October 24, 2026, 11:39 pm
----------- Advertisement -----------
HomeNewsLatest Newsਐਸ.ਡੀ.ਐਮ ਮੋਹਾਲੀ ਵੱਲੋਂ ਅਸ਼ਟਾਮ ਫਰੋਸ਼ਾਂ ਨਾਲ ਮੀਟਿੰਗ

ਐਸ.ਡੀ.ਐਮ ਮੋਹਾਲੀ ਵੱਲੋਂ ਅਸ਼ਟਾਮ ਫਰੋਸ਼ਾਂ ਨਾਲ ਮੀਟਿੰਗ

Published on

----------- Advertisement -----------

ਲਾਇਸੈਂਸ ਰਿਨਿਊ ਹੋਣ ਦੀ ਦੇਰੀ ਕਾਰਨ ਆਈ ਸਮੱਸਿਆ : ਅਸ਼ਟਾਮ ਫਰੋਸ਼
ਮੁਹਾਲੀ 20 ਅਪ੍ਰੈਲ (ਅਮਰਜੀਤ ਰਤਨ): – ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਸ਼੍ਰੀ ਹਰਬੰਸ ਸਿੰਘ ਐਸ.ਡੀ.ਐਮ ਮੋਹਾਲੀ ਵੱਲੋਂ ਅਸਟਾਮ ਫਰੋਸ਼ਾ ਨਾਲ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਅਸਟਾਮ ਫਰੋਸ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਨਵੀਆਂ ਹਦਾਇਤਾਂ ਦੀ ਸਖਤੀ ਨਾਲ ਅਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਾਧੂ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ ਮੋਹਾਲੀ ਨੇ ਦਸਿਆ ਕਿ ਅਸਟਾਮ ਫਰੋਸ਼ਾਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਅਸਟਾਮ ਲੈਣ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹਨਾਂ ਤੋਂ ਕਿਸੇ ਕਿਸਮ ਦਾ ਕੋਈ ਵਾਧੂ ਚਾਰਜ ਨਾ ਵਸੂਲਿਆ ਜਾਵੇ। ਇਸ ਸਬੰਧੀ ਮਿਲੀ ਕਿਸੇ ਵੀ ਸ਼ਿਕਾਇਤ ਤੇ ਤੁਰੰਤ ਅਮਲ ਕਰਦਿਆਂ ਸਬੰਧਤ ਅਸਟਾਮ ਫਰੋਸ਼ਾਂ ਦਾ ਲਾਇਸੰਸ ਰੱਦ ਕੀਤਾ ਜਾਵੇਗਾ। ਇਸਦੇ ਨਾਲ ਹੀ ਅਸਟਾਮ ਫਰੋਸ਼ਾਂ ਨੂੰ ਇਹ ਨਿਰਦੇਸ਼ ਵੀ ਦਿਤੇ ਗਏ ਕਿ ਉਹ ਆਪਣੀ ਕੰਮ ਵਾਲੀ ਥਾਂ ਤੇ ਸਾਈਨ ਬੋਰਡ ਲਗਾ ਕੇ ਅਸਟਾਮ ਫਰੋਸ਼ਾਂ ਦੀ ਉਪਲਬੱਧਤਾ ਬਾਰੇ ਮੁਕੰਮਲ ਜਾਣਕਾਰੀ ਨੂੰ ਨਸ਼ਰ ਕਰਨਗੇ। ਅਸਟਾਮ ਫਰੋਸ਼ਾ ਨੂੰ ਸਵੇਰੇ 9 ਤੋਂ ਲੈ ਕੇ 5 ਵਜੇ ਤੱਕ ਆਪਣੀ ਡਿਊਟੀ ਨਿਭਾਉਣ ਦੇ ਸਖਤੀ ਨਾਲ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਮੌਕੇ ਅਸ਼ਟਾਮ ਫਰੋਸ਼ਾਂ ਦਾ ਕਹਿਣਾ ਸੀ ਕਿ ਲਾਇਸੈਂਸ ਨੂੰ ਰਿਨਿਓੂ ਕਰਨ ਦੀ ਦੇਰੀ ਕਾਰਨ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਜਦਕਿ ਹੁਣ ਲਾਇਸੈਂਸ ਰਿਨਿਉ ਹੋ ਚੁੱਕੇ ਹਨ। ਉਨਾਂ ਕਿਹਾ ਮੋਹਾਲੀ ਪ੍ਰਸ਼ਾਸ਼ਨ ਦੇ ਹੁਕਮਾਂ ਇੰਨ ਬਿੰਨ ਪਾਲਣਾ ਕੀਤੀ ਜਾਏਗੀ। ਇਸ ਮੌਕੇ ਅਮ੍ਰਿਤ ਲਾਲ, ਪ੍ਰੀਤਮ ਸਿੰਘ, ਬਲਦੇਵ ਸਿੰਘ, ਅਮਰਜੀਤ ਰਤਨ, ਨਵਚੇਤਨ ਸਿੰਘ, ਅਨਿਲ ਕੁਮਾਰ, ਮਹੇਸ਼ ਕੁਮਾਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...