October 4, 2026, 6:02 am
----------- Advertisement -----------
HomeNewsLatest Newsਦਿੱਲੀ ਤੇ ਪੰਜਾਬ ਦਾ ਮੈਚ ਪੁਣੇ ਦੀ ਬਜਾਏ ਹੋਵੇਗਾ ਮੁੰਬਈ, ਸਟਾਫ਼ ਦੀ...

ਦਿੱਲੀ ਤੇ ਪੰਜਾਬ ਦਾ ਮੈਚ ਪੁਣੇ ਦੀ ਬਜਾਏ ਹੋਵੇਗਾ ਮੁੰਬਈ, ਸਟਾਫ਼ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਫ਼ੈਸਲਾ

Published on

----------- Advertisement -----------

IPL ‘ਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਮੰਗਲਵਾਰ ਨੂੰ ਵੱਡਾ ਫੈਸਲਾ ਲਿਆ ਗਿਆ ਹੈ। ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਕੱਲ ਯਾਨੀ ਬੁੱਧਵਾਰ ਨੂੰ ਹੋਣ ਵਾਲਾ ਮੈਚ ਪੁਣੇ ‘ਚ ਨਹੀਂ ਖੇਡਿਆ ਜਾਵੇਗਾ। ਹੁਣ ਇਹ ਮੈਚ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ‘ਚ ਹੋਵੇਗਾ, ਜਿੱਥੇ ਦਿੱਲੀ ਕੈਪੀਟਲਸ ਦੀ ਟੀਮ ਨੂੰ ਕੁਆਰੰਟੀਨ ਕੀਤਾ ਗਿਆ ਹੈ। ਇਹ ਫੈਸਲਾ ਦਿੱਲੀ ਦੇ ਆਲਰਾਊਂਡਰ ਮਿਸ਼ੇਲ ਮਾਰਸ਼ ਅਤੇ ਤਿੰਨ ਸਟਾਫ ਮੈਂਬਰਾਂ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਲਿਆ ਗਿਆ ਹੈ।
ਬੀਸੀਸੀਆਈ ਮੁਤਾਬਕ ਮੰਗਲਵਾਰ ਸਵੇਰੇ ਕਰੀਬ 9 ਵਜੇ ਦਿੱਲੀ ਦੇ ਸਾਰੇ ਖਿਡਾਰੀਆਂ ਦਾ ਕੋਰੋਨਾ ਟੈਸਟ ਹੋਇਆ। ਇਸ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਦੌਰਾਨ ਖਿਡਾਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪ੍ਰਬੰਧਕ ਕਮੇਟੀ ਨੇ ਮੈਚ ਦਾ ਸਥਾਨ ਬਦਲਣ ਦਾ ਫੈਸਲਾ ਕੀਤਾ ਹੈ।
ਦਿੱਲੀ ਟੀਮ ਦੇ ਫਿਜ਼ੀਓ ਪੈਟਰਿਕ ਫਰਹਾਰਟ ਦੀ ਰਿਪੋਰਟ 16 ਅਪ੍ਰੈਲ ਨੂੰ ਰਾਇਲ ਚੈਲੇਂਜਰਜ਼ ਖਿਲਾਫ ਮੈਚ ਤੋਂ ਪਹਿਲਾਂ ਹੋਏ ਕੋਰੋਨਾ ਟੈਸਟ ‘ਚ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਲਗਾਤਾਰ ਸਾਰੇ ਖਿਡਾਰੀਆਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਦਿੱਲੀ ਦੇ ਖਿਡਾਰੀ ਮਿਸ਼ੇਲ ਮਾਰਸ਼ ਦਾ ਐਂਟੀਜੇਨ ਟੈਸਟ ਪਾਜ਼ੀਟਿਵ ਆਇਆ, ਜਿਸ ਤੋਂ ਬਾਅਦ ਸੋਮਵਾਰ ਨੂੰ ਹੀ ਉਨ੍ਹਾਂ ਦਾ ਦੋ ਵਾਰ ਆਰਟੀਪੀਸੀਆਰ ਟੈਸਟ ਹੋਇਆ।
ਪਹਿਲੀ ਰਿਪੋਰਟ ਨੈਗੇਟਿਵ ਆਈ ਹੈ, ਦੂਜੀ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਤੋਂ ਬਾਅਦ ਦੇਰ ਰਾਤ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮਾਰਸ਼ ਤੋਂ ਇਲਾਵਾ ਦਿੱਲੀ ਟੀਮ ਦਾ ਇੱਕ ਡਾਕਟਰ, 1 ਸੋਸ਼ਲ ਮੀਡੀਆ ਟੀਮ ਦਾ ਇੱਕ ਮੈਂਬਰ ਅਤੇ ਇੱਕ ਮਸਾਜ ਥੈਰੇਪਿਸਟ ਵੀ ਕੋਰੋਨਾ ਸੰਕਰਮਿਤ ਹੋ ਗਏ ਹਨ। ਇਨਫੈਕਸ਼ਨ ਕਾਰਨ ਪੂਰੀ ਟੀਮ ਨੂੰ ਕੁਆਰੰਟੀਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...