November 24, 2026, 5:39 pm
----------- Advertisement -----------
HomeNewsBreaking Newsਰਾਜਾ ਵੜਿੰਗ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ, ਸਿੱਧੂ ਵੀ ਹੋਣਗੇ...

ਰਾਜਾ ਵੜਿੰਗ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ, ਸਿੱਧੂ ਵੀ ਹੋਣਗੇ ਤਾਜਪੋਸ਼ੀ ‘ਚ ਸ਼ਾਮਲ

Published on

----------- Advertisement -----------

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੀ ਅੱਜ ਤਾਜਪੋਸ਼ੀ ਹੋਣ ਜਾ ਰਹੀ ਹੈ। ਉਹ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪ੍ਰਧਾਨਗੀ ਦਾ ਅਹੁਦਾ ਸੰਭਾਲਣਗੇ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੀ ਚਾਰਜ ਸੰਭਾਲਣਗੇ। ਨਵੇਂ ਮੁਖੀ ਦੀ ਤਾਜਪੋਸ਼ੀ ਮੌਕੇ ਨਵਜੋਤ ਸਿੱਧੂ ਵੀ ਆਉਣਗੇ। ਇਹ ਵੀ ਚਰਚਾ ਹੈ ਕਿ ਸਿੱਧੂ ਆਪਣੇ ਸਮਰਥਕਾਂ ਨਾਲ ਇੱਥੇ ਆ ਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰ ਸਕਦੇ ਹਨ। ਚੋਣ ਹਾਰ ਕਾਰਨ ਇਸ ਪ੍ਰੋਗਰਾਮ ਵਿੱਚ ਵਰਕਰਾਂ ਦੀ ਭੀੜ ਦੀ ਥਾਂ ਸਿਰਫ਼ ਆਗੂਆਂ ਨੂੰ ਹੀ ਬੁਲਾਇਆ ਗਿਆ ਹੈ।

ਪੰਜਾਬ ਵਿੱਚ ਚੋਣਾਂ ਤੋਂ ਕਰੀਬ 5 ਮਹੀਨੇ ਪਹਿਲਾਂ ਕਾਂਗਰਸ ਨੇ ਅਚਾਨਕ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਸਿੱਧੂ ਪਹਿਲੇ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ। ਫਿਰ ਹਾਈਕਮਾਂਡ ਨੇ ਚਰਨਜੀਤ ਚੰਨੀ ਨੂੰ ਸੀ.ਐਮ. ਬਣਾ ਦਿੱਤਾ। ਇਸ ਤੋਂ ਬਾਅਦ ਸਿੱਧੂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੂੰ ਸੀਐਮ ਚਿਹਰਾ ਬਣਾ ਕੇ ਕਾਂਗਰਸ ਦੀ ਚੋਣ ਲੜਨੀ ਚਾਹੀਦੀ ਹੈ। ਕਾਂਗਰਸ ਨੇ ਚੰਨੀ ‘ਤੇ ਮੁੜ ਭਰੋਸਾ ਜਤਾਇਆ ਹੈ। ਜਿਸ ਤੋਂ ਬਾਅਦ ਸਿੱਧੂ ਨੇ ਪ੍ਰਚਾਰ ਤੋਂ ਦੂਰੀ ਬਣਾ ਲਈ। ਚੋਣਾਂ ਤੋਂ ਬਾਅਦ ਸੋਨੀਆ ਗਾਂਧੀ ਨੇ ਸਿੱਧੂ ਤੋਂ ਅਸਤੀਫਾ ਮੰਗਿਆ । ਸਿੱਧੂ ਮੁੜ ਪ੍ਰਧਾਨ ਬਣਨਾ ਚਾਹੁੰਦਾ ਸੀ ਪਰ ਕਾਂਗਰਸ ਨੇ ਰਾਜਾ ਵੜਿੰਗ ਨੂੰ ਬਣਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...