April 21, 2026, 4:14 am
----------- Advertisement -----------
HomeNewsEntertainmentਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਦੀਆ ਰਸਮਾਂ ਹੋਇਆ ਸ਼ੁਰੂ ,ਦੇਖੋ...

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਦੀਆ ਰਸਮਾਂ ਹੋਇਆ ਸ਼ੁਰੂ ,ਦੇਖੋ ਤਸਵੀਰਾਂ ਅਤੇ ਵੀਡਿਓਜ਼

Published on

----------- Advertisement -----------

ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਤੇ ਅਦਾਕਾਰਾ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਕਾਰਨ ਕਾਫੀ ਸੁਰਖੀਆਂ ਬਟੋਰ ਰਹੇ ਹਨ। ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਡੈਸਟੀਨੇਸ਼ਨ ਵੈਡਿੰਗ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਜੋੜੇ ਦੇ ਵਿਆਹ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਸੰਗੀਤ, ਮਹਿੰਦੀ ਨਾਲ ਸ਼ੁਰੂ ਹੋਣ ਵਾਲੇ ਵਿਆਹ ਦੀ ਰਸਮ ਰਾਜਸਥਾਨ ਵਿੱਚ 7 ​​ਤੋਂ 9 ਦਸੰਬਰ ਤੱਕ ਹੋਵੇਗੀ। ਦੱਸ ਦਈਏ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਹਿੰਦੀ ਰੀਤੀ ਰਿਵਾਜ਼ ਅਤੇ ਵਿਦੇਸ਼ੀ ਰੀਤੀ ਰਿਵਾਜ਼ ਦੇ ਮੁਤਾਬਕ ਵਿਆਹ ਰਚਾਉਣਗੇ ।ਵਿਆਹ ‘ਚ ਸੈਲੀਬ੍ਰੇਟੀਜ਼ ਤੋਂ ਇਲਾਵਾ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਵੀ ਵਿਆਹ ‘ਚ ਪਰਫਾਰਮ ਕਰਨ ਲਈ ਰਾਜਸਥਾਨ ਦੇ ਲਈ ਰਵਾਨਾ ਹੋ ਚੁੱਕੇ ਹਨ ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਛਾਏ ਰਹੇ ਸਨ ।

ਵਿੱਕੀ ਕੌਸ਼ਲ-ਕੈਟਰੀਨਾ ਕੈਫ ਦੇ ਵਿਆਹ ਨਾਲ ਜੁੜੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਵਿੱਕੀ ਕੈਟਰੀਨਾ ਨੂੰ ਵਿਆਹੁਣ ਲਈ ਵਿੱਕੀ ਕੌਸ਼ਲ ਸ਼ਾਨਦਾਰ ਤਰੀਕੇ ਨਾਲ ਐਂਟਰੀ ਕਰਨਗੇ। ਉਹ ਰਵਾਇਤੀ ਤੌਰ ‘ਤੇ ਇੱਕ ਵਿਸ਼ਾਲ ਘੋੜੇ ‘ਤੇ ਦਾਖਲ ਹੋਵੇਗਾ। ਵਿਆਹ ਸਮਾਗਮ ਵਾਲੇ ਦਿਨ ਉਨ੍ਹਾਂ ਦੀ ਸ਼ਾਨਦਾਰ ਐਂਟਰੀ ਲਈ 7 ਚਿੱਟੇ ਘੋੜਿਆਂ ਦੀ ਚੋਣ ਕੀਤੀ ਗਈ ਹੈ। ਯਾਨੀ ਵਿੱਕੀ 7 ਘੋੜਿਆਂ ਦੇ ਰੱਥ ‘ਤੇ ਸਵਾਰ ਹੋ ਕੇ ਵਿਆਹ ‘ਚ ਸ਼ਾਮਲ ਹੋਣਗੇ। ਇਹ ਵੀ ਦੱਸਿਆ ਗਿਆ ਹੈ ਕਿ ਲਾੜਾ-ਲਾੜੀ ਲਈ ਵਿਸ਼ੇਸ਼ ਤੌਰ ‘ਤੇ ਸ਼ਾਹੀ ਮੰਡਪ ਤਿਆਰ ਕੀਤਾ ਗਿਆ ਹੈ।

https://www.instagram.com/viralbhayani/?utm_source=ig_embed&ig_rid=d2da447d-78a3-46af-8cee-b7f295a93b92

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੱਖ-ਵੱਖ ਧਾਰਮਿਕ ਪਿਛੋਕੜ ਨਾਲ ਸਬੰਧਤ ਹਨ, ਇਸ ਲਈ ਦੋਵਾਂ ਦਾ ਵਿਆਹ ਸਪੈਸ਼ਲ ਮੈਰਿਜ ਐਕਟ, 1954 ਦੇ ਤਹਿਤ ਹੋਵੇਗਾ।ਦੱਸਿਆ ਜਾ ਰਿਹਾ ਹੈ ਕਿ ਜੋੜੇ ਨੇ 6 ਦਸੰਬਰ ਨੂੰ ਜੈਪੁਰ ਜਾਣ ਦਾ ਪਲਾਨ ਬਣਾਇਆ ਹੈ। ਇਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਵਿਆਹ ਵਾਲੀ ਥਾਂ ‘ਤੇ ਜਾਣਗੇ। ਇਹ ਜੋੜਾ ਆਪਣੇ ਵਿਆਹ ਨੂੰ ਮੀਡੀਆ ਦੀਆਂ ਨਜ਼ਰਾਂ ਤੋਂ ਛੁਪਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਵਿਆਹ ਵਿੱਚ ਮਹਿਮਾਨਾਂ ਨੂੰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਮਹਿਮਾਨ ਸਿਰਫ਼ ਇੱਕ ਵਿਸ਼ੇਸ਼ ਕੋਡ ਰਾਹੀਂ ਹੀ ਵਿਆਹ ਵਿੱਚ ਸ਼ਾਮਲ ਹੋ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...