾ ਰਹੇ ਹਨ।

ਜੇਕਰ ਉਹ ਸ਼ਰਾਬ ਦਾ ਸੇਵਨ ਕਰਨ ਤੋਂ ਨਹੀਂ ਰੁਕ ਸਕਦੇ ਤਾਂ ਉਨ੍ਹਾਂ ਨੂੰ ਗੁਰੂ ਘਰ ਅੰਦਰ ਨਤਮਸਤਕ ਹੋਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਆਪਣੀ ਗਲਤੀ ਦੀ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਗੁਰੂ ਘਰਾਂ ਦੀ ਮਰਯਾਦਾ ਦਾ ਖਿਆਲ ਰੱਖਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...