September 11, 2026, 7:41 am
----------- Advertisement -----------
HomeNewsNational-Internationalਅਮਰੀਕਾ ਦੇ ਇਹਨਾਂ ਸੂਬਿਆਂ ’ਚ ਪਹੁੰਚਿਆ ਓਮੀਕ੍ਰੋਨ,ਅਲਰਟ ਜਾਰੀ

ਅਮਰੀਕਾ ਦੇ ਇਹਨਾਂ ਸੂਬਿਆਂ ’ਚ ਪਹੁੰਚਿਆ ਓਮੀਕ੍ਰੋਨ,ਅਲਰਟ ਜਾਰੀ

Published on

----------- Advertisement -----------

ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਤਰਥੱਲੀ ਮਚ ਹੋਈ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮੈਰੀਲੈਂਡ, ਨੇਬ੍ਰਾਸਕਾ, ਪੇਂਸਿਲਵੇਨੀਆ, ਨਿਊਜਰਸੀ ਅਤੇ ਯੂਟਾ ਸੂਬਿਆਂ ਵਿਚ ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ ਹਨ। ਇਸ ਹਫ਼ਤੇ ਦੀ ਸ਼ੁਰੂਆਤ ਵਿਚ ਕੈਲੀਫੋਰਨੀਆ, ਕੋਲੋਰਾਡੋ, ਹਵਾਈ, ਸਿਨੇਸੋਟਾ ਅਤੇ ਨਿਊਯਾਰਕ ਵਿਚ ਓਮੀਕ੍ਰੋਨ ਦੇ ਮਾਮਲੇ ਦਰਜ ਕੀਤੇ ਗਏ ਸਨ। ਇਸਦਾ ਪਹਿਲਾ ਮਾਮਲਾ ਦੱਖਣੀ ਅਫਰੀਕਾ ਵਿਚ ਸਾਹਮਣੇ ਆਇਆ ਸੀ।ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸਰਦੀਆਂ ਵਿੱਚ ਕੋਵਿਡ-19 ਦੇ ਕੇਸਾਂ ਦੀ ਗਿਣਤੀ ਵਿੱਚ ਵਾਧੇ ਦੇ ਖਦਸ਼ੇ ਦੇ ਵਿਚਕਾਰ ਵੀਰਵਾਰ ਨੂੰ ਨਾਗਰਿਕਾਂ ਨੂੰ ਬੂਸਟਰ ਖੁਰਾਕ ਲੈਣ ਦੀ ਅਪੀਲ ਕੀਤੀ।

ਉਹਨਾਂ ਨੇ ਕੋਈ ਨਵੀਂ ਵੱਡੀ ਪਾਬੰਦੀ ਲਗਾਉਣ ਦੀ ਗੱਲ ਨਹੀਂ ਕੀਤੀ। ਬਾਈਡੇਨ ਨੇ ਕਿਹਾ ਕਿ ਕੁਝ ਹੋਰ ਦੇਸ਼ ਆਪਣੀਆਂ ਸਰਹੱਦਾਂ ਬੰਦ ਕਰ ਰਹੇ ਹਨ ਅਤੇ ਤਾਲਾਬੰਦੀ ਮੁੜ ਲਾਗੂ ਕਰ ਰਹੇ ਹਨ ਪਰ ਇਸ ਵਾਰ ਉਹ ਕੋਈ ਵਾਧੂ ਪਾਬੰਦੀਆਂ ਨਹੀਂ ਲਗਾਉਣਗੇ। ਬਾਈਡੇਨ ਨੇ ਵਿਗਿਆਨਕ ਸਲਾਹਕਾਰਾਂ ਨਾਲ ਮੀਟਿੰਗ ਤੋਂ ਬਾਅਦ ਮੈਰੀਲੈਂਡ ਵਿੱਚ ਰਾਸ਼ਟਰੀ ਸੰਸਥਾਵਾਂ ਦੇ ਦੌਰੇ ਦੌਰਾਨ ਕਿਹਾ,”ਮਾਹਰਾਂ ਦਾ ਕਹਿਣਾ ਹੈ ਕਿ ਇਹਨਾਂ ਸਰਦੀਆਂ ਵਿੱਚ ਆਉਣ ਵਾਲੇ ਹਫ਼ਤਿਆਂ ਵਿੱਚ ਕੋਵਿਡ-19 ਦੇ ਕੇਸਾਂ ਵਿੱਚ ਵਾਧਾ ਹੋਵੇਗਾ, ਇਸ ਲਈ ਸਾਨੂੰ ਤਿਆਰ ਰਹਿਣ ਦੀ ਲੋੜ ਹੈ।” ਬਾਈਡੇਨ ਨੇ ਕਿਹਾ ਕਿ ਉਹਨਾਂ ਦੀ ਨਵੀਂ ਰਣਨੀਤੀ ਵਿਚ ਤਾਲਾਬੰਦੀ ਸ਼ਾਮਲ ਨਹੀਂ ਹੈ।

ਦੱਸਣਯੋਗ ਹੈ ਕਿ ਭਾਰਤ ਵਿਚ ਅਜੇ ਤਕ ਓਮੀਕ੍ਰੋਨ ਦਾ ਕੋਈ ਕੇਸ ਨਹੀਂ ਪਾਇਆ ਗਿਆ ਹੈ ਪਰ ਅੰਤਰਰਾਸ਼ਟਰੀ ਯਾਤਰੀਆਂ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਸਰਕਾਰ ਨੇ ਬੁੱਧਵਾਰ ਨੂੰ 15 ਦਸੰਬਰ ਤੋਂ ਨਿਰਧਾਰਤ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਨਾ ਕਰਨ ਦਾ ਫੈਸਲਾ ਕੀਤਾ ਹੈ। ਡੀਜੀਸੀਏ ਨੇ ਕਿਹਾ ਕਿ ਅੰਤਰਰਾਸ਼ਟਰੀ ਯਾਤਰੀ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਮਿਤੀ ਨੂੰ ਸਮੇਂ ਸਿਰ ਸੂਚਿਤ ਕੀਤਾ ਜਾਵੇਗਾ। ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ 23 ਮਾਰਚ, 2020 ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...