October 11, 2026, 1:37 pm
----------- Advertisement -----------
HomeNewsBreaking Newsਦਿੱਲੀ ਸਰਕਾਰ ਦਾ ਵੱਧਦੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਵੱਡਾ ਫੈਸਲਾ

ਦਿੱਲੀ ਸਰਕਾਰ ਦਾ ਵੱਧਦੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਵੱਡਾ ਫੈਸਲਾ

Published on

----------- Advertisement -----------

ਦੇਸ਼ ‘ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਅੱਜ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਨੂੰ ਲੈ ਕੇ ਮੀਟਿੰਗ ਬੁਲਾਈ। ਕੋਵਿਡ ਦੇ ਨਵੇਂ ਰੂਪਾਂ ਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਬੁੱਧਵਾਰ ਨੂੰ ਆਪਣੀ ਬੈਠਕ ‘ਚ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਮਾਸਕ ਨਾ ਪਹਿਨਣ ‘ਤੇ 500 ਰੁਪਏ ਦਾ ਚਲਾਨ ਕੱਟਿਆ ਜਾਵੇਗਾ।
ਇਸ ਵਾਰ ਸੰਕਰਮਿਤ ਹੋਣ ਵਾਲੇ ਬੱਚਿਆਂ ਦੀ ਦਰ ਨੇ ਚਿੰਤਾ ਵਧਾ ਦਿੱਤੀ ਹੈ। ਦਿੱਲੀ ਵਿੱਚ ਕੋਰੋਨਾ ਦੇ ਦਾਖਲ ਮਰੀਜ਼ਾਂ ਵਿੱਚ 27% ਬੱਚੇ ਹਨ। ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਬੁੱਧਵਾਰ ਨੂੰ ਆਪਣੀ ਬੈਠਕ ‘ਚ ਇਹ ਵੀ ਫੈਸਲਾ ਲਿਆ ਕਿ ਸਕੂਲ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਨਹੀਂ ਕੀਤੇ ਜਾਣਗੇ। DDMA ਦੇ ਅਨੁਸਾਰ ਇਹ ਫੈਸਲਾ ਕੋਵਿਡ-19 ਦੇ ਨਵੇਂ ਰੂਪ B. 1.10, B.1.12 ਦੇ ਸ਼ੁਰੂਆਤੀ ਸੰਕੇਤਾਂ ਤੋਂ ਬਾਅਦ ਲਿਆ ਗਿਆ ਹੈ।
ਦੇਸ਼ ‘ਚ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਨੇ ਦਿੱਲੀ ਸਮੇਤ 5 ਸੂਬਿਆਂ ਨੂੰ ਚੇਤਾਵਨੀ ਦਿੱਤੀ ਗਈ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਵਧਦੀ ਸਕਾਰਾਤਮਕ ਦਰ ‘ਤੇ ਮੰਗਲਵਾਰ ਨੂੰ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਮਹਾਰਾਸ਼ਟਰ ਅਤੇ ਮਿਜ਼ੋਰਮ ਨੂੰ ਪੱਤਰ ਲਿਖਿਆ। ਇਸ ਪੱਤਰ ਵਿੱਚ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਸੁਰੱਖਿਆ ਉਪਾਵਾਂ ਅਤੇ ਨਿਗਰਾਨੀ ਲਈ ਕਿਹਾ ਗਿਆ ਹੈ।
ਸਿਹਤ ਵਿਭਾਗ ਮੁਤਾਬਕ ਮੰਗਲਵਾਰ ਨੂੰ ਦਿੱਲੀ ‘ਚ 632 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਸਕਾਰਾਤਮਕਤਾ ਦਰ ਵਿੱਚ ਕਮੀ ਆਈ ਹੈ। ਸਕਾਰਾਤਮਕਤਾ ਦਰ 7.72% ਤੋਂ ਘਟ ਕੇ 4.42% ਹੋ ਗਈ ਹੈ। ਚੰਗੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ ਹੈ। ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਦਿੱਲੀ ਵਿੱਚ ਐਕਟਿਵ ਕੇਸ 1900 ਨੂੰ ਪਾਰ ਕਰ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...