September 14, 2026, 11:24 pm
----------- Advertisement -----------
HomeNewsLatest Newsਅਫਗਾਨਿਸਤਾਨ: ਕਾਬੁਲ ਦੇ ਹਾਈ ਸਕੂਲ ਨੇੜੇ ਤਿੰਨ ਧਮਾਕੇ, 20 ਲੋਕਾਂ ਦੀ ਮੌਤ,...

ਅਫਗਾਨਿਸਤਾਨ: ਕਾਬੁਲ ਦੇ ਹਾਈ ਸਕੂਲ ਨੇੜੇ ਤਿੰਨ ਧਮਾਕੇ, 20 ਲੋਕਾਂ ਦੀ ਮੌਤ, ਕਈ ਜ਼ਖਮੀ

Published on

----------- Advertisement -----------

ਕਾਬੁਲ : – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਮੰਗਲਵਾਰ ਸਵੇਰੇ ਤਿੰਨ ਜ਼ਬਰਦਸਤ ਧਮਾਕੇ ਹੋਏ ਹਨ। ਇਹ ਧਮਾਕੇ ਵੱਖ-ਵੱਖ ਥਾਵਾਂ ‘ਤੇ ਹੋਏ ਹਨ। ਇਨ੍ਹਾਂ ਧਮਾਕਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ। ਇਸ ਤੋਂ ਇਲਾਵਾ ਕਈ ਲੋਕ ਜ਼ਖਮੀ ਵੀ ਹੋਏ ਹਨ। ਇਸ ਘਟਨਾ ਤੋਂ ਬਾਅਦ ਕਾਬੁਲ ‘ਚ ਹੜਕੰਪ ਮਚ ਗਿਆ ਹੈ। ਸੁਰੱਖਿਆ ਏਜੰਸੀਆਂ ਇਨ੍ਹਾਂ ਧਮਾਕਿਆਂ ਦੀ ਜਾਂਚ ਕਰ ਰਹੀਆਂ ਹਨ।
ਟੋਲੋ ਨਿਊਜ਼ ਮੁਤਾਬਕ ਤਿੰਨੋਂ ਧਮਾਕੇ ਪੱਛਮੀ ਕਾਬੁਲ ਵਿੱਚ ਹੋਏ। ਚਸ਼ਮਦੀਦਾਂ ਨੇ ਦੱਸਿਆ ਕਿ ਪਹਿਲਾ ਧਮਾਕਾ ਇੱਕ ਸਿਖਲਾਈ ਕੇਂਦਰ ਨੇੜੇ ਹੋਇਆ, ਜਦਕਿ ਦੂਜਾ ਧਮਾਕਾ ਅਬਦੁਲ ਰਹੀਮ ਸ਼ਹੀਦ ਹਾਈ ਸਕੂਲ ਦੇ ਸਾਹਮਣੇ ਹੋਇਆ। ਤੀਜਾ ਧਮਾਕਾ ਵੀ ਇਸੇ ਥਾਂ ਦੇ ਆਸਪਾਸ ਹੋਇਆ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਸਕੂਲੀ ਬੱਚੇ ਕਲਾਸ ਵਿੱਚ ਜਾ ਰਹੇ ਸਨ।
ਚਸ਼ਮਦੀਦਾਂ ਮੁਤਾਬਕ ਜਦੋਂ ਧਮਾਕਾ ਹੋਇਆ ਤਾਂ ਬੱਚੇ ਸਕੂਲ ਤੋਂ ਬਾਹਰ ਜਾ ਰਹੇ ਸਨ। ਜਾਣਕਾਰੀ ਮੁਤਾਬਕ ਇਨ੍ਹਾਂ ਹਮਲਿਆਂ ਦੀ ਅਜੇ ਤੱਕ ਕਿਸੇ ਵੀ ਅੱਤਵਾਦੀ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ।
ਦੱਸਿਆ ਜਾ ਰਿਹਾ ਹੈ ਕਿ ਪਹਿਲਾ ਧਮਾਕਾ ਮੁਮਤਾਜ਼ ਨਾਮ ਦੇ ਟ੍ਰੇਨਿੰਗ ਸੈਂਟਰ ਦੇ ਕੋਲ ਹੋਇਆ। ਧਮਾਕਾ ਹੈਂਡ ਗ੍ਰੇਨੇਡ ਨਾਲ ਕੀਤਾ ਗਿਆ। ਇਸ ਧਮਾਕੇ ‘ਚ ਘੱਟੋ-ਘੱਟ 20 ਲੋਕ ਮਾਰੇ ਗਏ ਹਨ। ਗ੍ਰਹਿ ਮੰਤਰਾਲੇ ਨੇ ਅਬਦੁਲ ਰਹੀਮ ਸ਼ਹੀਦ ਹਾਈ ਸਕੂਲ ਨੇੜੇ ਧਮਾਕਾ ਹੋਣ ਦੀ ਪੁਸ਼ਟੀ ਕੀਤੀ ਹੈ। ਮੰਤਰਾਲੇ ਨੇ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਜੇ ਤੱਕ ਕਿਸੇ ਨੇ ਵੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...