October 27, 2026, 12:46 am
----------- Advertisement -----------
HomeNewsLatest Newsਡਰੋਨ ਦੁਆਰਾ ਤਸਕਰੀ ਦੀ ਸੂਚਨਾ ਦੇਣ ਵਾਲੇ ਨੂੰ BSF ਦੇਵੇਗੀ ਇਕ ਲੱਖ...

ਡਰੋਨ ਦੁਆਰਾ ਤਸਕਰੀ ਦੀ ਸੂਚਨਾ ਦੇਣ ਵਾਲੇ ਨੂੰ BSF ਦੇਵੇਗੀ ਇਕ ਲੱਖ ਦਾ ਇਨਾਮ

Published on

----------- Advertisement -----------

ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਸੀਮਾ ਸੁਰੱਖਿਆ ਬਲ ਨੇ ਨਸ਼ਾ ਅਤੇ ਹਥਿਆਰਾਂ ਦੇ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਮੁਹਿਮ ਸ਼ੁਰੂ ਕੀਤੀ ਹੈ। ਸੀਮਾ ਸੁਰੱਖਿਆ ਬਲ ਨੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਇਨਾਮ ਦਾ ਐਲਾਨ ਕੀਤਾ ਹੈ। ਬੀਐਸਐਫ ਨੇ ਕਿਹਾ ਹੈ ਕਿ ਜੋ ਵੀ ਉਨ੍ਹਾਂ ਨੂੰ ਸਰਹੱਦੀ ਖੇਤਰਾਂ ਵਿੱਚ ਡਰੋਨ ਬਾਰੇ ਜਾਣਕਾਰੀ ਦੇਵੇਗਾ ਤੇ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਬਾਰੇ ਜਾਣਕਾਰੀ ਦੇਵੇਗਾ, ਉਸ ਨੂੰ ਇੱਕ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਉਸ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇਗੀ। ਉਸ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।

ਦੱਸ ਦਈਏ ਕਿ ਜਦੋਂ ਤੋਂ ਸਰਹੱਦੀ ਇਲਾਕਿਆਂ ਦੀ ਘੇਰਾਬੰਦੀ ਕੀਤੀ ਗਈ ਹੈ ਅਤੇ ਬੀਐਸਐਫ ਤਸਕਰਾਂ ‘ਤੇ ਸਰਗਰਮੀ ਨਾਲ ਨਜ਼ਰ ਰੱਖ ਰਹੀ ਹੈ, ਉਦੋਂ ਤੋਂ ਪਾਕਿਸਤਾਨ ਵਿਚ ਬੈਠੇ ਭਾਰਤ ਵਿਰੋਧੀ ਦੁਸ਼ਮਣਾਂ ਨੇ ਵੀ ਤਸਕਰੀ ਦਾ ਤਰੀਕਾ ਬਦਲ ਲਿਆ ਹੈ। ਹੁਣ ਮਨੁੱਖੀ ਤਸਕਰੀ ਦੀ ਬਜਾਏ ਡਰੋਨਾਂ ਨਾਲ ਤਸਕਰੀ ਕਰ ਰਹੇ ਹਨ। ਵਿਦੇਸ਼ੀ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਭੇਜੇ ਜਾ ਰਹੇ ਹਨ।

ਦੇਸ਼ ਵਿਰੋਧੀ ਤਾਕਤਾਂ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਡਰੋਨਾਂ ਦੀ ਲਗਾਤਾਰ ਵਰਤੋਂ ਦੇ ਮੱਦੇਨਜ਼ਰ ਬੀਐਸਐਫ ਨੇ ਵੀ ਚੌਕਸੀ ਵਧਾ ਦਿੱਤੀ ਹੈ ਅਤੇ ਸਰਹੱਦੀ ਖੇਤਰਾਂ ਵਿੱਚ ਗਸ਼ਤ ਵਧਾ ਦਿੱਤੀ ਹੈ। ਬੀਐਸਐਫ ਨੇ ਵੀ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਹੁਣ ਹੈੱਡਕੁਆਰਟਰ ਪੰਜਾਬ ਫਰੰਟੀਅਰ ਬੀਐਸਐਫ ਜਲੰਧਰ ਕੈਂਟ ਨੇ ਸਰਹੱਦੀ ਖੇਤਰਾਂ ਵਿੱਚ ਡਰੋਨ ਦੀ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...