June 29, 2026, 5:27 am
----------- Advertisement -----------
HomeNewsBreaking Newsਸਿੱਧੂ ਨੇ 'ਆਪ' ਸਰਕਾਰ 'ਤੇ ਵਰ੍ਹਦਿਆਂ ਕਿਹਾ- ਭਗਵੰਤ ਮਾਨ ਰਬੜ ਸਟੈਂਪ ਮੁੱਖ...

ਸਿੱਧੂ ਨੇ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਕਿਹਾ- ਭਗਵੰਤ ਮਾਨ ਰਬੜ ਸਟੈਂਪ ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 21 ਅਪ੍ਰੈਲ 2022 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀਰਵਾਰ ਨੂੰ ਰਾਜਪਾਲ ਬੀਐੱਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਸਿੱਧੂ ਨੂੰ ਪੰਜਾਬ ਨਾਲ ਸਬੰਧਤ ਮਸਲਿਆਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਰਬੜ ਸਟੈਂਡ ਦੇ ਮੁੱਖ ਮੰਤਰੀ ਬਣ ਕੇ ਰਹਿ ਗਏ ਹਨ। ਜੋ ਚਾਬੀ ‘ਤੇ ਚਲਦੇ ਹਨ।

ਸਿੱਧੂ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮਾਨ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਪੰਜਾਬ ‘ਚ ਅੰਗਰੇਜ਼ਾਂ ਦੇ ਆਉਣ ਦੀ ਗੱਲ ਦੂਰ, ਜੇਕਰ ਇਹੀ ਸਥਿਤੀ ਰਹੀ ਤਾਂ 3 ਕਰੋੜ ਪੰਜਾਬੀ ਵੀ ਪੰਜਾਬ ਛੱਡ ਕੇ ਭੱਜ ਜਾਣਗੇ। ਸਿੱਧੂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਦਿੱਲੀ ਜਾ ਕੇ ਇਹ ਮੁੱਦੇ ਉਠਾਵਾਂਗਾ। ਸਿੱਧੂ ਨੇ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਖਿਲਾਫ ਦਰਜ ਕੀਤੇ ਗਏ ਕੇਸ ਦਾ ਵੀ ਵਿਰੋਧ ਕੀਤਾ। ਸਿੱਧੂ ਨੇ ਕਿਹਾ ਕਿ ਜਿਸ ਦਿਨ ਉਹ ਪੇਸ਼ ਹੋਣ ਲਈ ਆਉਣਗੇ, ਮੈਂ ਵੀ ਉਨ੍ਹਾਂ ਦਾ ਸਾਥ ਦੇਵਾਂਗਾ।

ਵੱਖ-ਵੱਖ ਮੁੱਦਿਆਂ ‘ਤੇ ਘਿਰੀ ਮਾਨ ਸਰਕਾਰ, ਜਿਵੇਂ ਕਿ…..

  • ਪੰਜਾਬ ਵਿੱਚ ਬਿਜਲੀ ਦਾ ਸੰਕਟ ਹੈ। ਪਿੰਡਾਂ ਨੂੰ ਸਿਰਫ਼ 2 ਘੰਟੇ ਬਿਜਲੀ ਮਿਲ ਰਹੀ ਹੈ। ਫਿਲਹਾਲ 15,000 ਮੈਗਾਵਾਟ ਬਿਜਲੀ ਦੀ ਲੋੜ ਪਵੇਗੀ। ਇਹ ਕਿਵੇਂ ਪੂਰਾ ਹੋਵੇਗਾ ?
  • ਯੂਕਰੇਨ-ਰੂਸ ਜੰਗ ਕਾਰਨ ਕਣਕ ਦੀ ਘਾਟ ਹੈ। ਇਸ ਨਾਲ ਕੀਮਤਾਂ ਵਧ ਗਈਆਂ ਹਨ। ਸਾਰਾ ਰਿਸ਼ਕ ਕਿਸਾਨਾਂ ਲੈਂਦੇ ਹਨ। ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਮਿਲਣਾ ਚਾਹੀਦਾ ਹੈ।
  • ਪੰਜਾਬ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਨਹੀਂ ਕੀਤੀ ਜਾ ਰਹੀ ਹੈ। ਇੱਥੇ ਸ਼ਰੇਆਮ ਗੋਲੀਆਂ ਚੱਲ ਰਹੀਆਂ ਹਨ। 40 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਸੀਐਮ ਹਿਮਾਚਲ ਦੀਆਂ ਠੰਡੀਆਂ ਵਾਦੀਆਂ ਵਿੱਚ ਘੁੰਮ ਰਹੇ ਸਨ। ਪੰਜਾਬ ਦੀ ਚਿੰਤਾ ਛੱਡ ਕੇ ਗੁਜਰਾਤ ਜਾ ਰਹੇ ਹਨ।
  • ਪੰਜਾਬ ਦੇ ਪੈਸੇ ‘ਤੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ‘ਚ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬੀਆਂ ਦੇ ਖੂਨ ਪਸੀਨੇ ਨਾਲ ਗੁਜਰਾਤ-ਹਿਮਾਚਲ ਵਿੱਚ ਇਸ਼ਤਿਹਾਰ ਕਿਉਂ ਦਿੱਤੇ ਜਾ ਰਹੇ ਹਨ?
  • ਪੰਜਾਬ ਪੁਲਿਸ ਦਾ ਸਿਆਸੀਕਰਨ ਹੋ ਰਿਹਾ ਹੈ। ਇੱਥੇ ਲੋਕ ਮਰ ਰਹੇ ਹਨ। ਗੋਲੀਆਂ ਚੱਲ ਰਹੀਆਂ ਹਨ, ਤੇ ਕਬਜ਼ਾ ਹੋ ਰਹੇ ਹਨ, ਫਿਰੌਤੀਆਂ ਦੀ ਮੰਗ ਕੀਤੀ ਜਾ ਰਹੀ ਹੈ। ਇੱਥੇ ਹੀ ਕਾਰਵਾਈ ਛੱਡ ਕੇ ਪੰਜਾਬ ਪੁਲਿਸ ਕੇਜਰੀਵਾਲ ਖਿਲਾਫ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਖਿਲਾਫ ਪਰਚੇ ਦਰਜ ਕਰ ਰਹੀ ਹੈ।
  • ਸੁਸ਼ੀਲ ਗੁਪਤਾ (ਹਰਿਆਣਾ ਵਿੱਚ ਆਪ ਦੇ ਇੰਚਾਰਜ) ਕੋਲ ਐਸਵਾਈਐਲ ਬਾਰੇ ਬੋਲਣ ਦੀ ਤਾਕਤ ਨਹੀਂ ਹੈ। ਅਸਲ ਵਿੱਚ ਕੇਜਰੀਵਾਲ ਗੁਪਤਾ ਦੇ ਅੰਦਰ ਹੀ ਬੋਲ ਰਿਹਾ ਹੈ। ਇੰਨਾ ਸਮਝ ਲਵੋ ਕਿ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਜੇ ਹਿੰਮਤ ਹੈ ਤਾਂ ਪਾਣੀ ਦੇ ਕੇ ਦੇਖੋ । ਸਿੱਧੂ ਸਭ ਤੋਂ ਅੱਗੇ ਹੋਣਗੇ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...