ਚੰਡੀਗੜ੍ਹ : ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਦੇ ਘਰ ਇੱਕ ਅਣਸੁਖਾਵੀਂ ਘਟਨਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਰਣਜੀਤ ਸਿੰਘ ਚੌਟਾਲਾ ਦੇ ਘਰ ਬਿਜਲੀ ਦਾ ਕੰਮ ਕਰਨ ਆਏ ਬਿਜਲੀ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ।
ਪੁਲਸ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਦੀ ਕੋਠੀ ‘ਚ ਇਕ ਵਿਅਕਤੀ ਨੂੰ ਕਰੰਟ ਲੱਗ ਗਿਆ। ਇਸ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚ ਗਈ ਪਰ ਉਦੋਂ ਤੱਕ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ ਜਾ ਚੁੱਕਾ ਸੀ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ।
ਚੰਡੀਗੜ੍ਹ ਪੁਲੀਸ ਦੇ ਏਐਸਆਈ ਕਰਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਦੀ ਕੋਠੀ ਵਿੱਚ ਇੱਕ ਵਿਅਕਤੀ ਨੂੰ ਕਰੰਟ ਲੱਗ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਮੌਕੇ ’ਤੇ ਪੁੱਜੀ ਪਰ ਉਦੋਂ ਤੱਕ ਜ਼ਖ਼ਮੀ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਰਣਜੀਤ ਸਿੰਘ ਚੌਟਾਲਾ ਇਸ ਸਮੇਂ ਹਰਿਆਣਾ ਸਰਕਾਰ ਵਿੱਚ ਬਿਜਲੀ, ਜੇਲ੍ਹ ਅਤੇ ਮਕਾਨ ਉਸਾਰੀ ਮੰਤਰਾਲੇ ਵਿੱਚ ਕੈਬਨਿਟ ਮੰਤਰੀ ਹਨ। ਰਣਜੀਤ ਸਿੰਘ ਚੌਟਾਲਾ ਇਸ ਸਮੇਂ 2019 ਦੀਆਂ ਚੋਣਾਂ ਤੱਕ ਰਾਣੀਆ ਵਿਧਾਨ ਸਭਾ ਤੋਂ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਵਜੋਂ ਸੇਵਾ ਨਿਭਾ ਰਹੇ ਹਨ।
----------- Advertisement -----------
ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਦੇ ਘਰ ਬਿਜਲੀ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ
Published on
----------- Advertisement -----------
----------- Advertisement -----------












