October 26, 2026, 7:28 pm
----------- Advertisement -----------
HomeNewsLatest Newsਸੁਵਿਧਾ ਕੇਂਦਰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ - ਬ੍ਰਮ ਸ਼ੰਕਰ ਜਿੰਪਾ

ਸੁਵਿਧਾ ਕੇਂਦਰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ – ਬ੍ਰਮ ਸ਼ੰਕਰ ਜਿੰਪਾ

Published on

----------- Advertisement -----------
  • ਮਾਲ ਅਤੇ ਮੁੜ ਵਸੇਬਾ ਮੰਤਰੀ ਵੱਲੋਂ ਮੋਗਾ ਦੇ ਸੁਵਿਧਾ ਕੇਂਦਰ ਦਾ ਅਚਾਨਕ ਦੌਰਾ
  • ਬੰਦ ਪਏ ਸੇਵਾ ਕੇਂਦਰ ਲੋੜ ਮੁਤਾਬਿਕ ਮੁੜ ਖੋਲ੍ਹੇ ਜਾਣਗੇ
  • ਡਿਪਟੀ ਕਮਿਸ਼ਨਰ ਨੂੰ ਰਜਿਸਟਰੀਆਂ ਵਿੱਚ ਧਾਂਦਲੀ ਮਾਮਲੇ ਦੀ ਜਾਂਚ ਰਿਪੋਰਟ ਜਲਦ ਭੇਜਣ ਬਾਰੇ ਕਿਹਾ

ਚੰਡੀਗੜ੍ਹ/ਮੋਗਾ, 20 ਅਪ੍ਰੈਲ : – ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਚਾਨਕ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ। ਇਸ ਦੌਰਾਨ ਉਹਨਾਂ ਲੋਕਾਂ ਅਤੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਚੱਲ ਰਹੇ ਸੁਵਿਧਾ ਕੇਂਦਰਾਂ ਨੂੰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਉਹਨਾਂ ਦੇ ਅੱਜ ਦੇ ਇਸ ਅਚਾਨਕ ਦੌਰੇ ਦਾ ਮਕਸਦ ਸੀ ਕਿ ਜ਼ਮੀਨੀ ਪੱਧਰ ਉੱਤੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਜਾ ਸਕੇ। ਇਸੇ ਕਰਕੇ ਹੀ ਉਹਨਾਂ ਨੇ ਬੀਤੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਅੱਜ ਮੋਗਾ ਦੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ ਹੈ। ਉਹਨਾਂ ਕਿਹਾ ਕਿ ਇਥੇ ਆ ਕੇ ਪਤਾ ਲੱਗਾ ਹੈ ਕਿ ਸੁਵਿਧਾ ਕੇਂਦਰਾਂ ਵਿੱਚ ਲੋਕਾਂ ਨੂੰ ਸੇਵਾਵਾਂ ਲੈਣ ਲਈ ਲੰਮਾ ਸਮਾਂ ਲੱਗਦਾ ਹੈ। ਇਸ ਬਾਰੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਮੌਕੇ ਉੱਤੇ ਦੱਸਿਆ ਕਿ ਸਟਾਫ ਅਤੇ ਕੁਝ ਹੋਰ ਊਣਤਾਈਆਂ ਹੋਣ ਕਾਰਨ ਕੁਝ ਸੇਵਾਵਾਂ ਵਿੱਚ ਦੇਰੀ ਹੋ ਜਾਂਦੀ ਹੈ। ਜਿਸ ਨੂੰ ਜਲਦ ਹੀ ਸੁਧਾਰ ਲਿਆ ਜਾਵੇਗਾ।
ਸ਼੍ਰੀ ਜਿੰਪਾ ਨੇ ਸੁਵਿਧਾ ਕੇਂਦਰ ਦੇ ਇੰਚਾਰਜ ਨੂੰ ਹਦਾਇਤ ਕੀਤੀ ਕਿ ਇਥੇ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ। ਇਸ ਸਾਰੇ ਕੰਮ ਦੀ ਵੱਡੇ ਅਫ਼ਸਰ ਖੁਦ ਨਿਗਰਾਨੀ ਕਰਨ। ਲੋਕਾਂ ਨੂੰ ਤੈਅ ਸਮਾਂ ਸੀਮਾ ਵਿਚ ਸੇਵਾਵਾਂ ਦੇਣ ਲਈ ਕਾਂਊਟਰ ਵਧਾਏ ਜਾਣ। ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ।
ਉਹਨਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਮ ਲੋਕਾਂ ਨਾਲ ਬੋਲ ਬਾਣੀ ਠੀਕ ਹੋਣੀ ਚਾਹੀਦੀ ਹੈ। ਸੇਵਾਵਾਂ ਮਿਲਣ ਦੇ ਸਮਾਂ ਸੀਮਾ ਬਾਰੇ ਥਾਂ ਥਾਂ ਉਪਰ ਬੋਰਡ ਲਗਾਏ ਜਾਣ। ਔਰਤਾਂ ਅਤੇ ਬਜ਼ੁਰਗਾਂ ਲਈ ਅਲੱਗ ਕਤਾਰਾਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਲਈ ਬੰਦ ਪਏ ਸੇਵਾ ਕੇਂਦਰ ਲੋੜ ਮੁਤਾਬਿਕ ਮੁੜ ਖੋਲ੍ਹੇ ਜਾਣਗੇ।
ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਸ਼ਹਿਰ ਮੋਗਾ ਵਿੱਚ ਕਥਿਤ ਤੌਰ ਉੱਤੇ ਰਜਿਸਟਰੀਆਂ ਵਿੱਚ ਧਾਂਦਲੀ ਮਾਮਲੇ ਦੀ ਜਾਂਚ ਰਿਪੋਰਟ ਮਿਤੀ 21ਅਪ੍ਰੈਲ ਤੱਕ ਭੇਜਣ ਬਾਰੇ ਕਿਹਾ ਗਿਆ ਹੈ। ਇਸ ਰਿਪੋਰਟ ਦੇ ਅਧਾਰ ਉੱਤੇ ਹੀ ਇਸ ਮਾਮਲੇ ਉੱਤੇ ਕੋਈ ਫੈਸਲਾ ਲਿਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਅਤੇ ਹੋਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...