November 21, 2026, 5:25 pm
----------- Advertisement -----------
HomeNewsLatest Newsਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 67.50 ਲੱਖ ਮੀਟਰਕ ਟਨ ਕਣਕ ਦੀ...

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 67.50 ਲੱਖ ਮੀਟਰਕ ਟਨ ਕਣਕ ਦੀ ਆਮਦ, 65.40 ਲੱਖ ਮੀਟਰਕ ਟਨ ਕਣਕ ਖ਼ਰੀਦੀ

Published on

----------- Advertisement -----------

ਸਰਕਾਰੀ ਏਜੰਸੀਆਂ ਨੇ 61.95 ਲੱਖ ਮੀਟਰਕ ਟਨ ਜਦਕਿ ਪ੍ਰਾਈਵੇਟ ਏਜੰਸੀਆਂ ਨੇ 3.45 ਲੱਖ ਮੀਟਰਕ ਟਨ ਕਣਕ ਖਰੀਦੀ

ਮੰਡੀ ਫੀਸ ਤੇ ਦਿਹਾਤੀ ਵਿਕਾਸ ਫੰਡ ਦਿੱਤੇ ਬਿਨਾਂ ਕਣਕ ਖਰੀਦਣ ਵਾਲੇ ਵਪਾਰੀਆਂ ਨੂੰ ਤਾੜਨਾ

ਚੰਡੀਗੜ, 20 ਅਪ੍ਰੈਲ : – ਪੰਜਾਬ ਨੇ ਇਕ ਅਪ੍ਰੈਲ, 2022 ਤੋਂ ਸ਼ੁਰੂ ਹੋਈ ਕਣਕ ਦੀ ਖ਼ਰੀਦ ਪ੍ਰਕਿਰਿਆ ਤੋਂ ਬਾਅਦ 20 ਦਿਨਾਂ ਅੰਦਰ ਹੁਣ ਤੱਕ 50 ਫੀਸਦ ਖ਼ਰੀਦ ਕਾਰਜ ਸਫਲਤਾਪੂਰਵਕ ਮੁਕੰਮਲ ਕਰ ਲਏ ਹਨ।

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਕੁੱਲ ਅਨੁਮਾਨਿਤ ਆਮਦ 130 ਲੱਖ ਮੀਟਰਕ ਟਨ ‘ਚੋਂ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 67.50 ਲੱਖ ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 65.40 ਲੱਖ ਮੀਟਰਕ ਟਨ ਦੀ ਖਰੀਦੀ ਜਾ ਚੁੱਕੀ ਹੈ। ਪਿਛਲੇ ਸਾਲ ਇਸੇ ਸਮੇਂ ਦੌਰਾਨ ਆਈ ਕਣਕ ਦੇ ਮੁਕਾਬਲਤਨ ਇਸ ਸਾਲ ਮੰਡੀਆਂ ਵਿੱਚ ਲਗਭਗ 27 ਫੀਸਦ ਵੱਧ ਕਣਕ ਦੀ ਆਮਦ ਹੋਈ ਹੈ, ਪਿਛਲੇ ਹਾੜ੍ਹੀ ਦੇ ਸੀਜ਼ਨ ਵਿੱਚ ਹੁਣ ਤੱਕ 53.35 ਲੱਖ ਮੀਟਰਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਸੀ।

ਜ਼ਿਕਰਯੋਗ ਹੈ ਕਿ ਸਰਕਾਰੀ ਏਜੰਸੀਆਂ ਵੱਲੋਂ 61.95 ਲੱਖ ਮੀਟਰਕ ਟਨ ਕਣਕ ਖਰੀਦੀ ਗਈ ਜਦਕਿ ਬਾਕੀ 3.45 ਲੱਖ ਮੀਟਰਕ ਟਨ ਦੀ ਖਰੀਦ ਪ੍ਰਾਈਵੇਟ ਏਜੰਸੀਆਂ ਵੱਲੋਂ ਕੀਤੀ ਗਈ। ਇਸੇ ਤਰ੍ਹਾਂ 7.27 ਲੱਖ ਮੀਟਰਕ ਟਨ ਕਣਕ ਦੀ ਆਮਦ ਨਾਲ ਸੰਗਰੂਰ ਜ਼ਿਲਾ ਸੂਬੇ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 19 ਅਪ੍ਰੈਲ, 2022 ਤੱਕ 7.18 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ। ਸੰਗਰੂਰ ਤੋਂ ਬਾਅਦ ਫਿਰੋਜ਼ਪੁਰ ਅਤੇ ਪਟਿਆਲਾ ਕ੍ਰਮਵਾਰ 5.40 ਲੱਖ ਮੀਟਰਕ ਟਨ ਅਤੇ 5.31 ਲੱਖ ਮੀਟਰਕ ਟਨ ਕਣਕ ਦੀ ਆਮਦ ਨਾਲ ਦੂਜੇ ਅਤੇ ਤੀਜੇ ਸਥਾਨ ‘ਤੇ ਹਨ।

