June 5, 2026, 4:26 pm
----------- Advertisement -----------
HomeNewsBreaking Newsਰਾਮ ਰਹੀਮ ਨੂੰ ਲਿਆਂਦਾ ਜਾਵੇਗਾ ਪੰਜਾਬ: ਫਰੀਦਕੋਟ ਅਦਾਲਤ ਨੇ 2 ਮਾਮਲਿਆਂ 'ਚ...

ਰਾਮ ਰਹੀਮ ਨੂੰ ਲਿਆਂਦਾ ਜਾਵੇਗਾ ਪੰਜਾਬ: ਫਰੀਦਕੋਟ ਅਦਾਲਤ ਨੇ 2 ਮਾਮਲਿਆਂ ‘ਚ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ

Published on

----------- Advertisement -----------

ਫਰੀਦਕੋਟ, 21 ਅਪ੍ਰੈਲ 2022 – ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਬਾਬਾ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾਵੇਗਾ। ਫ਼ਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਪ੍ਰੋਡਕਸ਼ਨ ਵਾਰੰਟ ਦਿੱਤਾ ਹੈ। ਇਹ ਵਾਰੰਟ 2 ਮਾਮਲਿਆਂ ਵਿੱਚ ਦਿੱਤਾ ਗਿਆ ਹੈ। ਐਸਆਈਟੀ ਨੂੰ 4 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਬਾਬੇ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਐਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਾਬਾ ਤੋਂ ਪੁੱਛਗਿੱਛ ਕੀਤੀ।

ਸਾਲ 2015 ‘ਚ ਦਰਜ ਦੋ ਮਾਮਲਿਆਂ ‘ਚ ਰਾਮ ਰਹੀਮ ਖਿਲਾਫ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਵਿੱਚ ਪਹਿਲਾ ਮਾਮਲਾ ਐਫਆਈਆਰ ਨੰਬਰ 117 ਦਾ ਹੈ। ਜਿਸ ਵਿੱਚ ਵਿਵਾਦਤ ਪੋਸਟਰ ਲਗਾਉਣ ਦਾ ਇਲਜ਼ਾਮ ਹੈ। ਦੂਜਾ ਮਾਮਲਾ ਐਫਆਈਆਰ ਨੰਬਰ 128 ਦਾ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ। ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ।

ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਬਾਬਾ ਰਾਮ ਰਹੀਮ ਨੂੰ ਮਾਸਟਰਮਾਈਂਡ ਬਣਾਇਆ ਹੈ। ਸਰਕਾਰ ਬਦਲਣ ਤੋਂ ਬਾਅਦ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਬਾਬਾ ਦਾ ਨਾਂ ਆਇਆ ਸੀ। ਪੰਜਾਬ ਪੁਲੀਸ ਨੇ ਇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਐਫਆਈਆਰ ਨੰਬਰ 117 ਵਿੱਚ ਵਿਵਾਦਿਤ ਪੋਸਟਰ ਮਾਮਲੇ ਦੇ ਪਿੱਛੇ ਵੀ ਰਾਮ ਰਹੀਮ ਦਾ ਹੱਥ ਹੈ। ਇਸ ਤੋਂ ਇਲਾਵਾ ਉਹ ਐਫਆਈਆਰ ਨੰਬਰ 128 ਦੇ ਬੇਅਦਬੀ ਮਾਮਲੇ ਵਿੱਚ ਵੀ ਮੁੱਖ ਮੁਲਜ਼ਮ ਹੈ। ਇਸ ਮਾਮਲੇ ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗਲੀਆਂ ਵਿੱਚ ਖਿੱਲਰੇ ਮਿਲੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...