August 12, 2026, 4:50 am
----------- Advertisement -----------
HomeNewsLatest Newsਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

Published on

----------- Advertisement -----------

ਗੁਰੂ ਸਾਹਿਬ ਨੇ ਸ਼ਹਾਦਤ ਦੇ ਕੇ ਮਨੁੱਖਤਾ ਅੱਗੇ ਮਿਸਾਲ ਪੇਸ਼ ਕੀਤੀ : ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, 21 ਅਪ੍ਰੈਲ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 401 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਮੇਟੀ ਅਧੀਨ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਸਵੇਰੇ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ਾਮ ਵੇਲੇ ਹੋਇਆ।
ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਜੁੜੀ ਸੰਗਤ ਨੁੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅੱਜ ਸਮੁੱਚਾ ਸਿੱਖ ਜਗਤ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰ ਰਹੇ ਹਾਂ।


ਕਾਲਕਾ ਨੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ਲਾਲ ਕਿਲ੍ਹਾ ਜਿਥੇ ਗੁਰੂ ਸਾਹਿਬ ਨੁੰ ਸ਼ਹੀਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ‘ਤੇ ਗੁਰਪੁਰਬ ਨੁੰ ਸਮਰਪਿਤ ਦੋ ਰੋਜ਼ਾ ਸਮਾਗਮ ਕਰਵਾ ਕੇ ਦੇਸ਼ ਵਿਦੇਸ਼ ਵਿਚ ਸੰਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਨਾਲ ਸਮੁੱਚੀ ਮਨੁੱਖਤਾ ਨੂੰ ਸੰਦੇਸ਼ ਦਿੱਤਾ ਸੀ ਤੇ ਮੌਜੂਦਾ ਕੇਂਦਰ ਸਰਕਾਰ ਨੇ ਇਹ ਸਮਾਗਮ ਕਰ ਕੇ ਗੁਰੂ ਸਾਹਿਬ ਨੁ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।
ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਇਹਨਾਂ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨ ਨਾਲ ਸਿੱਖ ਕੌਮ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ। ਉਹਨਾਂ ਦੱਸਿਆ ਕਿ ਪਹਿਲੇ ਦਿਨ ਜਦੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 400 ਬੱਚਿਆਂ ਨੇ ਕੀਰਤਨ ਕੀਤਾ ਤਾਂ ਉਹ ਨਜ਼ਾਰਾ ਵੇਖਣ ਵਾਲਾ ਸੀ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪ ਰਹਿਮਤ ਕਰ ਕੇ ਇਹਨਾਂ ਬੱਚਿਆਂ ਤੋਂ ਸੇਵਾ ਲਈ ਹੈ।
ਕਾਲਕਾ ਨੇ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਗੁਰਪੁਰਬ ਨੂੰ ਸਮਰਪਿਤ ਡਾਕ ਟਿਕਟ ਤੇ ਸਿੱਕਾ ਜਾਰੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਸੰਗਤ ਦੇ ਪ੍ਰਤੀਨਿਧ ਹੋਣ ਦੇ ਨਾਅਤੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਕੇਂਦਰ ਸਰਕਾਰ ਨਾਲ ਸਹਿਯੋਗ ਕਰ ਕੇ ਇਹ ਪ੍ਰੋਗਰਾਮ ਆਯੋਜਿਤ ਕੀਤੇ ਹਨ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...