June 5, 2026, 2:03 pm
----------- Advertisement -----------
HomeNewsLatest Newsਸਰਕਾਰ ਫੀਸਾਂ ਸਬੰਧੀ ਫੈਸਲੇ ਕਰਨ ਤੋਂ ਪਹਿਲਾਂ ਸਮੂਹ ਸਕੂਲ ਐਸੋਸੀਏਸ਼ਨਾਂ ਦੀ ਮੀਟਿੰਗ...

ਸਰਕਾਰ ਫੀਸਾਂ ਸਬੰਧੀ ਫੈਸਲੇ ਕਰਨ ਤੋਂ ਪਹਿਲਾਂ ਸਮੂਹ ਸਕੂਲ ਐਸੋਸੀਏਸ਼ਨਾਂ ਦੀ ਮੀਟਿੰਗ ਬੁਲਾਏ: ਡਾ. ਮਾਨ

Published on

----------- Advertisement -----------

ਪ੍ਰਾਈਵੇਟ ਸਕੂਲਾਂ ਤੋਂ ਕਮਰਸੀਅਲ ਰੇਟਾਂ ਤੇ ਲਈ ਜਾਂਦੇ ਟੈਕਸ ਸਰਕਾਰ ਬੰਦ ਕਰੇ

ਮੋਹਾਲੀ : – ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਪੁਸਤਕਾਂ ਅਤੇ ਫੀਸਾਂ ਸਬੰਧੀ ਫੈਸਲੇ ਲੈਣ ਤੋਂ ਪਹਿਲਾਂ ਪ੍ਰਾਈਵੇਟ ਸਕੂਲਾਂ ਦੀਆਂ ਐਸੋਸੀਏਸ਼ਨ ਦੀਆਂ ਮੀਟਿੰਗ ਕਰੇ ਤਾਂ ਜੋ ਸਕੂਲਾਂ ਅਤੇ ਵਿਦਿਆਰਥੀਆਂ ਦੇ ਭਲੇ ਲਈ ਭਵਿੱਖ ਤਿਆਰ ਹੋ ਸਕਦਾ ਹੈ। ਪ੍ਰਾਈਵੇਟ ਸਕੂਲ ਚੈਰੀਟੇਬਲ ਟਰੱਸਟ ਨਹੀਂ ਹਨ ਨਾਂ ਹੀ ਸਰਕਾਰ ਵੱਲੋਂ ਇਨਾਂ ਨੂੰ ਕੋਈ ਸਹਾਇਤਾ ਮਿਲਦੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ ( ਰਾਸਾ ਮਾਨ) ਦੇ ਪ੍ਰਧਾਨ ਡਾ. ਰਵਿੰਦਰ ਸਿੰਘ ਮਾਨ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਕੀਤਾ । ਉਨਾਂ ਕਿਹਾ ਕਿ ਅਜ ਮਹਿੰਗਾਈ ਕਿਸ ਉਚਾਈ ਤੇ ਪਹੁੰਚ ਗਈ ਹੈ, ਪ੍ਰਾਈਵੇਟ ਸਕੂਲ ਵੀ ਇਸ ਸਿਸਟਮ ਵਿਚੋਂ ਹੀ ਗੁਜਰ ਰਹੇ ਹਨ। ਪ੍ਰਟਰੋਲ ਡੀਜਲ ਦੀਆਂ ਕੀਮਤਾਂ ਅਮਰ ਬੇਲ ਵਾਂਗ ਵੱਧ ਗਈਆਂ ਹਨ। ਉਪਰੋਂ ਪ੍ਰਾਈਵੇਟ ਸਕੂਲਾਂ ਉਤੇ ਪਾਏ ਜਾਂਦੇ ਨਜਾਇਜ਼ ਖਰਚਿਆਂ ਨੇ ਸਕੂਲਾਂ ਦਾ ਲੱਕ ਤੋੜਕੇ ਰੱਖ ਦਿਤਾ ਹੈ। ਉਨਾਂ ਕਿਹਾ ਕਿ ਐਫੀਲੀਏਟਿਡ ਸਕੂਲਾਂ ਨੂੰ ਹਰ ਸਾਲ ਕਿਹਾ ਜਾਂਦਾ ਹੈ ਕਿ ਉਹ ਅਪਣੀ ਮਨਤਾ ਨਿਵਾਉਣ, ਮਾਨਤਾ ਨਿਵਾਉਣ ਲਈ ਬਿਲਡਿੰਗ ਸੇਫਟੀ ਅਤੇ ਸੀਐਲਯੂ ਸਰਟੀਫਿਕੇਟ ਮੰਗਿਆ ਜਾਂਦਾ ਹੈ। ਉਨਾਂ ਸਵਾਲ ਕੀਤਾ ਕਿ ਬਿਲਡਿੰਗ ਕੇਵਲ ਇਕ ਸਾਲ ਲਈ ਹੀ ਸੁਰੱਖਿਅਤ ਹੁੰਦੀ ਇਸ ਦੀ ਵੀ ਕੋਈ ਨਿਰਧਾਰਤ ਉਮਰ ਹੁੰਦੀ ਹੈ। ਇਨਾਂ ਸਰਟੀਫਿਕੇਟ ਦੀ ਪ੍ਰਾਪਤੀ ਲਈ ਵੱਡੇ ਖਰਚੇ ਕਰਨੇ ਪੈਦੇ ਹਨ। ਸਕੂਲ ਵੱਲੋਂ ਬੱਚਿਆਂ ਲਈ ਵਰਤੀਆਂ ਜਾਂਦੀਆਂ ਬੱਸਾਂ ਤੇ ਟੈਕਸਾਂ ਦਾ ਭਾਰ, ਬਿਜਲੀ ਪਾਣੀ ਦੇ ਕਮਰਸ਼ੀਅਲ ਰੇਟ ਲਏ ਜਾਂਦੇ ਹਨ। ਉਨਾਂ ਕਿਹਾ ਕਿ ਕੋਵਿਡ ਕਾਰਨ ਸਕੂਲਾਂ ਦਾ ਆਰਥਿਕ ਪੱਖੋਂ ਲੱਕ ਟੁਟਿਆ ਹੋਇਆ ਹੈ। ਫੀਸ ਕੰਟਰੋਲ ਐਕਟ 2016 ਰਾਹੀਂ ਸਕੂਲਾਂ ਨੂੰ ਫੀਸਾਂ 8 ਫੀਸਦੀ ਵਧਾਉਣ ਦਾ ਹੱਕ ਦਿਤਾ ਗਿਆ ਹੈ। ਡਾ. ਮਾਨ ਨੇ ਕਿਹਾ ਕਿ ਪੰਜਾਬ ਬੋਰਡ ਨਾਲ ਐਫੀਲੀਏਟਿਡ ਸਕੂਲ ਘੱਟ ਬਜਟ ਵਾਲੇ ਸਕੂਲ ਹਨ ਇਨਾਂ ਦੀ ਫੀਸ 500 ਰੁਪਏ ਤੋਂ 1000 ਰੁਪਏ ਤੋਂ ਵੱਧ ਨਹੀਂ ਹੈ। ਪੰਜਾਬ ਵਿੱਚ ਸਥਿਤ ਸੀਬੀਐਸਈ, ਆਈ ਸੀ ਐਸ ਈ ਅਤੇ ਵਰਲਡ ਨੈਸ਼ਨਲ ਸਕੂਲਾਂ ਦੀਆਂ ਫੀਸਾਂ ਅਤੇ ਡੋਨੇਸ਼ਨਾਂ ਲੱਖਾਂ ਤੋਂ ਸੁਰੂ ਹੁੰਦੀਆਂ ਹਨ। ਸਰਕਾਰ ਇਨਾਂ ਸਕੂਲਾਂ ਤੇ ਸ਼ਿਕੰਜਾ ਕਸੇ ਤੇ ਫੀਸਾਂ ਅਫੀਲੀਏਟਿਡ ਸਕੂਲਾਂ ਦੇ ਬਰਾਬਰ ਕਰੇੇ। ਸਰਕਾਰ ਇਸ ਮਸਲੇ ਨਾਲ ਨਜਿੱਠਣ ਲਈ ਸਕੂਲਾਂ ਦਾ ਫੀਸ ਤੇ ਅਧਾਰਿਤ ਵਰਗੀਕਰਨ ਕਰਕੇ ਰਾਹਤ ਦੇਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦਾ ਪ੍ਰਬੰਧ ਅਜਿਹਾ ਕਰੇ ਤਾਂ ਜੋ ਮਾਪਿਆਂ ਨੂੰ ਅਪਣੇ ਬੱਚਿਆਂ ਲਈ ਪ੍ਰਾਈਵੇਟ ਸਕੂਲਾਂ ਵੱਲ ਨਾਂ ਭੇਜਣ। ਪ੍ਰਾਈਵੇਟ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਤੇ ਸਸਤੀ ਵਿਦਿਆ ਪ੍ਰਦਾਨ ਕਰ ਰਹੇ ਹਨ ਜਿਨਾਂ ਦੀ ਪੁਸ਼ਟੀ ਸਿੱਖਿਆ ਬੋਰਡ ਵੱਲੋਂ ਪ੍ਰਕਾਸ਼ਤ ਕੋਵਿਡ ਤੋਂ ਪਹਿਲਾਂ ਦੇ ਘੋਸ਼ਿਤ ਨਤੀਜਿਆਂ ਤੋਂ ਕੀਤੀ ਜਾ ਸਕਦੀ ਹੈ। ਸਰਕਾਰ ਦੇ ਅਧਿਕਾਰੀਆਂ ਕਰਮਚਾਰੀਆਂ ਤੇ ਸਿਆਸਦਾਨ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲ ਵਿਚ ਕਿਊਂ ਨਹੀਂ ਪੜਦੇ। ਉਨਾਂ ਮੰਗ ਕੀਤੀ ਕਿ ਸਰਕਾਰ ਸ਼ਰਤਾਂ ਲਾਉਣ ਤੋਂ ਪਹਿਲਾਂ ਪ੍ਰਾਈਵੇਟ ਸਕੂਲਾਂ ਤੇ ਕਮਰਸ਼ੀਅਲ ਟੈਕਸ ਲਾਉਣਾ ਬੰਦ ਕਰੇ, ਬੱਚਿਆਂ ਲਈ ਵਰਤੀਆਂ ਜਾਂਦੀਆਂ ਸਕੂਲੀ ਬੱਸਾਂ ਦਾ ਟੈਕਸ ਮੁਆਫ ਕਰੇ ਅਤੇ ਸਕੂਲ ਤੇ ਲਾਈਆਂ ਬੇਲੋੜਿਆਂ ਸ਼ਰਤਾਂ ਵਾਪਸ ਲਵੇ। ਉਨਾਂ ਇਹ ਵੀ ਕਿਹਾ ਕਿ ਸਰਕਾਰ ਪੁਸਤਕਾਂ ਲਈ ਜਿਹੜੀਆਂ ਮਰਜੀ ਦੁਕਾਨਾਂ ਨਿਰਧਾਰਤ ਕਰੇ ਪਰ ਬੱਚਿਆਂ ਨੂੰ ਕਿਤਾਬ ਤੇ ਲਿਖਤ ਕੀਮਤ ਤੇ ਘੱਟੋ ਘੱਟ 20ਫੀਸਦੀ ਛੋਟ ਦਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...