July 29, 2026, 5:22 pm
----------- Advertisement -----------
HomeNewsEntertainmentਭਲਕੇ ਪੀ.ਐਚ.ਸੀ. ਬੂਥਗੜ੍ਹ ਵਿਖੇ ਸਿਹਤ ਮੇਲਾ, ਵਿਧਾਇਕਾ ਅਨਮੋਲ ਗਗਨ ਮਾਨ ਕਰਨਗੇ ਉਦਘਾਟਨ

ਭਲਕੇ ਪੀ.ਐਚ.ਸੀ. ਬੂਥਗੜ੍ਹ ਵਿਖੇ ਸਿਹਤ ਮੇਲਾ, ਵਿਧਾਇਕਾ ਅਨਮੋਲ ਗਗਨ ਮਾਨ ਕਰਨਗੇ ਉਦਘਾਟਨ

Published on

----------- Advertisement -----------

ਐਸ.ਏ.ਐਸ ਨਗਰ, 20 ਅਪ੍ਰੈਲ : ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮੁਹਿੰਮ ਤਹਿਤ ਬੂਥਗੜ੍ਹ ਦੇ ਪ੍ਰਾਇਮਰੀ ਹੈਲਥ ਸੈਂਟਰ-ਪੀ.ਐਚ-ਸੀ, ਵਿਖੇ 21 ਅਪ੍ਰੈਲ ਨੂੰ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਜਾ ਰਿਹਾ ਹੈ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਮੇਲੇ ਦਾ ਉਦਘਾਟਨ ਹਲਕਾ ਖਰੜ੍ਹ ਦੇ ਵਿਧਾਇਕ ਅਨਮੋਲ ਗਗਨ ਮਾਨ ਅਪਣੇ ਕਰ-ਕਮਲਾਂ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤਕ ਚੱਲੇਗਾ।
ਉਨ੍ਹਾਂ ਦਸਿਆ ਕਿ ਇਨ੍ਹਾਂ ਮੇਲਿਆਂ ਵਿਚ ਵੱਖ ਵੱਖ ਸਟਾਲ ਲਗਾ ਕੇ ਲੋਕਾਂ ਨੂੰ ਵੱਖ-ਵੱਖ ਸਿਹਤ ਸੇਵਾਵਾਂ ਮੌਕੇ ’ਤੇ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਿਹਤ ਯੋਜਨਾਵਾਂ, ਪ੍ਰੋਗਰਾਮਾਂ ਅਤੇ ਵੱਖ-ਵੱਖ ਬੀਮਾਰੀਆਂ, ਲੱਛਣਾਂ, ਇਲਾਜ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਜਾਣਗੇ। ਇਸ ਤੋਂ ਇਲਾਵਾ ਅੰਗ ਦਾਨ, ਖ਼ੁਰਾਕ ਸੁਰੱਖਿਆ, ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ, ਕੌਮੀ ਸਿਹਤ ਪ੍ਰੋਗਰਾਮਾਂ ਆਦਿ ਸਬੰਧੀ ਸੇਵਾਵਾਂ ਅਤੇ ਜਾਣਕਾਰੀ ਵੀ ਦਿਤੀ ਜਾਵੇਗੀ।

ਉਨ੍ਹਾਂ ਕਿਹਾ ਮੇਲੇ ਵਿਚ ਫ਼ੂਡ ਸੇਫ਼ਟੀ ਵੈਨ ਉਪਲਭਧ ਹੋਵੇਗੀ ਜਿਥੇ ਲੋਕ ਦੁੱਧ, ਜੂਸ, ਪਾਣੀ, ਕੋਲਡ ਡਰਿੰਕ, ਕੁਝ ਮਿਰਚ ਮਸਾਲਿਆਂ ਆਦਿ ਦੇ ਮਿਆਰ ਦੀ ਜਾਂਚ ਕਰਵਾ ਸਕਣਗੇ ਜਿਸ ਦੀ ਸਰਕਾਰੀ ਫ਼ੀਸ ਪ੍ਰਤੀ ਵਸਤੂ 50 ਰੁਪਏ ਹੋਵੇਗੀ ਅਤੇ ਮੌਕੇ ’ਤੇ ਹੀ ਸੈਂਪਲ ਦੀ ਰੀਪੋਰਟ ਦਿਤੀ ਜਾਵੇਗੀ। ਇਸ ਤੋਂ ਇਲਾਵਾ ਜ਼ਰੂਰੀ ਦਵਾਈਆਂ ਮੌਕੇ ’ਤੇ ਮੁਫ਼ਤ ਦਿਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਮੇਲੇ ਵਿਚ ਵੱਖ-ਵੱਖ ਵਿਭਾਗ ਵੀ ਹਿੱਸਾ ਲੈਣਗੇ ਜਿਹੜੇ ਆਪੋ-ਅਪਣੀਆਂ ਸੇਵਾਵਾਂ ਅਤੇ ਪੇਸ਼ਕਾਰੀਆਂ ਦੇਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਵਿਚ ਪਹੁੰਚ ਕੇ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...