November 21, 2026, 5:18 pm
----------- Advertisement -----------
HomeNewsLatest Newsਰਾਸ਼ਟਰੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਜੁਡੀਸ਼ੀਅਲ ਅਧਿਕਾਰੀਆਂ ਦੀ ਮੀਟਿੰਗ

ਰਾਸ਼ਟਰੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਜੁਡੀਸ਼ੀਅਲ ਅਧਿਕਾਰੀਆਂ ਦੀ ਮੀਟਿੰਗ

Published on

----------- Advertisement -----------

14 ਮਈ ਨੂੰ ਲਗਾਈ ਜਾ ਰਹੀ ਹੈ ਕੌਮੀ ਲੋਕ ਅਦਾਲਤ

ਐਸ.ਏ.ਐਸ. ਨਗਰ 20 ਅਪੈ੍ਲ : – 14 ਮਈ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੇ ਸਫਲ ਆਯੋਜਨ ਲਈ ਸ੍ਰੀ ਆਰ.ਐਸ.ਰਾਏ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸੈਸ਼ਨਜ਼ ਡਵੀਜ਼ਨ, ਐਸ.ਏ.ਐਸ. ਨਗਰ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਅਦਾਲਤਾਂ ਵਿਚ ਲੰਬਤ ਛੋਟੇ ਮੁਕੱਦਮੇ ਜਿਨ੍ਹਾਂ ਨੂੰ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਸਮਝੌਤੇ ਰਾਹੀਂ ਖਤਮ ਕੀਤਾ ਜਾ ਸਕਦਾ ਹੈ, ਨੂੰ ਕੌਮੀ ਲੋਕ ਅਦਾਲਤ ਰਾਹੀਂ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਆਦਿ ਦੇ ਕੇਸ ਜਿਹੜੇ ਕਿ ਵੱਖ ਵੱਖ ਅਦਾਲਤਾਂ ਵਿਚ ਚੱਲ ਰਹੇ ਹਨ, ਨੂੰ ਵੀ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ।
ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਕਿ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 14 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਟੈ੍ਰਫਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸਿ਼ਕਾਇਤਾਂ, ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ ਵੀ ਇਸ ਲੋਕ ਅਦਾਲਤ ਵਿਚ ਵਿਚਾਰੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...