November 21, 2026, 4:39 pm
----------- Advertisement -----------
HomeNewsLatest News‘ਆਪ’ ਸਰਕਾਰ ਦੀ ਮੁਫ਼ਤ ਬਿਜਲੀ ਸਕੀਮ ਦੇਸ਼ ਦੇ ਇਤਿਹਾਸ ’ਚ ਸਭ ਤੋਂ...

‘ਆਪ’ ਸਰਕਾਰ ਦੀ ਮੁਫ਼ਤ ਬਿਜਲੀ ਸਕੀਮ ਦੇਸ਼ ਦੇ ਇਤਿਹਾਸ ’ਚ ਸਭ ਤੋਂ ਵੱਡਾ ਲੋਕ ਹਿਤੈਸ਼ੀ ਫ਼ੈਸਲਾ: ਅਮਨ ਅਰੋੜਾ

Published on

----------- Advertisement -----------

-ਕੇਵਲ ਇੱਕ ਮਹੀਨੇ ਵਿੱਚ ‘ਆਪ’ ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣਾਵੀਂ ਵਾਅਦਾ ਪੂਰਾ ਕੀਤਾ: ਅਮਨ ਅਰੋੜਾ
-ਪੰਜਾਬ ਦੇ ਲੋੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ, ਇੱਕ- ਇੱਕ ਵਾਅਦਾ ਪੂਰਾ ਕਰਾਂਗੇ: ਅਮਨ ਅਰੋੜਾ
-80 ਫੀਸਦੀ ਤੋਂ ਜ਼ਿਆਦਾ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦਾ ਮਿਲੇਗਾ ਲਾਭ, ਬਿਜਲੀ ਬਿਲ ਦੀ ਚਿੰਤਾ ਹੋਵੇਗੀ ਖ਼ਤਮ: ਅਮਨ ਅਰੋੜਾ

