ਲੁਧਿਆਣਾ : – ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਦਸੰਬਰ ਮਹੀਨੇ ਬੰਬ ਧਮਾਕਾ ਹੋਇਆ ਸੀ। ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਕਈ ਜ਼ਖ਼ਮੀ ਹੋ ਗਏ ਸਨ । ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਮਾਮਲੇ ਦੀ ਜਾਂਚ NIA ਦੀ ਟੀਮ ਵੱਲੋਂ ਕੀਤੀ ਜਾ ਰਹੀ ਹੈ | ਮਾਮਲੇ ਦੀ ਜਾਂਚ ਦੌਰਾਨ CIA ਸਟਾਫ ਵੱਲੋਂ CCTV ਦੀ ਫੁਟੇਜ ਦੀ ਚੈੱਕਿੰਗ ਦੌਰਾਨ ਕਈ ਅਹਿਮ ਸੁਰਾਗ ਹੱਥ ਲੱਗੇ ਸਨ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਵਿੱਚ ਬੰਬ ਬ੍ਲਾਸ੍ਟ ਕਰਨ ਵਾਲੀ ਘਟਨਾ ਨੂੰ ਅੰਜ਼ਾਮ ਦੇਣ ਲਈ ਗਗਨਦੀਪ ਸਿੰਘ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਹੋ ਕੇ ਘਰੋਂ ਨਿਕਲਿਆ ਸੀ। ਜਿਸ ਦੀ ਜਾਂਚ ਟੀਮਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਲੁਧਿਆਣਾ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਹੋਏ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਪੁਲਿਸ ਦੇ ਬਰਖ਼ਾਸਤ ਹੈੱਡ ਕਾਂਸਟੇਬਲ ਗਗਨਦੀਪ ਸਿੰਘ ਵਜੋਂ ਹੋਈ ਹੈ। ਜੋ ਕਿ ਲੁਧਿਆਣਾ ਦੇ ਖੰਨਾ ਦਾ ਰਹਿਣ ਵਾਲਾ ਸੀ ਅਤੇ ਨਸ਼ੇ ਦੇ ਇੱਕ ਮਾਮਲੇ ਵਿੱਚ ਹੈੱਡ ਕਾਂਸਟੇਬਲ ਦੇ ਅਹੁਦੇ ਤੋਂ ਬਰਖ਼ਾਸਤ ਹੋ ਗਿਆ ਸੀ।
NIA ਵਲੋਂ ਲੁਧਿਆਣਾ ਬੰਬ ਬਲਾਸਟ ਦੇ ਦੋਸ਼ੀਆਂ ਬਾਰੇ ਕੋਈ ਸੁਰਾਗ ਦੇਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦੇਣ ਪੇਸ਼ਕਸ਼ ਕੀਤੀ ਗਈ ਹੈ | ਦੱਸ ਦੇਈਏ ਕੇ ਬੰਬ ਬ੍ਲਾਸ੍ਟ ਦੇ ਮੁੱਖ ਦੋਸ਼ੀ ਅਜੇ ਵੀ ਪੁਲਿਸ ਦੇ ਪਕੜ ਤੋਂ ਬਾਹਰ ਹਨ |













