September 9, 2026, 5:33 am
----------- Advertisement -----------
HomeNewsLatest NewsPM ਮੋਦੀ ਦੇ ਦੌਰੇ ਤੋਂ ਪਹਿਲਾਂ ਜੰਮੂ-ਕਸ਼ਮੀਰ 'ਚ ਵੱਡਾ ਅੱਤਵਾਦੀ ਹਮਲਾ, ASI...

PM ਮੋਦੀ ਦੇ ਦੌਰੇ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਵੱਡਾ ਅੱਤਵਾਦੀ ਹਮਲਾ, ASI ਸ਼ਹੀਦ

Published on

----------- Advertisement -----------

ਪੀ.ਐਮ ਮੋਦੀ ਦੇ ਜੰਮੂ-ਕਸ਼ਮੀਰ ਦੌਰੇ ਤੋਂ 2 ਦਿਨ ਪਹਿਲਾ ਸ਼ੁੱਕਰਵਾਰ ਨੂੰ ਇਥੇ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਕਰੀਬ ਸਵੇਰੇ 4.15 ਵਜੇ ਜੰਮੂ ਦੇ ਚੱਢਾ ਕੈਂਪ ਨੇੜੇ ਡਿਊਟੀ ‘ਤੇ ਤਾਇਨਾਤ ਸੀਆਈਐਸਐਫ ਦੇ 15 ਜਵਾਨਾਂ ਦੀ ਬੱਸ ‘ਤੇ ਹਮਲਾ ਕਰ ਦਿੱਤਾ ਇਸ ਹਮਲੇ ਵਿਚ ਇਕ ਏ.ਐਸ.ਆਈ ਸ਼ਹੀਦ ਹੋ ਗਏ ਅਤੇ ਦੋ ਹੋਰ ਜ਼ਖ਼ਮੀ ਹੋ ਗਏ।
ਸੀਆਈਐਸਐਫ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਤਵਾਦੀ ਹਮਲੇ ਦਾ ਜਵਾਬੀ ਕਾਰਵਾਈ ਕੀਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਾਰਵਾਈ ਦੌਰਾਨ ਸੀਆਈਐਸਐਫ ਦਾ ਇਕ ਏਐਸਆਈ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਵਾਨ ਸੁੰਜਵਾ ‘ਚ ਹੋਏ ਹਮਲੇ ਬਾਅਦ ਮਦਦ ਲਈ ਜਾ ਰਹੇ ਸਨ।
ਦਰਅਸਲ, ਸੁਰੱਖਿਆ ਬਲਾਂ ਨੂੰ ਲਗਾਤਾਰ ਸੂਚਨਾ ਮਿਲ ਰਹੀ ਸੀ ਕਿ ਪੀਐਮ ਦੇ ਦੌਰੇ ਤੋਂ ਪਹਿਲਾਂ ਅੱਤਵਾਦੀ ਜੰਮੂ ਸ਼ਹਿਰ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਇਸ ਸੂਚਨਾ ਤੋਂ ਬਾਅਦ ਵੀਰਵਾਰ ਸ਼ਾਮ ਤੋਂ ਜੰਮੂ ਪੁਲਿਸ ਨੇ ਸੈਨਾ ਅਤੇ ਅਰਧ ਸੈਨਿਕ ਬਲਾਂ ਨਾਲ ਮਿਲ ਕੇ ਸ਼ਹਿਰ ਦੇ ਕਈ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਚਲਾਈ। ਇਹ ਤਲਾਸ਼ੀ ਅਭਿਆਨ ਸ਼ੁੱਕਰਵਾਰ ਤੜਕੇ ਤੱਕ ਜਾਰੀ ਰਿਹਾ ਅਤੇ ਇਸ ਆਪਰੇਸ਼ਨ ਦੌਰਾਨ ਜੰਮੂ ਦੇ ਭਟਿੰਡੀ ਇਲਾਕੇ ‘ਚ ਅੱਤਵਾਦੀਆਂ ਨੇ ਸੀਆਈਐਸਐਫ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਇਸ ਹਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਇਕ ਘਰ ‘ਚ ਲੁਕ ਗਏ। ਜਿਸ ਤੋਂ ਬਾਅਦ ਇਸ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ। ਇਸ ਆਪਰੇਸ਼ਨ ਵਿੱਚ ਹੁਣ ਤੱਕ ਇੱਕ ਏਐਸਆਈ ਸ਼ਹੀਦ ਹੋ ਗਿਆ ਹੈ ਅਤੇ ਕੁਝ ਜਵਾਨ ਜ਼ਖ਼ਮੀ ਹੋਏ ਹਨ।

ਦੱਸ ਦਈਏ ਕਿ ਅੱਜ ਜੰਮੂ-ਕਸ਼ਮੀਰ ਦੇ ਸੁੰਜਵਾ ‘ਚ ਇਕ ਆਪਰੇਸ਼ਨ ਦੇ ਹਿੱਸੇ ਵਜੋਂ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ, ਜਦਕਿ ਇਕ ਜਵਾਨ ਸ਼ਹੀਦ ਹੋ ਗਿਆ ਅਤੇ 4 ਜਵਾਨ ਜ਼ਖਮੀ ਹੋ ਗਏ। ਅੱਤਵਾਦੀਆਂ ਨੇ ਇਹ ਹਮਲਾ ਜੰਮੂ ਦੇ ਸੁੰਜਵਾ ਇਲਾਕੇ ‘ਚ ਕੀਤਾ ਹੈ। ਜੰਮੂ ਪੁਲਿਸ ਦੇ ਏਡੀਜੀਪੀ ਮੁਤਾਬਕ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...