June 27, 2026, 11:56 pm
----------- Advertisement -----------
HomeNewsBreaking Newsਭਗਵੰਤ ਮਾਨ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਮੈਰੀਟੋਰੀਅਸ ਅਤੇ...

ਭਗਵੰਤ ਮਾਨ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦਾ ਦੌਰਾ ਕਰਨ : ਅਕਾਲੀ ਦਲ

Published on

----------- Advertisement -----------
  • ਅੱਖਾਂ ਮੀਚ ਕੇ ਵਿਦੇਸ਼ੀ ਮਾਡਲ ਅਪਣਾਉਣ ਦੀ ਥਾਂ ਮੁੱਖ ਮੰਤਰੀ ਨੁੰ ਆਪਣੇ ਸੂਬੇ ਦਾ ਸਿੱਖਿਆ ਮਾਡਲ ਸਮਝਣ ਦੀ ਲੋੜ ਜਿਸ ਸਦਕਾ ਪੰਜਾਬ ਸਕੂਲ ਸਿੱਖਿਆ ਵਿਚ ਕੌਮੀ ਪੱਧਰ ’ਤੇ ਨੰਬਰ ਦੋ ਬਣਿਆ
  • ਮੁੱਖ ਮੰਤਰੀ ਨੁੰ ਕਿਹਾ ਕਿ ਉਹ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਕੰਮ ’ਤੇ ਨਿਗਰਾਨੀ ਰੱਖਣ ਜੋ ਆਮ ਆਦਮੀ ਪਾਰਟੀ ਸਰਕਾਰ ਵਿਚ ਗੱਲਬਾਤ ਹੋਣ ਦਾ ਲਾਭ ਉਠਾ ਰਹੀਆਂ ਹਨ

ਚੰਡੀਗੜ੍ਹ, 15 ਅਪ੍ਰੈਲ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਆਪਣੇ ਅਫਸਰਾਂ ਦੇ ਨਾਲ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਣਾਏ ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦਾ ਦੌਰਾ ਕਰਨ ਅਤੇ ਪੰਜਾਬ ਵਿਚ ਚੁੱਕੇ ਗਏ ਹੋਰ ਸੁਧਾਰ ਕਦਮਾਂ ਨੁੰ ਵੇਖਣ ਜਿਹਨਾਂ ਦੀ ਬਦੌਲਤ ਪੰਜਾਬ ਕੌਮੀ ਸਰਵੇਖਣ ਵਿਚ ਨੰਬਰ ਦੋ ਬਣਿਆ ਨਾ ਕਿ ਉਹ ਅੱਖਾਂ ਮੀਚ ਕੇ ਹੋਰ ਮਾਡਲਾਂ ਦੇ ਮਗਰ ਲੱਗਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਅਫਸਰਾਂ ਨਾਲ ਮੈਟਰੀਟੋਰੀਅਸ ਅਤੇ ਆਦਰਸ਼ਤ ਸਕੂਲਾਂ ਪਿੱਛੇ ਉਸ ਫਲਸਫੇ ਨੁੰ ਸਮਝਣਗੇ ਤਾਂ ਇਸ ਨਾਲ ਸੂਬੇ ਦੀ ਭਲਾਈ ਹੋਵੇਗੀ ਜਿਸਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇਹ ਸਕੂਲ ਬਣਾਏ। ਉਹਨਾਂ ਕਿਹਾ ਕਿ ਪੰਜਾਬ ਨੂੰ ਸੂਬੇ ਵਿਚ ਵਿਦੇਸ਼ੀ ਮਾਡਲ ਲਿਆਉਣ ਦੀ ਥਾਂ ਆਪਣੇ ਆਪ ਨੁੰ ਮਜ਼ਬੂਤ ਬਣਾਉਣ ਦੀ ਲੋੜ ਹੈ। ਆਮ ਆਦਮੀ ਪਾਰਟੀ ਸਰਕਾਰ ਨੂੰ ਸਰਕਾਰੀ ਸੰਸਥਾਵਾਂ ਨੁੰ ਰੁਲਦੇ ਰਹਿਣ ਦੇਣ ਦੀ ਕਾਂਗਰਸ ਸਰਕਾਰ ਦੀ ਉਹ ਨੀਤੀ ਬਦਲਣੀ ਪਵੇਗੀ ਜਿਸ ਤਹਿਤ ਕਾਂਗਰਸ ਇਹਨਾਂ ਅਦਾਰਿਆਂ ਨੁੰ ਫੰਡ ਤੇ ਚੰਗੇ ਅਧਿਆਪਕ ਨਹੀਂ ਦਿੰਦੀ ਸੀ। ਉਹਨਾਂ ਕਿਹਾ ਕਿ ਦਿਹਾਤੀ ਇਲਾਕਿਆਂ ਦੇ ਆਰਥਿਕ ਤੌਰ ’ਤੇ ਪਛੜੇ ਵਰਗ ਦੇ ਲੋਕਾਂ ਦੇ ਬੱਚਿਆਂ ਨੂੰ ਭਾਰਤ ਤੇ ਦੁਨੀਆਂ ਦੇ ਸਮਰਥ ਬਣਾਉਣ ਦੀ ਸੋਚ ਵਾਲੇ ਇਸ ਫਲਸਫੇ ਨੁੰ ਮਜ਼ਬੂਤ ਕਰਨ ਲਈ ਇਸਦਾ ਦਾਇਰਾ ਹੋਰ ਵਧਾਉਣ ਦੀ ਲੋੜ ਹੈ।

ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੇ ਅਫਸਰਾਂ ਨਾਲ ਪੰਜਾਬ ਦੀਆਂ ਇਹਨਾਂ ਸੰਸਥਾਵਾਂ ਦਾ ਦੌਰਾ ਕਰਨ ਨਾਲ ਪਿਛਲੇ ਪੰਜ ਸਾਲਾਂ ਵਿਚ ਇਹਨਾਂ ਦੇ ਮਿਆਰ ਵਿਚ ਆਈ ਗਿਰਾਵਟ ਰੁਕ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੂੰ ਉਹ ਵਿਚਾਰ ਵੀ ਸਮਝ ਆ ਜਾਵੇਗਾ ਜੋ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਾਸਤੇ ਸੋਚਿਆ ਸੀ ਅਤੇ ਇਸਨੁੰ ਹੋਰ ਰਾਜਾਂ ਤੱਕ ਫੈਲਾਉਣ ਦੀ ਜ਼ਰੂਰਤ ਹੈ।

ਗਰੇਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਸਕੂਲਾਂ ਦੀਆਂ ਵਰਦੀਆਂ ਦੀ ਵਿਵਸਥਾ ਤੇ ਪ੍ਰਾਈਵੇਟ ਸਕੂਲਾਂ ਦੇ ਫੀਸਾਂ ਦੇ ਢਾਂਚੇ ਨੁੰ ਰੈਗੂਲੇਟ ਕਰਨ ਦੀ ਲੋੜ ਹੈ ਤੇ ਸਰਕਾਰ ਨੁੰ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਕੰਮ ’ਤੇ ਵੀ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਇਹ ਕਿਸੇ ਨਾ ਕਿਸੇ ਬਹਾਲੇ ਵਿਦਿਆਰਥੀਆਂ ਦਾ ਆਰਥਿਕ ਸੋਸ਼ਣ ਕਰ ਰਹੀਆਂ ਹਨ। ਇਹ ਅਦਾਰੇ ਨਾ ਸਿਰਫ ਆਪਣੇ ਕੋਰਸਾਂ ਵਿਚ ਤਬਦੀਲੀ ਕਰ ਦਿੰਦੇ ਹਨ ਬਲਕਿ ਇਕ ਕੋਰਸ ਲਈ ਵਿਦਿਆਰਥੀ ਲੈਣਾ ਵੀ ਬੰਦ ਕਰ ਦਿੰਦੇ ਹਨ ਜਿਸ ਨਾਲ ਸੂਬੇ ਵਿਚ ਅਕਾਦਮਿਕ ਮਾਹੌਲ ’ਤੇ ਉਲਟ ਅਸਰ ਪੈਂਦਾ ਹੈ। ਉਹਨਾਂ ਕਿਹਾ ਕਿ ਇਹ ਪ੍ਰਭਾਵ ਬਣ ਗਿਆ ਹੈ ਕਿ ਇਹਨਾਂ ਯੂਨੀਵਰਸਿਟੀਆਂ ਦੀ ਮੌਜੂਦਾ ਸਰਕਾਰ ਵਿਚ ਗੱਲਬਾਤ ਹੈ ਤੇ ਇਹ ਹੁਣ ਆਪਣੀ ਮਨਮਰਜੀ ਕਰਨ ਲਈ ਆਜ਼ਾਦ ਹਨ। ਉਹਨਾਂ ਕਿਹਾ ਕਿ ਇਸ ਪ੍ਰਭਾਵ ਨੁੰ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨਿਯਮਾਂ ਦੀ ਪਾਲਣਾ ਕਰਨ ਅਤੇ ਵਿਦਿਆਰਥੀਆਂ ਦੀ ਲੁੱਟ ਖਸੁੱਟ ਨਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...