July 23, 2026, 9:44 pm
----------- Advertisement -----------
HomeNewsLatest Newsਭਗਵੰਤ ਮਾਨ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ,ਕਰਜਾ ਵਸੂਲੀ ਲਈ ਗ੍ਰਿਫਤਾਰੀਆਂ ਲਈ ਬੈਂਕਾਂ...

ਭਗਵੰਤ ਮਾਨ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ,ਕਰਜਾ ਵਸੂਲੀ ਲਈ ਗ੍ਰਿਫਤਾਰੀਆਂ ਲਈ ਬੈਂਕਾਂ ਨੂੰ ਛੂਟ – ਰਾਜੇਵਾਲ

Published on

----------- Advertisement -----------

ਚੰਡੀਗੜ, 19 ਅਪ੍ਰੈਲ 2022 : ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਕਰਜੇ ਦੀ ਵਸੂਲੀ ਲਈ ਸਹਿਕਾਰੀ ਅਦਾਰਿਆਂ ਨੂੰ ਧਾਰਾ 67 ਏ ਅਧੀਨ ਕਿਸਾਨਾਂ ਦੀ ਗ੍ਰਿਫਤਾਰੀ ਕਰਨ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਖੁੱਲੀ ਛੁੱਟੀ ਦੇ ਦਿੱਤੀ ਹੈ। ਇਹ ਗੱਲ ਅੱਜ ਇਥੇ ਜਾਰੀ ਕੀਤੇ ਇਕ ਪ੍ਰੈਸ ਬਿਆਨ ‘ਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਹੀ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਕਿਸਾਨਾਂ ਲਈ ਇਹ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੰਬੀ ਜੱਦੋ- ਜਹਿਦ ਕਰਨ ਤੋਂ ਬਾਅਦ ਬਰਨਾਲਾ ਸਰਕਾਰ ਵੇਲੇ ਸਹਿਕਾਰੀ ਐਕਟ ਦੀ ਧਾਰਾ 67 ਏ ਸਸਪੈਂਡ ਕਰਵਾਈ ਸੀ। ਇਸ ਧਾਰਾ ਅਧੀਨ ਕਰਜੇ ‘ਚ ਡਿਫਾਲਟਰ ਕਿਸਾਨਾਂ ਕੋਲੋਂ ਕਰਜਾ ਵਸੂਲੀ ਲਈ ਮਾਮਲਾ ਮਾਲ ਵਜੋਂ 67 ਏ ਅਧੀਨ ਗ੍ਰਿਫਤਾਰੀ ਦਾ ਪ੍ਰਾਵਧਾਨ ਹੈ। ਉਨ੍ਹਾਂ ਕਿਹਾ ਕਿ ਇਸ ਦੇਸ਼ ‘ਚ ਕਿਸਾਨਾਂ ਅਤੇ ਕਾਰਪੋਰੇਟ ਘਰਾਣਿਆਂ ਲਈ ਦੋਹਰੇ ਮਾਪਦੰਡ ਹਨ। ਜੇਕਰ ਕੋਈ ਅਮੀਰ ਕਾਰਪੋਰੇਟ ਦਾ ਮਾਲਕ ਹਜਾਰਾਂ ਕਰੋੜਾਂ ਦਾ ਕਰਜਾ ਲੈ ਕੇ ਨਾ ਮੋੜੇ ਅਤੇ ਡਿਫਾਲਟਰ ਹੋ ਜਾਵੇ, ਤਾਂ ਉਨ੍ਹਾਂ ਗ੍ਰਿਫਤਾਰ ਕਰਨ ਲਈ ਕੋਈ ਕਾਨੂੰਨ ਨਹੀਂ। ਲੋਕਾਂ ਦੇ ਸਾਹਮਣੇ ਮੇਹੁਲ ਚੌਕਸੀ, ਨੀਰਵ ਮੋਦੀ ਵਰਗੇ ਕਈ ਧਨੰਤਰ ਦੇਸ਼ ਦਾ ਅਰਬਾ ਰੁਪਇਆ ਲੈ ਕੇ ਵਿਦੇਸ਼ਾਂ ‘ਚ ਮੌਜ ਲੁੱਟ ਰਹੇ ਹਨ। ਦੂਜੇ ਪਾਸੇ ਕਿਸਾਨਾਂ ਨੂੰ ਇਨਸਾਨ ਹੀ ਨਹੀਂ ਸਮਝਿਆ ਜਾਂਦਾ।
ਪਿਛਲੇ ਦਿਨੀਂ ਕਰਜਾ ਵਸੂਲੀ ਲਈ 67 ਏ ਅਧੀਨ ਜਲਾਲਾਬਾਦ ‘ਚ ਕਾਰਵਾਈ ਕੀਤੀ ਗਈ ਸੀ। ਪਰ ਹੁਣ ਪੰਜਾਬ ਦੇ ਬਹੁਤ ਸਾਰੇ ਥਾਵਾਂ ‘ਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਿਸਾਨਾਂ ਦੇ ਵੱਡੀ ਗਿਣਤੀ ‘ਚ ਗ੍ਰਿਫਤਾਰੀ ਵਰੰਟ ਜਾਰੀ ਹੋਏ ਹਨ। ਜੋ ਕੰਮ ਪਿਛਲੇ 35 ਸਾਲ ‘ਚ ਨਹੀਂ ਹੋਇਆ ਉਹ ਕੰਮ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੇ ਵਰੰਟ ਕੱਢ ਕੇ ਕਿਸਾਨਾਂ ਨੂੰ ਨਵਾਂ ਤੋਹਫ਼ਾ ਦਿੱਤਾ ਹੈ। ਰਾਜੇਵਾਲ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਆਪਣਾ ਇਹ ਫੈਸਲਾ ਵਾਪਸ ਲਵੇ ਅਤੇ ਕਿਸਾਨਾਂ ਨੂੰ ਕਰਜਾ ਵਸੂਲੀ ਲਈ ਗ੍ਰਿਫਤਾਰ ਕਰਕੇ ਖੱਜਲ -ਖੁਆਰ ਕਰਨਾ ਬੰਦ ਕਰੇ, ਨਹੀਂ ਤਾਂ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...