April 17, 2026, 6:47 pm
----------- Advertisement -----------
HomeNewsEducationਬੋਰਡ ਵੱਲੋਂ ਸੀ.ਬੀ.ਐਸ.ਈ ਟਰਮ-2 ਪ੍ਰੀਖਿਆਵਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਬੋਰਡ ਵੱਲੋਂ ਸੀ.ਬੀ.ਐਸ.ਈ ਟਰਮ-2 ਪ੍ਰੀਖਿਆਵਾਂ ਲਈ ਦਿਸ਼ਾ-ਨਿਰਦੇਸ਼ ਜਾਰੀ

Published on

----------- Advertisement -----------

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਕੋਰੋਨਾ ਮਹਾਂਮਾਰੀ ਦੇ ਕਾਰਨ, ਬੋਰਡ ਨੇ ਕੇਂਦਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਨੂੰ ਕੋਵਿਡ ਦੀ ਰੋਕਥਾਮ ਲਈ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਵਿਦਿਆਰਥੀਆਂ, ਸੁਪਰਡੈਂਟਾਂ ਅਤੇ ਹੋਰ ਸਟਾਫ ਲਈ ਹਰ ਸਮੇਂ ਮਾਸਕ ਪਹਿਨਣਾ ਲਾਜ਼ਮੀ ਹੈ। ਬੋਰਡ ਨੇ ਆਨਲਾਈਨ ਪ੍ਰੀਖਿਆ ਕੇਂਦਰ ਪ੍ਰਬੰਧਨ ਪ੍ਰਣਾਲੀ ਦਾ ਵੀ ਪ੍ਰਬੰਧ ਕੀਤਾ ਹੈ।
ਕੋਰੋਨਾ ਦੀ ਰੋਕਥਾਮ ਦੇ ਮੱਦੇਨਜ਼ਰ ਇੱਕ ਜਮਾਤ ਵਿੱਚ ਸਿਰਫ਼ 18 ਵਿਦਿਆਰਥੀ ਹੀ ਪ੍ਰੀਖਿਆ ਦੇ ਸਕਣਗੇ। ਇਸ ਤੋਂ ਪਹਿਲਾਂ ਇੱਕ ਜਮਾਤ ਵਿੱਚ 24 ਵਿਦਿਆਰਥੀਆਂ ਨੂੰ ਬੈਠਣ ਅਤੇ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਗਈ ਸੀ।
ਪ੍ਰੀਖਿਆ ਕੇਂਦਰਾਂ ਦੇ ਮੁੱਖ ਗੇਟ ‘ਤੇ ਥਰਮਲ ਸਕੈਨਿੰਗ ਅਤੇ ਸੈਨੀਟਾਈਜ਼ੇਸ਼ਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਅੰਦਰ ਜਾਣ ਦਿੱਤਾ ਜਾਵੇਗਾ। ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਵਿੱਚ ਪਾਣੀ ਦੀ ਬੋਤਲ ਅਤੇ ਸੈਨੀਟਾਈਜ਼ਰ ਲਿਆਉਣਾ ਲਾਜ਼ਮੀ ਹੋਵੇਗਾ। ਦੋ ਗਜ਼ ਦੀ ਸਮਾਜਿਕ ਦੂਰੀ ਦੀ ਹਰ ਸਮੇਂ ਪਾਲਣਾ ਕਰਨੀ ਪਵੇਗੀ।
ਪ੍ਰੀਖਿਆ ਲਈ ਕੇਂਦਰ ਵਿੱਚ ਦਾਖਲਾ 9 ਵਜੇ ਤੋਂ ਸ਼ੁਰੂ ਹੋ ਜਾਵੇਗਾ। ਵਿਦਿਆਰਥੀ ਸਵੇਰੇ 9.45 ਵਜੇ ਤੱਕ ਕਲਾਸ ਵਿੱਚ ਪਹੁੰਚ ਸਕਣਗੇ। 10 ਵਜੇ ਤੋਂ ਬਾਅਦ ਕਿਸੇ ਵੀ ਉਮੀਦਵਾਰ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰੀਖਿਆ ਸਵੇਰੇ 10.30 ਤੋਂ 1.30 ਵਜੇ ਤੱਕ ਹੋਵੇਗੀ। ਉਮੀਦਵਾਰਾਂ ਨੂੰ ਨੀਲੀ ਜਾਂ ਕਾਲੀ ਸਿਆਹੀ ਜਾਂ ਜੈੱਲ ਪੈੱਨ ਨਾਲ ਟੈਸਟ ਦੇਣਾ ਹੋਵੇਗਾ। ਪ੍ਰੀਖਿਆ ਖਤਮ ਹੋਣ ਤੋਂ ਬਾਅਦ ਉਮੀਦਵਾਰਾਂ ਨੂੰ ਸਕੂਲ ‘ਚ ਰੁਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...