June 1, 2026, 7:41 pm
----------- Advertisement -----------
HomeNewsLatest News'ਆਪ' ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

‘ਆਪ’ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਦੱਸ ਦਈਏ ਕਿ ਮਾਨ ਦੇ ਇਸ ਮੁਫ਼ਤ ਬਿਜਲੀ ਦੇਣ ਦੇ ਐਲਾਨ ਨਾਲ ਹੁਣ ਗਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਨੂੰ 2 ਮਹੀਨਿਆਂ ‘ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜਿਸ ਪਰਿਵਾਰ ਦਾ ਬਿੱਲ 2 ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਬਿਜਲੀ ਦਾ ਖਰਚ ਆਵੇਗਾ, ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ‘ਚ ਮੁਫਤ ਬਿਜਲੀ ਦੇ ਮੁੱਦੇ ‘ਤੇ ਸਿਆਸੀ ਵਿਵਾਦ ਛਿੜ ਗਿਆ ਸੀ। ਪੰਜਾਬ ਦੇ ਮੁੱਖ ਸਕੱਤਰ ਸਮੇਤ ਬਿਜਲੀ ਨਿਗਮ ਦੇ ਵੱਡੇ ਅਧਿਕਾਰੀਆਂ ਨੇ ਦਿੱਲੀ ਜਾ ਕੇ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕੀਤੀ ਸੀ।

ਅੱਜ ਕੀਤੇ ਗਏ ਐਲਾਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ 75 ਸਾਲਾਂ ‘ਚ ਚੋਣਾਂ ਤੋਂ ਪਹਿਲਾਂ ਜਿੰਨੇ ਵਾਅਦੇ ਕੀਤੇ ਜਾਂਦੇ ਸਨ ਉਹ ਵਾਅਦੇ ਕਿਸੇ ਰਾਜਨੀਤੀ ਪਾਰਟੀ ਨੇ ਪੂਰੇ ਨਹੀਂ ਕੀਤੇ। ਕੁਝ ਲੋਕ ਅਜਿਹੇ ਹਨ ਜੋ ਕਹਿੰਦੇ ਹਨ ਕਿ ਚੋਣਾਂ ਦੇ ਪਹਿਲੇ ਜੋ ਵਾਅਦੇ ਕੀਤੇ ਜਾਂਦੇ ਹਨ ਉਹ ਪੂਰੇ ਥੋੜੀ ਨਾ ਹੁੰਦੇ ਪਰ ਅਸੀਂ ਅਜਿਹੇ ਨਹੀਂ ਹਾਂ, ਅਸੀਂ ਸੱਚੇ ਹਾਂ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲਣ ਲੱਗੇਗੀ। ਅਸੀਂ ਹੁਣ ਪੰਜਾਬ ‘ਚ ਪਹਿਲਾ ਵਾਅਦਾ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਮੇਂ ‘ਚ ਸਾਰੇ ਵਾਅਦੇ ਪੂਰੇ ਕਰਾਂਗੇ। ਇੰਨੀ ਮਹਿੰਗਾਈ ਦੇ ਜ਼ਮਾਨੇ ‘ਚ ਲੋਕਾਂ ਨੂੰ ਕੁਝ ਰਾਹਤ ਮਿਲੇਗੀ ਅਤੇ ਆਪਣੇ ‘ਤੇ ਖ਼ਰਚ ਕਰਨ ਦਾ ਪੈਸਾ ਬਚੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...