November 11, 2026, 2:30 pm
----------- Advertisement -----------
HomeNewsLatest Newsਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪੀ.ਐਮ ਮੋਦੀ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪੀ.ਐਮ ਮੋਦੀ ਅੱਜ ਸਿੱਕਾ ਅਤੇ ਡਾਕ ਟਿਕਟ ਕਰਨਗੇ ਜਾਰੀ

Published on

----------- Advertisement -----------

ਦਿੱਲੀ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ ਕਰੀਬ 9.15 ਵਜੇ ਦਿੱਲੀ ਦੇ ਲਾਲ ਕਿਲੇ ‘ਤੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਹਿੱਸਾ ਲੈਣਗੇ। ਇਸ ਮੌਕੇ ਉਹ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ।


ਪੀਐਮਓ ਦੇ ਬਿਆਨ ਮੁਤਾਬਕ ਇਹ ਪ੍ਰੋਗਰਾਮ ਕੇਂਦਰ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। 20 ਤੋਂ 21 ਅਪ੍ਰੈਲ ਤੱਕ ਚੱਲਣ ਵਾਲੇ ਸ਼ਬਦ ਕੀਰਤਨ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ (ਸਿੱਖ ਸੰਗੀਤਕਾਰ) ਅਤੇ ਬੱਚੇ ਭਾਗ ਲੈ ਰਹੇ ਹਨ। ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਦਰਸਾਉਂਦਾ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵੀ ਹੋਵੇਗਾ। ਇਸ ਤੋਂ ਇਲਾਵਾ ਸਿੱਖਾਂ ਦੀ ਰਵਾਇਤੀ ਮਾਰਸ਼ਲ ਆਰਟ ‘ਗਤਕਾ’ ਵੀ ਕਰਵਾਇਆ ਜਾਵੇਗਾ।


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਸਿੱਖ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ। ਗ੍ਰਹਿ ਮੰਤਰੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ‘ਤੇ ਪ੍ਰੋਗਰਾਮ ‘ਚ ਪੁੱਜੇ ਸਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ। ਗ੍ਰਹਿ ਮੰਤਰੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ‘ਤੇ ਪ੍ਰੋਗਰਾਮ ‘ਚ ਪੁੱਜੇ ਸਨ। ਇਸ ਦੌਰਾਨ ਸ਼ਾਹ ਨੇ ਕਿਹਾ- ਸਿੱਖ ਗੁਰੂ ਦੀ ਕੁਰਬਾਨੀ ਨੇ ਭਾਰਤ ਦੀ ਆਜ਼ਾਦੀ ਦਾ ਬੀਜ ਬੀਜਿਆ ਸੀ। ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ। ਉਸਨੇ ਕਸ਼ਮੀਰੀ ਪੰਡਿਤਾਂ ਨੂੰ ਮੁਗਲਾਂ ਦੇ ਜ਼ੁਲਮ ਤੋਂ ਵੀ ਬਚਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...