June 3, 2026, 6:38 am
----------- Advertisement -----------
HomeNewsEntertainmentਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਮਜ਼ੇਦਾਰ ਟੀਜ਼ਰ ਹੋਇਆ...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਮਜ਼ੇਦਾਰ ਟੀਜ਼ਰ ਹੋਇਆ ਰਿਲੀਜ਼

Published on

----------- Advertisement -----------

ਪੰਜਾਬੀ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਗਿੱਪੀ ਜੋ ਕਿ ਇਸ ਸਾਲ ਦਰਸ਼ਕਾਂ ਦੇ ਮਨੋਰੰਜਨ ‘ਚ ਕੋਈ ਵੀ ਕਮੀ ਨਹੀਂ ਆਉਣ ਦੇਣਗੇ। ਜੀ ਹਾਂ ਉਹ ਆਪਣੀ ਨਵੀਂ ਫ਼ਿਲਮ ਦੇ ਐਲਾਨ ਦੇ ਨਾਲ ਆਪਣੀ ਤਿਆਰ ਹੋਈਆਂ ਫ਼ਿਲਮਾਂ ਦੀ ਰਿਲੀਜ਼ ਡੇਟਸ ਦਾ ਖੁਲਾਸਾ ਵੀ ਕਰੀ ਜਾ ਰਹੇ ਹਨ । ਜੀ ਹਾਂ ਗਿੱਪੀ ਗਰੇਵਾਲ ਨੇ ਆਪਣੀ ਇੱਕ ਹੋਰ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ (Yaar Mera Titliaan Warga ) ਦੀ ਰਿਲੀਜ਼ ਤਾਰੀਕ ਦਾ ਖੁਲਾਸਾ ਕਰ ਦਿੱਤਾ ਹੈ।

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫ਼ਿਲਮ ਦਾ ਮਜ਼ੇਦਾਰ ਟੀਜ਼ਰ ਸ਼ੇਅਰ ਕਰਦੇ ਹੋਏ ਲਿਖਿਆ ਹੈ ‘ਯਾਰ ਮੇਰਾ ਤਿੱਤਲੀਆਂ ਵਰਗਾ ਰਿਲੀਜ਼ ਦੁਨੀਆ ਭਰ ਦੇ ਸਿਨੇਮਾ ਘਰਾਂ ਚ 25 ਅਗਸਤ 2022 ਨੂੰ’ ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਸਟਾਰ ਕਾਸਟ ਨੂੰ ਟੈਗ ਕੀਤਾ ਹੈ। ਜੇ ਗੱਲ ਕਰੀਏ ਟੀਜ਼ਰ ਦੀ ਬਹੁਤ ਹੀ ਮਜ਼ੇਦਾਰ ਜਿਸ ‘ਚ ਕਾਰਟੂਨ ਰੂਪ ‘ਚ ਨਜ਼ਰ ਆ ਰਹੇ ਗਿੱਪੀ ਗਰੇਵਾਲ ਤੇ ਲੀਡ ਅਦਾਕਾਰਾ ਤਨੂੰ ਗਰੇਵਾਲ ਤੇ ਨਾਲ ਹੀ ਇੱਕ ਨੰਨ੍ਹਾ ਬੱਚਾ ਵੀ ਨਜ਼ਰ ਆ ਰਿਹਾ ਹੈ।

ਦੋਵੇਂ ਜਣੇ ਆਪ ਆਪਣੇ ਫੇਸਬੁੱਕ ਉੱਤੇ ਚੈਟਾਂ ਕਰਦੇ ਹੋਏ ਨਜ਼ਰ ਆ ਰਹੇ ਹਨ। ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। “Yaar Mera Titliaan Warga’ ਫ਼ਿਲਮ ਰਾਹੀਂ ਵਿਕਾਸ ਵਸ਼ਿਸ਼ਟ ਨਿਰਦੇਸ਼ਕ ਦੇ ਤੌਰ ਤੇ ਡੈਬਿਊ ਕਰੇਗਾ। ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਫ਼ਿਲਮ ਵਿੱਚ ਮੁੱਖ ਭੂਮਿਕਾਵਾਂ ਨਿਭਾਉਣਗੇ ਤੇ ਕਰਮਜੀਤ ਅਨਮੋਲ, ਰਾਜ ਧਾਲੀਵਾਲ ਸਮੇਤ ਹੋਰ ਕਈ ਕਲਾਕਾਰ ਅਹਿਮ ਕਿਰਦਾਰਾਂ ਵਿੱਚ ਨਜ਼ਰ ਆਉਣਗੇ । ਇਸ ਫ਼ਿਲਮ ਦੀ ਕਹਾਣੀ ਨਿਰੇਸ਼ ਕਥੂਰੀਆ ਨੇ ਹੀ ਲਿਖੀ ਹੈ। ਇਹ ਫ਼ਿਲਮ 25 ਅਗਸਤ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...