June 12, 2026, 4:30 pm
----------- Advertisement -----------
HomeNewsLatest Newsਪੀ.ਐਮ ਮੋਦੀ ਸਿੱਖ ਮਸਲਿਆ ਨੂੰ ਵੀ ਹੱਲ ਕਰਨ ਦੀ ਜਿ਼ੰਮੇਵਾਰੀ ਨਿਭਾਉਣ :...

ਪੀ.ਐਮ ਮੋਦੀ ਸਿੱਖ ਮਸਲਿਆ ਨੂੰ ਵੀ ਹੱਲ ਕਰਨ ਦੀ ਜਿ਼ੰਮੇਵਾਰੀ ਨਿਭਾਉਣ : ਸਿਮਰਨਜੀਤ ਮਾਨ

Published on

----------- Advertisement -----------

ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲਾਲ ਕਿਲ੍ਹੇ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨਾਏ ਗਏ 400 ਸਾਲਾਂ ਪ੍ਰਕਾਸ਼ ਉਤਸਵ ਦਾ ਸਵਾਗਤ ਕਰਦੇ ਹੋਏ ਸਿੱਖ ਕੌਮ ਦੇ ਮਸਲਿਆ ਨੂੰ ਫੌਰੀ ਹੱਲ ਕਰਨ ਦੀ ਸੰਜ਼ੀਦਾ ਮੰਗ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ “ਇਹ ਬਹੁਤ ਹੀ ਅੱਛੀ ਗੱਲ ਹੈ ਕਿ ਸ੍ਰੀ ਮੋਦੀ ਇੰਡੀਆ ਦੇ ਪਹਿਲੇ ਵਜ਼ੀਰ-ਏ-ਆਜਮ ਹਨ ਜਿਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਵਾਲੇ ਸਿੱਖ ਕੌਮ ਦੇ ਨੌਵੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾਂ ਪ੍ਰਕਾਸ਼ ਉਤਸਵ ਉਸ ਲਾਲ ਕਿਲ੍ਹੇ ਵਿਖੇ ਅੱਜ ਮਨਾਉਦੇ ਹੋਏ ਮਨੁੱਖਤਾ ਪੱਖੀ ਸੰਦੇਸ਼ ਦੇ ਰਹੇ ਹਨ ਜਿਥੋ ਉਸ ਪੁਰਾਤਨ ਸਮੇਂ ਦੇ ਜ਼ਾਬਰ ਹੁਕਮਰਾਨ ਔਰੰਗਜੇਬ ਨੇ ਨੌਵੀ ਪਾਤਸਾਹੀ ਦੀ ਸ਼ਹਾਦਤ ਲੈਣ ਲਈ ਹੁਕਮ ਕੀਤੇ ਸਨ । ਪਰ ਇਸਦੇ ਨਾਲ ਹੀ ਜੇਕਰ ਸ੍ਰੀ ਮੋਦੀ ਸਿੱਖ ਕੌਮ ਦੇ ਲੰਮੇ ਸਮੇ ਤੋ ਲਟਕਦੇ ਆ ਰਹੇ ਗੰਭੀਰ ਮਸਲਿਆ ਜਿਵੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ, ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਦੋਸ਼ੀਆਂ, ਬਹਿਬਲ ਕਲਾਂ ਵਿਖੇ ਹੋਏ ਕਾਤਲਾਂ ਨੂੰ ਸਜ਼ਾ ਦਿਵਾਉਣ, ਜੇਲ੍ਹਾਂ ਵਿਚ 25-25 ਸਾਲਾਂ ਤੋ ਬੰਦੀ ਬਣਾਏ ਗਏ ਸਿੱਖਾਂ ਦੀ ਰਿਹਾਈ, ਐਸ.ਜੀ.ਪੀ.ਸੀ. ਦੀਆਂ 12 ਸਾਲਾਂ ਤੋ ਰੋਕੀਆ ਗਈਆ ਜਰਨਲ ਚੋਣਾਂ ਕਰਵਾਉਣ, ਫ਼ੌਜ, ਪੁਲਿਸ, ਪੈਰਾਮਿਲਟਰੀ ਫੋਰਸਾਂ ਵਿਚ ਸਿੱਖ ਕੌਮ ਦੀ ਭਰਤੀ 33% ਕਰਨ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕੇ, ਬਿਜਲੀ ਪੈਦਾ ਕਰਨ ਵਾਲੇ ਹੈੱਡਵਰਕਸ ਪੰਜਾਬ ਦੇ ਹਵਾਲੇ ਕਰਨ, ਪੰਜਾਬ ਦੀਆਂ ਸਰਹੱਦਾਂ ਨੂੰ ਤੁਰੰਤ ਖੋਲ੍ਹਕੇ ਦੁਵੱਲੇ ਵਪਾਰ ਦੀ ਖੁੱਲ੍ਹ ਦੇਣ, ਬੀ.ਐਸ.ਐਫ. ਦੇ ਵਧਾਏ ਗਏ ਅਧਿਕਾਰ ਖੇਤਰ ਨੂੰ 5 ਕਿਲੋਮੀਟਰ ਤੱਕ ਸੀਮਤ ਕਰਨ ਦੇ ਮਸਲਿਆ ਨੂੰ ਸੰਜ਼ੀਦਗੀ ਨਾਲ ਪਹਿਲ ਦੇ ਆਧਾਰ ਤੇ ਹੱਲ ਕਰ ਸਕਣ ਤਾਂ ਸਹੀ ਮਾਇਨਿਆ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਮਨਾਉਣ ਦੇ ਮਕਸਦ ਦੀ ਅਮਲੀ ਰੂਪ ਵਿਚ ਪੂਰਤੀ ਵੀ ਹੋ ਸਕੇਗੀ ਅਤੇ ਸਿੱਖ ਕੌਮ ਦੇ ਮਨਾਂ ਵਿਚ ਹੁਕਮਰਾਨਾਂ ਪ੍ਰਤੀ ਉੱਠੇ ਵੱਡੇ ਰੋਹ ਨੂੰ ਸ਼ਾਂਤ ਵੀ ਕੀਤਾ ਜਾ ਸਕੇਗਾ ।”

