November 22, 2026, 6:46 pm
----------- Advertisement -----------
HomeNewsLatest Newsਡੇਅਰੀ ਵਿਕਾਸ ਨੂੰ ਪੰਜਾਬ ਵਿਚ ਮਿਲੇਗਾ ਵੱਡਾ ਹੁਲਾਰਾ- ਸੂਬੇ ਵਿਚ 900 ਕਰੋੜ...

ਡੇਅਰੀ ਵਿਕਾਸ ਨੂੰ ਪੰਜਾਬ ਵਿਚ ਮਿਲੇਗਾ ਵੱਡਾ ਹੁਲਾਰਾ- ਸੂਬੇ ਵਿਚ 900 ਕਰੋੜ ਰੁਪਏ ਦੇ ਨਿਵੇਸ਼ ਨਾਲ 12 ਮਿਲਕ ਪਲਾਂਟ ਸਥਾਪਟ ਕੀਤੇ ਜਾਣਗੇ: ਕੁਲਦੀਪ ਧਾਲੀਵਾਲ

Published on

----------- Advertisement -----------

ਮੁੱਖ ਉਦੇਸ਼ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇ ਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣਾ

ਡੇਅਰੀ ਕਿਸਾਨਾਂ ਨੂੰ ਸਸਤੀ ਪਸ਼ੂ ਖ਼ੁਰਾਕ ਮੁਹੱਈਆ ਕਰਾਉਣ ਲਈ 80 ਕਰੋੜ ਦੀ ਲਾਗਤ ਨਾਲ ਅੰਮ੍ਰਿਤਸਰ ਵਿੱਚ ਸਥਾਪਿਤ ਕੀਤਾ ਜਾਵੇਗਾ ਟੀ.ਐਮ.ਆਰ. ਪਲਾਂਟ

ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਐਨ.ਡੀ.ਡੀ.ਬੀ. ਦੇ ਚੇਅਰਮੈਨ ਨਾਲ ਲਗਾਤਾਰ ਦੋ ਦਿਨ ਮੀਟਿੰਗਾਂ ਕੀਤੀਆਂ

ਚੰਡੀਗੜ/ਅਨੰਦ ਸ਼ਹਿਰ(ਗੁਜਰਾਤ) 21 ਅਪ੍ਰੈਲ : – ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਉਭਾਰਨ ਅਤੇ ਪੰਜਾਬ ਨੂੰ ਇੱਕ ਹੋਰ ਚਿੱਟੀ ਕਰਾਂਤੀ ਦੇ ਮੋਹਰੀ ਵਜੋਂ ਪੇਸ਼ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫ਼ਤਰ, ਅਨੰਦ ਸ਼ਹਿਰ, ਗੁਜਰਾਤ ਵਿਖੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨਾਲ ਦੋ ਦਿਨ ਲੰਮੀਆਂ ਵਿਚਾਰ ਚਰਚਾਵਾਂ ਕਰਨ ਤੋਂ ਬਾਅਦ ਐਨ.ਡੀ.ਡੀ.ਬੀ. ਦੇ ਚੇਅਰਮੈਨ ਮਨੀਸ਼ ਸ਼ਾਹ ਨੇ ਕਿਹਾ ਕਿ ਪੰਜਾਬ ਸਕਰਾਰ ਨੂੰ ਸੂਬੇ ਵਿੱਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਕੀਤੀ ਜਾਵੇਗੀ ਅਤੇ ਪੂਰਨ ਤਕਨੀਕੀ ਸਹਿਯੋਗ ਦਿੱਤਾ ਜਾਵੇਗਾ।
ਮੀਟਿੰਗਾਂ ਦੌਰਾਨ ਹੋਈ ਵਿਚਾਰ ਚਰਚਾ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਐਨ.ਡੀ.ਡੀ.ਬੀ, ਪੰਜਾਬ ਸਰਕਾਰ ਨੂੰ ਵਿੱਤੀ ਸਹਾਇਤਾ ਅਤੇ ਲੋੜੀਂਦੀ ਤਕਨੀਕੀ ਸਹਾਇਤਾ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰੇਗਾ। ਉਨਾਂ ਕਿਹਾ ਕਿ ਸੂਬੇ ਦੇ 6,000 ਪਿੰਡਾਂ ਨੂੰ ਕਵਰ ਕਰਨ ਲਈ ਪਹਿਲਾਂ ਹੀ 11 ਮਿਲਕ ਪਲਾਂਟ ਮੌਜੂਦ ਹਨ, ਇਸ ਕਦਮ ਨਾਲ ਪੰਜਾਬ ਵਿੱਚ ਮਿਲਕ ਪਲਾਂਟਾਂ ਦੀ ਗਿਣਤੀ 23 ਹੋ ਜਾਵੇਗੀ ਅਤੇ ਸੂਬੇ ਦੇ ਕੁੱਲ 12,000 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਨਾਲ ਰੋਜ਼ਾਨਾ 10 ਲੱਖ ਲੀਟਰ ਵਾਧੂ ਦੁੱਧ ਦੀ ਖਰੀਦ ਕੀਤੀ ਜਾਵੇਗੀ।

ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਤੋਂ ਇਲਾਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਅਤੇ ਡੇਅਰੀ ਕਿਸਾਨਾਂ ਨੂੰ ਸਸਤੀ ਫੀਡ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਗੰਗਾਨਗਰ ਅਤੇ ਕੋਲਹਾਪੁਰ ਵਿਖੇ ਸਫਲਤਾਪੂਰਵਕ ਚੱਲ ਰਹੇ ਦੋ ਪਲਾਂਟਾਂ ਦੀ ਤਰਜ ‘ਤੇ ਅੰਮ੍ਰਿਤਸਰ ਵਿਖੇ 80 ਕਰੋੜ ਰੁਪਏ ਦੇ ਅਨੁਮਾਨਿਤ ਖਰਚੇ ਵਾਲਾ ਟੋਟਲ ਮਿਕਸਡ ਰਾਸ਼ਨ ਪਲਾਂਟ (ਟੀ.ਐਮ.ਆਰ) ਸਥਾਪਤ ਕੀਤਾ ਜਾਵੇਗਾ । ਐਨ.ਡੀ.ਡੀ.ਬੀ ਇਸ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਇਸ ਨਾਲ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।

ਪੰਜਾਬ ਦੇ ਪਸ਼ੂ ਪਾਲਣ ਅਤੇ ਡੇਆਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਐੱਨ.ਡੀ.ਆਰ.ਆਈ. ਦੀ ਤਰਜ ‘ਤੇ ਡੇਅਰੀ ਫਾਰਮਿੰਗ ਸਬੰਧੀ ਸਿੱਖਿਲਾਈ ਦੇਣ ਲਈ, ਐਨ.ਡੀ.ਡੀ.ਬੀ ਨੇ ਪੰਜਾਬ ਵਿੱਚ ਅਜਿਹੀ ਸੰਸਥਾ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ। ਪੰਜਾਬ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਸੂਬੇ ਦੀ ਬਿਹਤਰੀ ਵਾਲੇ ਇਹਨਾਂ ਪ੍ਰੋਜੈਕਟਾਂ ਦੀ ਸਥਾਪਨਾ ਲਈ ਸਹਾਇਤਾ ਅਤੇ ਪੂਰਨ ਸਹਿਯੋਗ ਦਾ ਭਰੋਸਾ ਦੇਣ ਲਈ ਐਨ.ਡੀ.ਡੀ.ਬੀ. ਦੇ ਚੇਅਰਮੈਨ ਦਾ ਧੰਨਵਾਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...