November 19, 2026, 2:02 pm
----------- Advertisement -----------
HomeNewsLatest Newsਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ...

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ 5 ਮੈਂਬਰੀ ਕਮੇਟੀ ਗਠਿਤ

Published on

----------- Advertisement -----------

ਇਹਨਾਂ ਸ਼ਾਨਦਾਰ ਸਮਾਗਮਾਂ ਲਈ ਕੇਂਦਰ ਸਰਕਾਰ ਨੁੰ ਹਰ ਲੋੜੀਂਦਾ ਸਹਿਯੋਗ ਦਿਆਂਗੇ : ਕਾਲਕਾ, ਕਾਹਲੋਂ

ਨਵੀਂ ਦਿੱਲੀ : – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਲ ਕਿਲੇ ’ਤੇ 20 ਅਤੇ 21 ਅਪ੍ਰੈਲ ਨੁੰ ਹੋਣ ਵਾਲੇ ਸਮਾਗਮਾਂ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਸ ਬਾਰੇ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਕਮੇਟੀ ਭਾਰਤ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਹਨਾਂ ਦੋ ਰੋਜ਼ਾ ਪ੍ਰੋਗਰਾਮਾਂ ਲਈ ਹਰ ਤਰੀਕੇ ਦੇ ਕੰਮ ਨੂੰ ਨਜਿੱਠੇਗੀ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਇਹਨਾਂ ਸ਼ਾਨਦਾਰ ਸਮਾਗਮਾਂ ਵਾਸਤੇ ਭਾਰਤ ਸਰਕਾਰ ਨੁੰ ਹਰ ਲੋੜੀਂਦਾ ਸਹਿਯੋਗ ਦੇਵੇਗੀ। ਉਹਨਾਂ ਦੱਸਿਆ ਕਿ ਇਹ ਫੈਸਲੇ ਅੱਜ ਹੋਈ ਦਿੱਲੀ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿਚ ਲਏ ਗਏ।
ਇਸ 5 ਮੈਂਬਰੀ ਕਮੇਟੀ ਵਿਚ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਆਤਮਾ ਸਿੰਘ ਲੁਬਾਣਾ ਜੂਨੀਅਰ ਮੀਤ ਪ੍ਰਧਾਨ, ਜਸਮੇਨ ਸਿੰਘ ਨੋਨੀ ਜੁਆਇੰਟ ਸਕੱਤਰ ਅਤੇ ਗੁਰਮੀਤ ਸਿੰਘ ਭਾਟੀਆ ਕਾਰਜਕਾਰਨੀ ਮੈਂਬਰ ਅਤੇ ਚਾਰਟਡ ਅਕਾਉਟੈਂਟ ਗੁਰਮੀਤ ਸਿੰਘ ਭਾਟੀਆ ਸ਼ਾਮਲ ਹਨ। ਇਸ ਕਮੇਟੀ ਨੂੰ ਡੀ ਜੀ ਐਮ ਅਕਾਉਟਸ ਸੁਖਵਿੰਦਰ ਸਹਿਯੋਗ ਦੇਣਗੇ।
ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਲਾਲ ਕਿਲੇ ’ਤੇ 20 ਅਤੇ 21 ਅਪ੍ਰੈਲ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਦੋ ਰੋਜ਼ਾ ਸਮਾਗਮ ਕਰਵਾ ਰਹੀ ਹੈ। ਪਹਿਲੇ ਦਿਨ 20 ਅਪ੍ਰੈਲ ਨੁੰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਦੂਜੇ ਦਿਨ 21 ਅਪ੍ਰੈਲ ਨੁੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮਾਗਮ ਵਿਚ ਹਾਜ਼ਰੀ ਭਰਨਗੇ।
ਉਹਨਾਂ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ 400 ਬੱਚੇ ਕੀਰਤਨ ਕਰਨਗੇ ਤੇ ਇਕ ਲੇਜ਼ਰ ਸ਼ੋਅ ਹਵੇਗਾ। ਦੂਜੇ ਦਿਨ 21 ਅਪ੍ਰੈਲ ਨੁੰ 400 ਰਾਗੀ ਜੱਥੇ ਇਕੱਠਿਆਂ ਕੀਰਤਨ ਕਰਨਗੇ ਅਤੇ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਵੇਗਾ। ਉਹਨਾਂ ਦੱਸਿਆ ਕਿ ਦੋ ਰੋਜ਼ਾ ਪੋ੍ਰਗਰਾਮ ਦੌਰਾਨ ਮਿਊਜ਼ੀਅਮ ਤੇ ਪ੍ਰਦਰਸ਼ਨੀ ਵੀ ਲੱਗੇਗੀ ਤੇ ਗੁਰੂ ਸਾਹਿਬ ਨਾਲ ਸਬੰਧਤ ਵਸਤਾਂ ਦੇ ਸੰਗਤਾਂ ਨੁੰ ਦਰਸ਼ਨ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਇਹ ਇਕ ਯਾਦਗਾਰੀ ਸਮਾਗਮ ਹੋਵੇਗਾ ਜੋ ਸੰਗਤਾਂ ਵਰਿਆਂ ਤੱਕ ਯਾਦ ਰੱਖਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...