ਉਨ੍ਹਾਂ ਕਿਹਾ ਕਿ ਜਦੋ ਛੇਵੀ ਪਾਤਸਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਉਸ ਸਮੇ ਦੀ ਜਹਾਗੀਰ ਹਕੂਮਤ ਨੇ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕਰ ਲਿਆ ਸੀ, ਤਾਂ ਉਨ੍ਹਾਂ ਦੀ ਰਿਹਾਈ ਹੋਣ ਸਮੇਂ ਗੁਰੂ ਸਾਹਿਬਾਨ ਨੇ ਇਹ ਸ਼ਰਤ ਰੱਖੀ ਸੀ ਕਿ ਜੇਕਰ ਉਨ੍ਹਾਂ ਨਾਲ ਬੰਦੀ ਬਣਾਏ ਗਏ ਪਹਾੜੀ ਹਿੰਦੂ ਰਾਜਿਆ ਨੂੰ ਰਿਹਾਅ ਕੀਤਾ ਜਾਵੇਗਾ ਤਦ ਹੀ ਮੈਂ ਰਿਹਾਅ ਹੋਵਾਂਗਾ । ਉਸ ਮਨੁੱਖਤਾ ਪੱਖੀ ਸੋਚ ਅਧੀਨ ਗੁਰੂ ਸਾਹਿਬ ਨੇ ਸਮੁੱਚੇ ਹਿੰਦੂ ਰਾਜਿਆ ਦੀ ਰਿਹਾਈ ਵੀ ਆਪਣੇ ਨਾਲ ਕਰਵਾਈ । ਜਦੋ ਸ੍ਰੀ ਮੋਦੀ ਗੁਰੂ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾ ਰਹੇ ਹਨ ਤਾਂ ਉਨ੍ਹਾਂ ਵੱਲੋ ਮਨੁੱਖੀ ਅਧਿਕਾਰਾਂ ਅਤੇ ਇਨਸਾਨੀਅਤ ਕਦਰਾਂ-ਕੀਮਤਾਂ ਦੀ ਅਮਲੀ ਰੂਪ ਵਿਚ ਰੱਖਿਆ ਦੇ ਅਨੁਸਾਰ ਇੰਡੀਆ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਜਿਨ੍ਹਾਂ ਸਿੱਖਾਂ ਨੂੰ 25-25 ਸਾਲਾਂ ਤੋ ਗੈਰ ਕਾਨੂੰਨੀ ਢੰਗ ਨਾਲ ਅਜੇ ਵੀ ਬੰਦੀ ਬਣਾਕੇ ਰੱਖਿਆ ਹੋਇਆ ਹੈ, ਜੇਕਰ ਇਸ ਮਹਾਨ ਮੌਕੇ ਤੇ ਉਨ੍ਹਾਂ ਨੂੰ ਰਿਹਾਅ ਕਰਨ ਦਾ ਐਲਾਨ ਕਰ ਦੇਣ ਤਾਂ ਹੁਕਮਰਾਨਾਂ ਦੇ ਜ਼ਬਰ ਜੁਲਮਾਂ ਦੀ ਬਦੋਲਤ ਸਿੱਖ ਕੌਮ ਵਿਚ ਪੈਦਾ ਹੋਈ ਕੁੜੱਤਣ ਨੂੰ ਵੀ ਘੱਟ ਕਰਨ ਵਿਚ ਮਦਦ ਮਿਲੇਗੀ, ਉਥੇ ਸਹੀ ਅਰਥਾਂ ਵਿਚ ਸਿੱਖ ਕੌਮ ਦੇ ਇਹ ਮਸਲੇ ਸੰਜ਼ੀਦਗੀ ਨਾਲ ਹੱਲ ਹੋ ਸਕਣਗੇ । ਇਥੇ ਇਹ ਵਰਣਨ ਕਰਨਾ ਜ਼ਰੂਰੀ ਹੈ ਕਿ ਨਾ ਤਾਂ ਫ਼ੌਜਾਂ ਦੇ ਜਰਨੈਲਾਂ ਵਿਚੋਂ ਕੋਈ ਸਿੱਖ ਹੈ, ਨਾ ਹੀ ਸੁਪਰੀਮ ਕੋਰਟ ਦਾ ਕੋਈ ਜੱਜ ਸਿੱਖ ਹੈ, ਨਾ ਹੀ ਹਾਈਕੋਰਟਾਂ ਦੇ ਮੁੱਖ ਜੱਜਾਂ ਵਿਚੋਂ ਕੋਈ ਸਿੱਖ ਹੈ, ਨਾ ਹੀ ਕੈਬਨਿਟ ਵਿਚ ਕੋਈ ਸਿੱਖ ਵਜ਼ੀਰ ਹੈ, ਨਾ ਹੀ ਕਿਸੇ ਸੂਬੇ ਦੇ ਗਵਰਨਰ ਵੱਜੋ ਕਿਸੇ ਸਿੱਖ ਨੂੰ ਸਨਮਾਨ ਦਿੱਤਾ ਗਿਆ ਹੈ ਅਤੇ ਨਾ ਹੀ ਬਾਹਰਲੇ ਮੁਲਕਾਂ ਵਿਚ ਤਾਇਨਾਤ ਸਫੀਰਾਂ ਵਿਚ ਕੋਈ ਸਿੱਖ ਹੈ। ਅਜਿਹੇ ਸਮੇ ਉਤੇ ਸਿੱਖ ਕੌਮ ਦੇ ਇਸ ਵੱਡੇ ਰੋਸ਼ ਨੂੰ ਵੀ ਦੂਰ ਕਰਨਾ ਬਣਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...