ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦਾ ਤੋਹਫ਼ਾ ਦਿੱਤਾ ਗਿਆ ਹੈ। ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹਰ ਮਹੀਨੇ 300 ਯੂਨਿਟ ਮੁਫ਼ਤ ਦਿੱਤੀ ਜਾਵੇਗੀ। ਇਸ ਦੀ ਸ਼ੁਰੂਆਤ 1 ਜੁਲਾਈ ਤੋਂ ਹੋਵੇਗੀ। ਇਹ ਐਲਾਨ ਹਰ ਵਰਗ ਦੇ ਲਈ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿੱਚ ਕੋਈ ਸ਼੍ਰੇਣੀ ਨਹੀਂ ਹੋਵੇਗੀ। ਗਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਤੱਕ 2 ਮਹੀਨਿਆਂ ‘ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ।
ਅਰਵਿੰਦ ਕੇਜਰੀਵਾਲ ਨੇ ਟਵਿੱਟਰ ਜ਼ਰੀਏ ਕਿਹਾ ਕੇ ”ਭਗਵੰਤ ਜੀ, ਇਸ ਸ਼ਾਨਦਾਰ ਫੈਸਲੇ ਲਈ ਬਹੁਤ ਬਹੁਤ ਵਧਾਈਆਂ।
ਅਸੀਂ ਆਪਣਾ ਪਹਿਲਾ ਵਾਅਦਾ ਪੂਰਾ ਕੀਤਾ। ਅਸੀਂ ਉਹੀ ਕਰਦੇ ਹਾਂ ਜੋ ਅਸੀਂ ਕਹਿੰਦੇ ਹਾਂ. ਹੋਰ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਹੁਣ ਸਾਫ਼ ਇਰਾਦਿਆਂ ਵਾਲੀ ਇਮਾਨਦਾਰ, ਦੇਸ਼ ਭਗਤ ਸਰਕਾਰ ਆ ਗਈ ਹੈ। ਭਿ੍ਸ਼ਟਾਚਾਰ ਨੂੰ ਖਤਮ ਕਰਕੇ ਪੈਸੇ ਦੀ ਬੱਚਤ ਕਰਾਂਗੇ।ਪੰਜਾਬ ਦੀ ਤਰੱਕੀ ਵਿੱਚ ਪੈਸੇ ਦੀ ਕਮੀ ਨਹੀਂ ਆਉਣ ਦਿਆਂਗੇ। ”












