November 20, 2026, 4:10 pm
----------- Advertisement -----------
HomeNewsLatest Newsਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਦਫਤਰ ਨੂੰ ਆਜ਼ਾਦ ਕਰਵਾ ਕੇ ਸ਼੍ਰੀ...

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਦਫਤਰ ਨੂੰ ਆਜ਼ਾਦ ਕਰਵਾ ਕੇ ਸ਼੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ

Published on

----------- Advertisement -----------

ਨਵੀਂ ਦਿੱਲੀ, 18 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਅੱਜ ਪਾਰਟੀ ਵਰਕਰਾਂ ਅਤੇ ਦਿੱਲੀ ਦੀ ਸੰਗਤ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜੇ ਅਤੇ ਦਫ਼ਤਰ ਕੰਪਲੈਕਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ। ਇਸ ਮੌਕੇ ਮੈਂਬਰ ਬੀਬੀ ਰਣਜੀਤ ਕੌਰ ਅਤੇ ਸੁਖਵਿੰਦਰ ਸਿੰਘ ਬੱਬਰ ਵੀ ਹਾਜ਼ਰ ਸਨ।
ਇਥੇ ਜਾਣਕਾਰੀ ਦਿੰਦਿਆਂ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜੱਥੇਬੰਦੀ ਹੈ ਅਤੇ 1920 ਵਿਚ ਅਨੇਕਾਂ ਸ਼ਹਾਦਤਾਂ ਮਗਰੋਂ ਪਾਰਟੀ ਦਾ ਵਿਸਥਾਰ ਹੋਇਆ ਸੀ, ਉਸ ਪਾਰਟੀ ਦੇ ਪ੍ਰਧਾਨ ਸਮੇਂ-ਸਮੇਂ ‘ਤੇ ਬਦਲਦੇ ਰਹੇ ਅਤੇ ਮੌਜੂਦਾ ਸਮੇਂ ਵਿਚ ਸੁਖਬੀਰ ਸਿੰਘ ਬਾਦਲ ਕੋਲ ਪਾਰਟੀ ਦੀ ਕਮਾਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 1999 ਵਿਚ ਗੁਰਦੁਆਰਾ ਰਕਾਬ ਗੰਜ ਸਾਹਿਬ ਕੰਪਲੈਕਸ ਵਿਚ ਹੋਏ ਇਕ ਸਮਝੌਤੇ ਤਹਿਤ ਸ਼੍ਰੋਮਣੀ ਅਕਾਲੀ ਦਲ ਜਿਸ ਦੇ ਪ੍ਰਧਾਨ ਜਥੇਦਾਰ ਹਿੱਤ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਜਿਸ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਸਨ, ਦੋਵਾਂ ਨੂੰ ਪਾਰਟੀ ਦੀਆਂ ਧਾਰਮਿਕ ਗਤੀਵਿਧੀਆਂ ਲਈ ਆਫਿਸ ਅਲਾਟ ਕੀਤੇ ਗਏ ਸਨ ਅਤੇ ਇਹ ਸਮਝੌਤਾ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਹੋਇਆ ਸੀ, ਪਰ ਪਿਛਲੇ ਦਿਨੀਂ ਹਰਮੀਤ ਸਿੰਘ ਕਾਲਕਾ ਵੱਲੋਂ ਨਵੀਂ ਪਾਰਟੀ ਬਣਾਈ ਗਈ ਅਤੇ ਗਿਣੀ ਮਿੱਥੀ ਸਮਝੀ ਸਾਜ਼ਿਸ਼ ਦੇ ਤਹਿਤ ਪਾਰਟੀ ਦਫ਼ਤਰ ‘ਤੇ ਜਬਰੀ ਕਬਜ਼ਾ ਕੀਤਾ ਗਿਆ ਸੀ, ਜਿਸ ਨੂੰ ਅੱਜ ਆਜ਼ਾਦ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਨੇ ਦਫ਼ਤਰ ਵਿਚ ਵਾਪਸੀ ਕੀਤੀ ਅਤੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਸ ਦੀ ਸਮਾਪਤੀ ਬੁੱਧਵਾਰ ਨੂੰ ਹੋਵੇਗੀ। ਜਥੇਦਾਰ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਪਾਰਟੀ ਦੀ ਅਜਿਹੀ ਹਾਲਤ ਹੋਈ ਸੀ, ਜਦੋਂ ਹਰ ਕੋਈ ਪਾਰਟੀ ਛੱਡ ਕੇ ਚਲਾ ਗਿਆ ਸੀ, ਉਸ ਸਮੇਂ ਵੀ ਉਨ੍ਹਾਂ ਇਕੱਲੇ ਹੀ ਆਪਣੇ ਦਮ ‘ਤੇ ਪਾਰਟੀ ਦੀ ਮੁੜ ਸਥਾਪਨਾ ਕੀਤੀ ਅਤੇ ਪਾਰਟੀ ਨੇ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਸ ਵਾਰ ਵੀ ਕੁਝ ਪੰਥਕ ਗੱਦਾਰਾਂ ਨੇ ਪਾਰਟੀ ਨੂੰ ਖਤਮ ਕਰਨ ਲਈ ਮੁਹਿੰਮ ਚਲਾ ਕੇ ਪਾਰਟੀ ਦਾ ਇਹ ਹਸ਼ਰ ਕੀਤਾ । ਪਾਰਟੀ ਦੀ ਟਿਕਟ ‘ਤੇ ਜਿੱਤਣ ਵਾਲੇ ਸਾਰੇ ਮੈਂਬਰ ਪੰਥ ਅਤੇ ਕੌਮ ਨੂੰ ਧੋਖਾ ਦੇ ਕੇ ਹਰਮੀਤ ਸਿੰਘ ਕਾਲਕਾ ਵੱਲੋਂ ਬਣਾਈ ਗਈ ਨਵੀਂ ਪਾਰਟੀ ‘ਚ ਸ਼ਾਮਿਲ ਹੋ ਗਏ। ਪਰ ਉਹ ਸ਼ਾਇਦ ਇਹ ਭੁੱਲ ਗਏ ਹਨ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜੱਥੇਬੰਦੀ ਹੈ , ਜੋ ਕਦੇ ਖਤਮ ਨਹੀਂ ਹੋ ਸਕਦੀ ਅਤੇ ਇਸ ਨੂੰ ਖਤਮ ਕਰਨ ਦਾ ਸੁਪਨਾ ਦੇਖਣ ਵਾਲਿਆਂ ਦਾ ਨਾਸ਼ ਹੋ ਸਕਦਾ ਹੈ ਪਰ ਪਾਰਟੀ ਦਾ ਨਹੀਂ।
ਜਥੇਦਾਰ ਅਵਤਾਰ ਸਿੰਘ ਹਿੱਤ ਦੇ ਨਾਲ ਬੀਬੀ ਰਣਜੀਤ ਕੌਰ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਨੇ ਪਾਰਟੀ ਦੇ ਆਫਿਸ ਨੂੰ ਵਾਪਿਸ ਲੈਣ ਲਈ ਮਹਿਲਾਵਾਂ ਦੀ ਵੱਡੀ ਟੀਮ ਨਾਲ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤ ਸਿੰਘ ਖਾਨਪੁਰੀ, ਅਮਰਜੀਤ ਸਿੰਘ ਗੁੱਲੂ, ਮਨਦੀਪ ਸਿੰਘ ਭਮਰਾ, ਜਗਮੋਹਨ ਸਿੰਘ ਸ਼ੇਸ, ਪਰਮਜੀਤ ਸਿੰਘ ਮਾਨ, ਸੁਰਜੀਤ ਸਿੰਘ ਵਿਲਖੂ, ਬੀਬੀ ਰਵਿੰਦਰ ਕੌਰ ਬੱਤਰਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...