ਦੱਸਣਯੋਗ ਹੈ ਕਿ ਸੂਬੇ ਵਿੱਚ 35.02 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਸੀ ਅਤੇ ਅਨੁਮਾਨ ਅਨੁਸਾਰ 171 ਲੱਖ ਮੀਟਰਕ ਟਨ ਕਣਕ ਦੀ ਪੈਦਾਵਾਰ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਵਿੱਚੋਂ 130 ਲੱਖ ਮੀਟਰਕ ਟਨ ਕਣਕ ਦੀ ਫਸਲ ਮੰਡੀਆਂ ਵਿੱਚ ਪਹੁੰਚਣ ਦੀ ਆਸ ਹੈ।

ਇਸ ਦੌਰਾਨ ਸੂਬਾ ਸਰਕਾਰ ਨੇ ਮੰਡੀ ਫੀਸ ਅਤੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦਿੱਤੇ ਬਿਨਾਂ ਕਣਕ ਖਰੀਦਣ ਵਾਲੇ ਵਪਾਰੀਆਂ ਅਤੇ ਫਰਮਾਂ ਨੂੰ ਤਾੜਨਾ ਕਰਦੇ ਹੋਏ ਇਹ ਪ੍ਰਥਾ ਤੁਰੰਤ ਬੰਦ ਕਰਨ ਜਾਂ ਭਾਰੀ ਜੁਰਮਾਨੇ ਲਈ ਤਿਆਰ ਰਹਿਣ ਲਈ ਕਿਹਾ।

ਬੁਲਾਰੇ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਵਿਅਕਤੀ, ਵਪਾਰੀ ਅਤੇ ਫਰਮਾਂ ਕੋਈ ਮੰਡੀ ਫੀਸ ਅਤੇ ਦਿਹਾਤੀ ਵਿਕਾਸ ਫੰਡ ਦਿੱਤੇ ਬਿਨਾਂ ਕਿਸਾਨਾਂ ਕੋਲੋਂ ਸਿੱਧੇ ਤੌਰ ਉਤੇ ਗੈਰ-ਕਾਨੂੰਨੀ ਤੌਰ ਉਤੇ ਕਣਕ ਖਰੀਦ ਰਹੀਆਂ ਹਨ।

ਬੁਲਾਰੇ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ, ਵਪਾਰੀਆਂ ਅਤੇ ਫਰਮਾਂ ਨੂੰ ਇਹ ਪ੍ਰਥਾ ਤੁਰੰਤ ਬੰਦ ਕਰਨ ਦੀ ਤਾੜਨਾ ਕੀਤੀ ਜਾਂਦੀ ਹੈ ਅਤੇ ਜੇਕਰ ਜਾਂਚ ਦੌਰਾਨ ਕੋਈ ਕਸੂਰਵਾਰ ਪਾਇਆ ਗਿਆ ਤਾਂ ਉਸ ਪਾਸੋਂ ਅਸਲ ਮਾਰਕੀਟ ਫੀਸ ਅਤੇ ਆਰ.ਡੀ.ਐਫ. ਦੀ ਵਸੂਲੀ ਕਰਨ ਦੇ ਨਾਲ-ਨਾਲ ਮੰਡੀ ਫੀਸ ਦਾ 10 ਗੁਣਾਂ ਜੁਰਮਾਨਾ ਵੀ ਵਸੂਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...