November 21, 2026, 6:03 pm
----------- Advertisement -----------
HomeNewsLatest Newsਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ: ਪੰਜਾਬ ਸਰਕਾਰ ਨੇ ਖੇੜਾ ਕਲਮੋਟ ਖੇਤਰ ਦੇ...

ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ: ਪੰਜਾਬ ਸਰਕਾਰ ਨੇ ਖੇੜਾ ਕਲਮੋਟ ਖੇਤਰ ਦੇ ਸਾਰੇ ਕਰੱਸ਼ਰ ਕੀਤੇ ਸੀਲ

Published on

----------- Advertisement -----------

ਖਣਨ ਵਿਭਾਗ ਆਮ ਲੋਕਾਂ ਨੂੰ ਢੁੱਕਵੇਂ ਮੁੱਲ ‘ਤੇ ਰੇਤ ਸਪਲਾਈ ਕਰਨ ਲਈ ਅੰਮ੍ਰਿਤਸਰ ਅਤੇ ਮੋਗਾ ਵਿਖੇ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਕਰੇਗਾ ਸ਼ੁਰੂਆਤ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 21 ਅਪ੍ਰੈਲ : – ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਧਿਕਾਰੀਆਂ ਨੂੰ ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਨੇੜਲੇ ਖੇੜਾ ਕਲਮੋਟ ਖ਼ਿੱਤੇ ਦੇ ਸਾਰੇ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇੜਾ ਕਲਮੋਟ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਕੁਦਰਤ ਨੂੰ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਮਾਈਨਿੰਗ ਵਿਭਾਗ ਵੱਲੋਂ ਵੀਡੀਓਗ੍ਰਾਫੀ ਲਈ ਟੀਮ ਭੇਜੀ ਗਈ ਸੀ ਤੇ ਜਾਂਚ ਉਪਰੰਤ ਖੇੜਾ ਕਲਮੋਟ ਪੱਟੀ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਡਿਫਾਲਟਰਾਂ ਖਿਲਾਫ ਕਈ ਸ਼ਿਕਾਇਤਾਂ ਉਠਾਈਆਂ ਗਈਆਂ ਸਨ ਅਤੇ ਇਹ ਦੱਸਿਆ ਜਾਂਦਾ ਹੈ ਕਿ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਦਾ ਜਵਾਈ ਵਿਰੁੱਧ ਵੀ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲੱਗੇ ਸਨ ਪਰ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ ਅਤੇ ਉਸ ਖਿਲਾਫ਼ ਅੱਜ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ।
ਕਰੱਸ਼ਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰਨ ਉਪਰੰਤ ਕੈਬਨਿਟ ਮੰਤਰੀ ਨੇ ਮਾਈਨਿੰਗ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਅਤੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ‘ਤੇ ਨਿਯਮਤ ਤੌਰ ‘ਤੇ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ।
ਮੰਤਰੀ ਨੇ ਕਿਹਾ ਕਿ ਸਾਰੇ ਠੇਕੇਦਾਰਾਂ ਨੂੰ ਸਖ਼ਤੀ ਨਾਲ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਮਾਈਨਿੰਗ ਵਿਭਾਗ ਦੇ ਸਾਰੇ ਬਕਾਏ ਤੁਰੰਤ ਜਮ੍ਹਾਂ ਕਰਵਾਉਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਹਨਾਂ ਦੇ ਠੇਕੇ ਰੱਦ ਕਰ ਦਿੱਤੇ ਜਾਣਗੇ ਅਤੇ ਵਸੂਲੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਅਤੇ ਮੋਗਾ ਵਿਖੇ ਆਮ ਲੋਕਾਂ ਨੂੰ ਢੁੱਕਵੇਂ ਮੁੱਲ ‘ਤੇ ਰੇਤ ਦੀ ਸਪਲਾਈ ਕਰਨ ਲਈ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਤੀਰਾ ਬਿਲਕੁਲ ਸਪੱਸ਼ਟ ਹੈ ਅਤੇ ਇਸ ਨੂੰ ਸੂਬੇ ਭਰ ਵਿੱਚ ਕਿਸੇ ਵੀ ਥਾਂ ’ਤੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭ੍ਰਿਸ਼ਟ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...