November 25, 2026, 8:34 pm
----------- Advertisement -----------
HomeNewsBreaking Newsਕਿਸਾਨਾਂ ਦੇ ਗੁੱਸੇ ਤੋਂ ਬਾਅਦ ਬੈਕਫੁੱਟ 'ਤੇ ਆਈ ਮਾਨ ਸਰਕਾਰ, ਚੀਮਾ ਬੋਲੇ-...

ਕਿਸਾਨਾਂ ਦੇ ਗੁੱਸੇ ਤੋਂ ਬਾਅਦ ਬੈਕਫੁੱਟ ‘ਤੇ ਆਈ ਮਾਨ ਸਰਕਾਰ, ਚੀਮਾ ਬੋਲੇ- ਕਿਸੇ ਵੀ ਕਰਜ਼ਈ ਕਿਸਾਨ ਦੀ ਨਹੀਂ ਹੋਵੇਗੀ ਗ੍ਰਿਫ਼ਤਾਰੀ

Published on

----------- Advertisement -----------

ਪੰਜਾਬ ‘ਚ 2 ਹਜ਼ਾਰ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ ‘ਤੇ ‘ਆਪ’ ਸਰਕਾਰ ਬੈਕਫੁੱਟ ‘ਤੇ ਆ ਗਈ ਹੈ। ਸਰਕਾਰ ਦੀ ਇਸ ਕਾਰਵਾਈ ਤੋਂ ਕਿਸਾਨ ਜਥੇਬੰਦੀਆਂ ਗੁੱਸੇ ‘ਚ ਹਨ। ਉਨ੍ਹਾਂ ਪੰਜਾਬ ਨੂੰ ਸਿੰਘੂ ਬਾਰਡਰ ਬਣਾਉਣ ਦੀ ਚਿਤਾਵਨੀ ਦਿੱਤੀ ਸੀ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਇਹ ਵਾਰੰਟ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਨ। ਜਿਨ੍ਹਾਂ ਨੂੰ ਹੁਣ ਰੋਕਣ ਲਈ ਕਿਹਾ ਗਿਆ ਹੈ। ਪੰਜਾਬ ਵਿੱਚ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਵਾਰੰਟ ਜਾਰੀ ਕੀਤੇ ਗਏ ਸਨ, ਉਹ ਸਾਰੇ ਵਾਪਸ ਲੈ ਲਏ ਗਏ ਹਨ। ਸਰਕਾਰ 1150 ਕਰੋੜ ਦੀ ਵਸੂਲੀ ਕਰਨ ਦੀ ਤਿਆਰੀ ਕਰ ਰਹੀ ਸੀ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ। ਦਸੰਬਰ 2021 ਵਿੱਚ, ਪਾਰਟੀ ਨੇ ਕਿਹਾ ਸੀ ਕਿ 2 ਏਕੜ ਤੋਂ ਘੱਟ ਜਾਂ ਵੱਧ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਪਰ ਉਨ੍ਹਾਂ ਨੇ ਕਰਜ਼ਾ ਮੁਆਫ਼ ਕਰਨ ਦੀ ਬਜਾਏ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ। 2017 ਵਿੱਚ ਵੀ ਕਾਂਗਰਸ ਨੇ ਪੂਰੀ ਕਰਜ਼ਾ ਮੁਆਫੀ ਦੀ ਗੱਲ ਕੀਤੀ ਸੀ।

ਚੀਮਾ ਨੇ ਕਿਹਾ ਕਿ ਹੁਣ ਪੰਜਾਬ ਖੇਤ ਵਿਕਾਸ ਬੈਂਕ ਦੇ ਕੁਝ ਅਧਿਕਾਰੀਆਂ ਨੇ ਉਹੀ ਵਾਰੰਟ ਮੁੜ ਜਾਰੀ ਕੀਤਾ ਹੈ। ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕਰੇਗੀ। ਅਸੀਂ ਨੀਤੀ ਬਣਾ ਰਹੇ ਹਾਂ ਕਿ ਕਿਸਾਨਾਂ ਨੂੰ ਕਰਜ਼ੇ ਤੋਂ ਕਿਵੇਂ ਬਾਹਰ ਕੱਢਿਆ ਜਾਵੇ? ਸਰਕਾਰ ਖੇਤੀ ਨੂੰ ਲਾਹੇਵੰਦ ਬਣਾਉਣ ਅਤੇ ਕਿਸਾਨਾਂ ਦੀ ਤਰੱਕੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਅਸੀਂ ਕਿਸਾਨ ਨੂੰ ਕਰਜ਼ੇ ਤੋਂ ਮੁਕਤ ਕਰਵਾਵਾਂਗੇ।

ਪੰਜਾਬ ਵਿੱਚ ਕਰੀਬ 71 ਹਜ਼ਾਰ ਕਿਸਾਨਾਂ ਸਿਰ 3200 ਕਰੋੜ ਦਾ ਕਰਜ਼ਾ ਬਕਾਇਆ ਹੈ। ਇਨ੍ਹਾਂ ਵਿੱਚੋਂ 60 ਹਜ਼ਾਰ ਕਿਸਾਨ ਡਿਫਾਲਟਰ ਹੋ ਗਏ ਹਨ। ਉਨ੍ਹਾਂ ‘ਤੇ 2300 ਕਰੋੜ ਦਾ ਕਰਜ਼ਾ ਬਕਾਇਆ ਹੈ। ਇਹ ਕਿਸਾਨ ਸਰਕਾਰ ਦੀ ਖੇਤੀ ਕਰਜ਼ਾ ਮੁਆਫ਼ੀ ਸਕੀਮ ਅਧੀਨ ਨਹੀਂ ਆ ਸਕੇ। ਇਸ ਵਿੱਚੋਂ 1150 ਕਰੋੜ ਦੀ ਵਸੂਲੀ ਕਰਨ ਦੀ ਤਿਆਰੀ ਕੀਤੀ ਗਈ ਸੀ। ਪਿਛਲੇ ਸੀਜ਼ਨ ‘ਚ ਬੈਂਕ ਸਿਰਫ 200 ਕਰੋੜ ਰੁਪਏ ਦੀ ਹੀ ਵਸੂਲੀ ਕਰ ਸਕੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...