ਚੰਡੀਗੜ੍ਹ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਜਲੀ ਦੀਆਂ 300 ਯੂਨਿਟਾਂ ਪ੍ਰਤੀ ਮਹੀਨਾ ਮੁਫ਼ਤ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਇਸ ਫ਼ੈਸਲੇ ਨੂੰ ਦੇਸ਼ ਦੇ ਇਤਿਹਾਸ ਦਾ ਸਭ ਤੋਂ ਵੱਡਾ ਲੋਕ ਹਿਤੈਸ਼ੀ ਫ਼ੈਸਲਾ ਕਰਾਰ ਦਿੱਤਾ ਹੈ। ਪਾਰਟੀ ਦਾ ਕਹਿਣਾ ਕਿ ਦੇਸ਼ ਦੀਆਂ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਅਰਵਿੰਦ ਕੇਜਰੀਵਾਲ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿ ਕਿਵੇਂ ਇਮਾਨਦਾਰੀ ਨਾਲ ਸਰਕਾਰ ਚਲਾ ਕੇ ਲੋਕਾਂ ਨੂੰ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਜਲੀ ਯੂਨਿਟਾਂ ਮੁਫ਼ਤ ਦੇਣ ਦੇ ਫ਼ੈਸਲੇ ਪ੍ਰਤੀ ਧੰਨਵਾਦ ਪ੍ਰਗਟ ਕੀਤਾ ਅਤੇ ਦਾਅਵਾ ਕੀਤਾ ਕਿ ਕੇਵਲ ਇੱਕ ਮਹੀਨੇ ਦੇ ਅੰਦਰ ਹੀ ‘ਆਪ’ ਦੀ ਸਰਕਾਰ ਨੇ ਵਿਧਾਨ ਸਭਾ ਚੋਣਾ ਦੌਰਾਨ ਲੋਕਾਂ ਨਾਲ ਕੀਤਾ ਆਪਣਾ ਸਭ ਤੋਂ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਡਾ. ਸੰਨੀ ਆਹਲੂਵਾਲੀਆ ਵੀ ਹਾਜ਼ਰ ਸਨ।
ਅਮਨ ਅਰੋੜਾ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਨਾਂ ਪਾਰਟੀਆਂ ਦੀ ਸਰਕਾਰਾਂ ਦੇ ਮੁੱਖ ਮੰਤਰੀ ਪੌਣੇ ਪੰਜ ਸਾਲ ਸੁੱਤੇ ਰਹਿੰਦੇ ਸਨ ਅਤੇ ਜਦੋਂ ਚੋਣਾ ਨੇੜੇ ਆਉਂਦੀਆਂ ਸਨ ਤਾਂ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਕੁੱਝ ਲੋਕ ਲੁਭਾਵਣੇ ਕੰਮ ਕਰਕੇ ਵੋਟਾਂ ਬਟੋਰ ਲੈਂਦੇ ਸਨ। ਪਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਮੁਫ਼ਤ ਬਿਜਲੀ ਦੀ ਗਰੰਟੀ ਪੂਰੀ ਕਰਕੇ ਦੇਸ਼ ’ਚ ਇੱਕ ਨਵੀਂ ਅਤੇ ਇਮਾਨਦਾਰ ਰਾਜਨੀਤਿਕ ਪ੍ਰੰਪਰਾ ਸ਼ੁਰੂ ਕੀਤੀ ਹੈ।
ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ ਸਹੂਲਤ ਦੇਣ ਦਾ ਫ਼ੈਸਲਾ ਬਹੁਤ ਵੱਡਾ ਹੈ, ਕਿਉਂਕਿ ਅੱਜ ਤੱਕ ਦੇਸ਼ ’ਚ ਕਿਸੇ ਵੀ ਸਰਕਾਰ ਨੇ ਐਨੀ ਵੱਡੀ ਗਿਣਤੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਫ਼ੈਸਲਾ ਨਹੀਂ ਕੀਤਾ। ਇਸ ਫ਼ੈਸਲੇ ਨਾਲ ਪੰਜਾਬ ਦੇ ਕਰੀਬ 80 ਫ਼ੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲੇਗੀ। ਪੰਜਾਬ ’ਚ ਕਰੀਬ 73 ਲੱਖ ਘਰੇਲੂ ਬਿਜਲੀ ਖਪਤਕਾਰ ਹਨ, ਜਿਨ੍ਹਾਂ ਵਿਚੋਂ ਕਰੀਬ 61 ਲੱਖ ਖਪਤਕਾਰਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੇ ਉਤਰ ਰਹੇ ਹਨ ਅਤੇ ‘ਆਪ’ ਦੀ ਸਰਕਾਰ ਆਪਣਾ ਇੱਕ ਇੱਕ ਵਾਅਦਾ ਪੂਰਾ ਕਰੇਗੀ ਤਾਂ ਜੋ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਇਆ ਜਾ ਸਕੇ ।
ਅਮਨ ਅਰੋੜਾ ਨੇ ਆਮ ਵਰਗ ਦੇ ਲੋਕਾਂ ਨੂੰ ਇਸ ਸਕੀਮ ਦਾ ਪੂਰਾ ਲਾਭ ਨਾ ਮਿਲਣ ਦੀਆਂ ਸ਼ੰਕਾਵਾਂ ਨੂੰ ਦਰਕਿਨਾਰ ਕਰਦਿਆਂ ਕਿਹਾ ਕਿ ਬਿਜਲੀ ਦੀ ਬਰਬਾਦੀ ਨਾ ਹੋਵੇ ਅਤੇ ਸਹੀ ਉਪਯੋਗ ਹੋਵੇ ਅਜਿਹੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਫ਼ੈਸਲਾ ਕੀਤਾ ਗਿਆ ਹੈ, ਕਿਉਂਕਿ ਜੇ ਬਿਜਲੀ ਪੂਰੀ ਤਰ੍ਹਾਂ ਮੁਫ਼ਤ ਹੋ ਗਈ ਤਾਂ ਗੈਰਜ਼ਰੂਰੀ ਵਰਤੋਂ ਨਾਲ ਬਿਜਲੀ ਦੀ ਬਰਬਾਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਸਖ਼ਤ ਗਰਮੀ ਵਾਲੇ 3-4 ਮਹੀਨਿਆਂ ’ਚ ਹੀ ਏ.ਸੀ., ਕੂਲਰ ਅਤੇ ਪੱਖੇ ਆਦਿ ਚੱਲਣ ਕਾਰਨ ਕੁੱਝ ਫੀਸਦੀ ਲੋਕਾਂ ਨੂੰ ਇਸ ਸਕੀਮ ਦਾ ਪੂਰਾ ਲਾਭ ਨਹੀਂ ਮਿਲੇਗਾ, ਪਰ ਬਾਕੀ 8-9 ਮਹੀਨੇ ਮੁਫ਼ਤ ਬਿਜਲੀ ਦਾ ਪੂਰਾ ਲਾਭ ਸਾਰੇ ਪਰਿਵਾਰਾਂ ਨੂੰ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...