ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ। ਨਵਜੋਤ ਸਿੱਧੂ ਵੀ ਸਮਰਥਕਾਂ ਨਾਲ ਇੱਥੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ 5 ਸਾਲਾਂ ਦੇ ਮਾਫੀਆ ਰਾਜ ਕਾਰਨ ਹਾਰੀ ਹੈ। ਮਾਫੀਆ ਨਾਲ ਲੜਾਈ ਕਿਸੇ ਇੱਕ ਵਿਅਕਤੀ ਖਿਲਾਫ ਨਹੀਂ ਸਗੋਂ ਸਿਸਟਮ ਖਿਲਾਫ ਸੀ। ਇਸ ਦੇ ਪਿੱਛੇ ਕੁਝ ਲੋਕ ਸਨ। ਜਿਸ ਵਿੱਚ ਮੁੱਖ ਮੰਤਰੀ ਵੀ ਸ਼ਾਮਲ ਹੋ ਸਕਦੇ ਹਨ। ਅੱਜ ਵੀ ਪੰਜਾਬ ਦੀ ਹੋਂਦ ਦੀ ਲੜਾਈ ਲੜ੍ਹ ਰਿਹਾ ਹੈ, ਕਿਸੇ ਅਹੁਦੇ ਲਈ ਨਹੀਂ। ਜਿਸ ਦਿਨ ਪੰਜਾਬ ‘ਚੋਂ ਮਾਫੀਆ ਖਤਮ ਹੋ ਜਾਵੇਗਾ, ਸੂਬਾ ਫਿਰ ਤੋਂ ਖੜ੍ਹਾ ਹੋ ਜਾਵੇਗਾ।
----------- Advertisement -----------
ਵੜਿੰਗ ਦੀ ਤਾਜਪੋਸ਼ੀ ‘ਚ ਪਹੁੰਚੇ ਸਿੱਧੂ ਨੇ ਘੇਰੀ ਕਾਂਗਰਸ- ਕਿਹਾ ਮਾਫੀਆ ਕਰਕੇ ਹਾਰੀ ਪਾਰਟੀ
Published on
----------- Advertisement -----------












