November 19, 2026, 1:39 pm
----------- Advertisement -----------
HomeNewsLatest Newsਲਖਨਊ ਸੁਪਰ ਜਾਇੰਟਸ ਨੇ ਮੁੰਬਈ ਇੰਡੀਅਨਸ ਨੂੰ ਦਿੱਤਾ 200 ਦੌੜਾਂ ਦਾ ਟੀਚਾ;...

ਲਖਨਊ ਸੁਪਰ ਜਾਇੰਟਸ ਨੇ ਮੁੰਬਈ ਇੰਡੀਅਨਸ ਨੂੰ ਦਿੱਤਾ 200 ਦੌੜਾਂ ਦਾ ਟੀਚਾ; ਕੇ ਐਲ ਰਾਹੁਲ ਨੇ ਜੜ੍ਹਿਆ ਸ਼ਤਕ

Published on

----------- Advertisement -----------

ਮੁੰਬਈ : – IPL 2022 ਦੇ 26ਵੇਂ ਮੈਚ ‘ਚ ਲਖਨਊ ਸੁਪਰ ਜਾਇੰਟਸ ਨੇ ਮੁੰਬਈ ਇੰਡੀਅਨਜ਼ ਦੇ ਸਾਹਮਣੇ ਜਿੱਤ ਲਈ 200 ਦੌੜਾਂ ਦਾ ਟੀਚਾ ਰੱਖਿਆ ਹੈ। ਜਵਾਬ ਵਿੱਚ ਐਮਆਈ ਨੇ ਪਹਿਲੇ ਓਵਰ ਤੱਕ ਬਿਨਾਂ ਕੋਈ ਵਿਕਟ ਗੁਆਏ 6 ਦੌੜਾਂ ਬਣਾ ਲਈਆਂ ਹਨ। ਕਪਤਾਨ ਰੋਹਿਤ ਸ਼ਰਮਾ ਅਤੇ ਈਸ਼ਾਨ ਕਿਸ਼ਨ ਕ੍ਰੀਜ਼ ‘ਤੇ ਮੌਜੂਦ ਹਨ।
ਇਸ ਤੋਂ ਪਹਿਲਾਂ ਟਾਸ ਹਾਰ ਕੇ ਬੱਲੇਬਾਜ਼ੀ ਕਰਦੇ ਹੋਏ ਐੱਲ.ਐੱਸ.ਜੀ. ਨੇ 20 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 199 ਦੌੜਾਂ ਬਣਾਈਆਂ। ਕਪਤਾਨ ਕੇਐਲ ਰਾਹੁਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਆਈਪੀਐਲ ਵਿੱਚ ਆਪਣਾ ਤੀਜਾ ਸੈਂਕੜਾ ਜੜਿਆ ਅਤੇ 103 ਦੌੜਾਂ ਦੀ ਅਜੇਤੂ ਪਾਰੀ ਖੇਡੀ। ਐਮਆਈ ਲਈ ਉਨਾਦਕਟ ਨੇ 2 ਵਿਕਟਾਂ ਹਾਸਲ ਕੀਤੀਆਂ।
ਕੇਐਲ ਰਾਹੁਲ ਨੇ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ 56 ਗੇਂਦਾਂ ਵਿੱਚ ਆਪਣੇ ਆਈਪੀਐਲ ਕਰੀਅਰ ਦਾ ਤੀਜਾ ਸੈਂਕੜਾ ਪੂਰਾ ਕੀਤਾ। ਰਾਹੁਲ ਇਸ ਟੂਰਨਾਮੈਂਟ ਦੇ ਇਤਿਹਾਸ ‘ਚ 100ਵੇਂ IPL ਮੈਚ ‘ਚ ਸੈਂਕੜਾ ਲਗਾਉਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ। ਉਸ ਨੇ 60 ਗੇਂਦਾਂ ‘ਤੇ 103 ਦੌੜਾਂ ਦੀ ਅਜੇਤੂ ਪਾਰੀ ਖੇਡੀ। ਐਲਐਸਜੀ ਲਈ ਵੀ ਰਾਹੁਲ ਆਈਪੀਐਲ ਵਿੱਚ ਸੈਂਕੜਾ ਲਗਾਉਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ।
ਕੇਐਲ ਰਾਹੁਲ ਅਤੇ ਮਨੀਸ਼ ਪਾਂਡੇ ਨੇ ਦੂਜੇ ਵਿਕਟ ਲਈ 47 ਗੇਂਦਾਂ ਵਿੱਚ 72 ਦੌੜਾਂ ਦੀ ਸਾਂਝੇਦਾਰੀ ਕੀਤੀ। ਖਰਾਬ ਫਾਰਮ ਕਾਰਨ ਪਲੇਇੰਗ ਇਲੈਵਨ ਤੋਂ ਬਾਹਰ ਕੀਤੇ ਗਏ ਮਨੀਸ਼ ਪਾਂਡੇ ਨੇ ਇਸ ਮੈਚ ਤੋਂ ਸ਼ਾਨਦਾਰ ਵਾਪਸੀ ਕਰਦੇ ਹੋਏ 29 ਗੇਂਦਾਂ ‘ਚ 38 ਦੌੜਾਂ ਬਣਾਈਆਂ। ਮਨੀਸ਼ ਚੰਗੀ ਲੈਅ ‘ਚ ਨਜ਼ਰ ਆ ਰਹੇ ਸਨ, ਪਰ ਮੁਰੂਗਨ ਅਸ਼ਵਿਨ ਦੀ ਗੇਂਦ ‘ਤੇ ਉਡ ਗਏ ਅਤੇ ਬੋਲਡ ਹੋ ਕੇ ਪੈਵੇਲੀਅਨ ਪਰਤ ਗਏ।
ਟਾਸ ਹਾਰਨ ਤੋਂ ਬਾਅਦ ਲਖਨਊ ਨੂੰ ਕਪਤਾਨ ਕੇਐਲ ਰਾਹੁਲ ਅਤੇ ਕਵਿੰਟਨ ਡੀ ਕਾਕ ਨੇ ਚੰਗੀ ਸ਼ੁਰੂਆਤ ਦਿੱਤੀ। ਦੋਵਾਂ ਖਿਡਾਰੀਆਂ ਨੇ ਪਹਿਲੀ ਵਿਕਟ ਲਈ 52 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਸਾਂਝੇਦਾਰੀ ਨੂੰ ਫੈਬੀਅਨ ਐਲਨ ਨੇ ਡੀ ਕਾਕ ਨੂੰ ਆਊਟ ਕਰਕੇ ਤੋੜਿਆ। ਉਹ 13 ਗੇਂਦਾਂ ‘ਚ 24 ਦੌੜਾਂ ਬਣਾ ਕੇ ਐੱਲ.ਬੀ.ਡਬਲਿਊ. ਆਊਟ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...