August 13, 2026, 3:40 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਰੋਪੜ ਤੇ ਮੁਹਾਲੀ ਦਾ ਮਾਈਨਿੰਗ ਅਫ਼ਸਰ ਸਸਪੈਂਡ

ਪੰਜਾਬ ਸਰਕਾਰ ਵੱਲੋਂ ਰੋਪੜ ਤੇ ਮੁਹਾਲੀ ਦਾ ਮਾਈਨਿੰਗ ਅਫ਼ਸਰ ਸਸਪੈਂਡ

Published on

----------- Advertisement -----------

ਚੰਡੀਗੜ੍ਹ, 22 ਅਪ੍ਰੈਲ 2022 – ਪੰਜਾਬ ਸਰਕਾਰ ਨੇ ਰੋਪੜ ਤੇ ਮੁਹਾਲੀ ਦੇ ਮਾਈਨਿੰਗ ਅਫ਼ਸਰ ਵਿਪਨ ਕੰਬੋਜ ਨੂੰ ਸਸਪੈਂਡ ਕਰ ਦਿੱਤਾ ਹੈ। ਬੀਤੇ ਦਿਨ 21 ਅਪ੍ਰੈਲ ਨੂੰ ਮਾਈਨਿੰਗ ਵਿਭਾਗ ਨੇ ਸਖਤ ਕਾਰਵਾਈ ਕਰਦਿਆਂ ਪਿੰਡ ਖੇੜਾ ਕਲਮੌਟ ਵਿਖੇ 6 ਕਰੈਸ਼ਰ ਪਲਾਂਟ ਸੀਲ ਕੀਤੇ ਸਨ।

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੂਪਨਗਰ ਵਿੱਚ ਠੇਕੇਦਾਰ ਵਲੋਂ ਕਿਸ਼ਤ ਨਾ ਜਮ੍ਹਾ ਕਰਵਾਉਣ ਕਾਰਨ ਮਾਈਨਿੰਗ ਦੇ ਠੇਕੇਦਾਰ ਦਾ ਲਾਇਸੰਸ ਸਸਪੈਂਡ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਮਾਈਨਿੰਗ ਵਿਭਾਗ ਦੀ ਟੀਮ ਨੇ ਚੈਕਿੰਗ ਦੌਰਾਨ ਪਾਇਆ ਕਿ ਪਹਾੜੀਆਂ ਵਿੱਚ ਲੱਗੇ ਸਟੌਨ ਕਰੈਸ਼ਰ ਗੈਰ-ਕਾਨੂੰਨੀ ਢੰਗ ਨਾਲ ਪੱਥਰ ਇਕੱਠਾ ਕਰਕੇ ਚਲਾਏ ਜਾ ਰਹੇ ਸਨ।

ਜਿਸ ਤਹਿਤ ਸਰਕਾਰ ਨੇ ਮਹਾਂਵੀਰ ਸਟੌਨ ਕਰੈਸ਼ਰ, ਗਿੱਲ ਸਟੌਨ ਕਰੈਸ਼ਰ, ਕਲਗੀਧਰ ਸਟੌਨ ਕਰੈਸ਼ਰ, ਗੁਰੂ ਸਟੌਨ ਕਰੈਸ਼ਰ, ਨਿਊ ਸਤਲੁੱਜ ਸਟੌਨ ਕਰੈਸ਼ਰ ਅਤੇ ਗੁਰਿੰਦਰ ਦੁਆਬਾ ਸਟੌਨ ਕਰੈਸ਼ਰ ‘ਤੇ ਕਾਰਵਾਈ ਕਰਦੇ ਹੋਏ ਇਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ ਅਤੇ 6 ਕਰੈਸ਼ਰਾਂ ਨੂੰ ਪੱਕੇ ਤੌਰ ‘ਤੇ ਸੀਲ ਕਰ ਦਿੱਤਾ ਗਿਆ ਹੈ।

ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਕਿਸੇ ਵੀ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ ਅਤੇ ਇਸ ਵਿੱਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜਿਸ ਤਹਿਤ ਅੱਜ ਪੰਜਾਬ ਸਰਕਾਰ ਨੇ ਰੋਪੜ ਤੇ ਮੁਹਾਲੀ ਦੇ ਮਾਈਨਿੰਗ ਅਫ਼ਸਰ ਵਿਪਨ ਕੰਬੋਜ ਨੂੰ ਸਸਪੈਂਡ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...