November 21, 2026, 5:43 pm
----------- Advertisement -----------
HomeNewsLatest Newsਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ:...

ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ: ‘ਆਪ’

Published on

----------- Advertisement -----------

-ਪੰਜਾਬ ਦੇ ਹੱਕਾਂ ਲਈ ‘ਆਪ’ ਦੀ ਸਰਕਾਰ ਅਤੇ ਸਮੁੱਚੀ ਲੀਡਰਸ਼ਿਪ ਹਰ ਕੁਰਬਾਨੀ ਦੇਵੇਗੀ: ਡਾ. ਸੰਨੀ ਸਿੰਘ ਆਹਲੂਵਾਲੀਆ

-ਵਿਰੋਧੀ ਪਾਰਟੀਆਂ ਵੱਲੋਂ ਪਾਣੀ ਦੇ ਮੁੱਦੇ ’ਤੇ ਫ਼ੈਲਾਏ ਜਾ ਰਹੇ ਝੂਠ ਤੋਂ ਸੁਚੇਤ ਰਹਿਣ ਪੰਜਾਬ ਵਾਸੀ: ਡਾ. ਸੰਨੀ ਸਿੰਘ ਆਹਲੂਵਾਲੀਆ

ਚੰਡੀਗੜ੍ਹ, 21 ਅਪ੍ਰੈਲ 2022 : – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ, ਭਾਵੇਂ ਇਸ ਦੇ ਲਈ ਪਾਰਟੀ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ। ਇਹ ਦਾਅਵਾ ਕਰਦਿਆਂ ‘ਆਪ’ ਦੇ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ’ਚ ਜ਼ਮੀਨ ਦੀ ਸਿੰਚਾਈ ਲਈ ਅਤੇ ਲੋਕਾਂ ਦੇ ਪੀਣਯੋਗ ਪਾਣੀ ਦੀ ਪਹਿਲਾਂ ਹੀ ਬਹੁਤ ਵੱਡੀ ਘਾਟ ਬਣੀ ਹੋਈ ਹੈ, ਇਸ ਲਈ ਪੰਜਾਬ ਦੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ‘ਆਪ’ ਸਰਕਾਰ ਦੀ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਹੈ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ, ‘‘ਪੰਜਾਬ ਦੇ ਲੋਕਾਂ ਵੱਲੋਂ ਨਿਕਾਰੇ ਸਿਆਸੀ ਆਗੂ ਜਾਣਬੁੱਝ ਕੇ ਪਾਣੀ ਦੇ ਮੁੱਦੇ ’ਤੇ ਹੋਛੀ ਰਾਜਨੀਤੀ ਕਰ ਰਹੇ ਹਨ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਪੱਸ਼ਟ ਕਰ ਚੁੱਕੀ ਹੈ ਕਿ ਪਾਣੀ ਸਮੇਤ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਪੰਜਾਬ ਸਰਕਾਰ ਦ੍ਰਿੜਤਾ ਨਾਲ ਪਹਿਰਾ ਦੇਵੇਗੀ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਸਿਦਕਦਿਲੀ ਨਾਲ ਕੀਤੀ ਜਾਵੇਗੀ।’’ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇੱਕ ਵੀ ਵਾਧੂ ਬੂੰਦ ਨਹੀਂ ਹੈ, ਸਗੋਂ ਸੂਬੇ ਦੀ ਖੇਤੀਬਾੜੀ ਲਈ ਲੋੜੀਂਦੇ ਪਾਣੀ ਦੀ ਘਾਟ ਬਣ ਗਈ ਹੈ ਅਤੇ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਰਿਹਾ। ਇਸ ਲਈ ਪੰਜਾਬ ਸਰਕਾਰ ਨਵੀਆਂ ਨੀਤੀਆਂ ਲਾਗੂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਨਦੀਆਂ, ਨਹਿਰਾਂ ਅਤੇ ਨਾਲਿਆਂ ਦੇ ਦੂਸ਼ਿਤ ਹੋਏ ਪਾਣੀ ਨੂੰ ਸਾਫ਼ ਕਰਨ ਅਤੇ ਵਰਤੋਂ ’ਚ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।
ਆਹਲੂਵਾਲੀਆ ਨੇ ਕਿਹਾ ਕਿ ਨਾ ਸਾਡੇ ਕੋਲ ਸਿੰਚਾਈ ਲਈ ਚੰਗਾ ਪਾਣੀ ਹੈ ਅਤੇ ਨਾ ਹੀ ਲੋਕਾਂ ਦੇ ਪੀਣ ਲਈ ਸ਼ੁੱਧ ਪਾਣੀ ਹੈ, ਕਿਸ ਤਰ੍ਹਾਂ ਕਿਸੇ ਨੂੰ ਪਾਣੀ ਦੇ ਦਈਏ? ਜਿਹੜੇ ਲੋਕ ਪਾਣੀ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਸਵਾਲ ਕਰ ਰਹੇ ਹਨ, ਉਹ ਆਪਣਾ ਪੱਖ ਤਾਂ ਲੋਕਾਂ ਅੱਗੇ ਰੱਖਣ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਇਨਾਂ ਪਾਰਟੀਆਂ ਦੀਆਂ ਸਰਕਾਰਾਂ ਵੇਲੇ ਹੀ ਪੰਜਾਬ ਦੇ ਹੱਕਾਂ ਨੂੰ ਲੁੱਟਿਆ ਗਿਆ ਹੈ ਅਤੇ ਪੰਜਾਬ ਦੀ ਬਰਮਾਦੀ ਦੇ ਮੁੱਦੇ ਖੜ੍ਹੇ ਕੀਤੇ ਗਏ, ਸਗੋਂ ਪਾਣੀ ਸਮੇਤ ਪੰਜਾਬੀ ਭਾਸ਼ਾ ਜਿਹੇ ਅਹਿਮ ਮੁੱਦੇ ਕਾਂਗਰਸ ਅਤੇ ਅਕਾਲੀ ਤੇ ਭਾਜਪਾ ਸਰਕਾਰਾਂ ਵੇਲੇ ਖ਼ਤਰਨਾਕ ਰੂਪ ਅਖਤਿਆਰ ਕਰ ਗਏ ਸਨ।
ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਵਿਰੋਧੀ ਪਾਰਟੀਆਂ ਵੱਲੋਂ ਪਾਣੀ ਦੇ ਮੁੱਦੇ ’ਤੇ ਫ਼ੈਲਾਏ ਜਾ ਰਹੇ ਝੂਠ ਤੋਂ ਸੁਚੇਤ ਰਹਿਣ, ਕਿਉਂਕਿ ‘ਆਪ’ ਦੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੀ ਕੀਮਤ ’ਤੇ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦੇਣਗੇ। ਪੰਜਾਬ ਦੇ ਹੱਕਾਂ ਲਈ ਜਿਹੜੀ ਵੀ ਕੁਰਬਾਨੀ ਦੀ ਲੋੜ ਪਈ ‘ਆਪ’ ਦੀ ਸਰਕਾਰ ਅਤੇ ਸਮੁੱਚੀ ਲੀਡਰਸ਼ਿਪ ਹਰ ਕੁਰਬਾਨੀ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...