November 21, 2026, 6:02 pm
----------- Advertisement -----------
HomeNewsBreaking Newsਅਮਰੀਕਾ ਦੇ ਚਾਰ ਸੈਨੇਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕਾ ਦੇ ਚਾਰ ਸੈਨੇਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਅੰਮ੍ਰਿਤਸਰ, 22 ਅਪ੍ਰੈਲ 2022 – ਅਮਰੀਕਾ ਦੇ ਚਾਰ ਸੈਨੇਟਰ ਅਤੇ ਇਕ ਪ੍ਰਤੀਨਿਧੀ ਕਾਂਗਰਸ ਮੈਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਵਿਚ ਨਿਊਯਾਰਕ ਦੀ ਸੈਨੇਟਰ ਕਰਸਟਨ ਗਿੱਲੀਬਰਾਂਡ, ਨਿਊਜਰਸੀ ਦੇ ਸੈਨੇਟਰ ਕੋਰੀ ਬੂਕਰ, ਰ੍ਹੋਡ ਆਈਲੈਂਡ ਦੇ ਸੈਨੇਟਰ ਸ਼ੈਲਡਨ ਵਾਈਟਹਾਊਸ, ਐਰੀਜ਼ੋਨਾ ਦੇ ਸੈਨੇਟਰ ਮਾਰਕ ਕੈਲੀ ਅਤੇ ਪ੍ਰਤੀਨਿਧੀ ਕਾਂਗਰਸ ਮੈਨ ਮੋਨਡੇਅਰ ਜੋਨਸ ਸ਼ਾਮਲ ਸਨ। ਇਸ ਤੋਂ ਇਲਾਵਾ ਇਨ੍ਹਾਂ ਸੈਨੇਟਰਾਂ ਦੇ ਕੁਝ ਪਰਿਵਾਰਕ ਮੈਂਬਰ ਅਤੇ ਦਿੱਲੀ ਸਥਿਤ ਅਮਰੀਕੀ ਦੂਤਾਵਾਸ ਦੇ ਅਧਿਕਾਰੀ ਪੈਟਰੀਸ਼ੀਆ ਲਾਸੀਨਾ ਤੇ ਡੇਨ ਰੋਬਿਨਸ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।

ਅਮਰੀਕੀ ਸੈਨੇਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੂੰ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਲੰਗਰ ਦੀ ਮਰਯਾਦਾ ਬਾਰੇ ਜਾਣਕਾਰੀ ਦਿੱਤੀ। ਇਸੇ ਦੌਰਾਨ ਅਮਰੀਕੀ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਰਿਆੜ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿੱਖ ਧਰਮ ਨਾਲ ਸਬੰਧਤ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਨਿਊਯਾਰਕ ਦੀ ਸੈਨੇਟਰ ਕਰਸਟਨ ਗਿੱਲੀਬਰਾਂਡ ਨੇ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਆ ਕੇ ਉਹ ਸਿਰਫ ਪ੍ਰਭਾਵਿਤ ਹੀ ਨਹੀਂ ਹੋਏ ਸਗੋਂ ਵਿਸਮਾਦੀ ਵੀ ਹੋਏ ਹਨ। ਉਨ੍ਹਾਂ ਸਿੱਖ ਭਾਈਚਾਰੇ ਵੱਲੋਂ ਬਿਨ੍ਹਾਂ ਭੇਦਭਾਵ ਦੇ ਲੰਗਰ ਦੀ ਪ੍ਰੰਪਰਾਵਾ ਨੂੰ ਵਡਿਆਇਆ ਅਤੇ ਅਮਰੀਕਾ ਵਿਚ ਵਸਦੇ ਸਿੱਖਾਂ ਦੇ ਸਮਰਥਨ ਦੀ ਗੱਲ ਵੀ ਆਖੀ। ਉਨ੍ਹਾਂ ਕਿਹਾ ਕਿ ਸਾਨੂੰ ਇਹ ਜਾਣ ਕੇ ਬੇਹੱਦ ਚੰਗਾ ਲੱਗਾ ਹੈ ਕਿ ਇਥੇ ਦੁਨੀਆਂ ਦੇ ਹਰ ਧਰਮ ਦੇ ਲੋਕ ਆ ਕੇ ਆਪਣੀ ਸ਼ਰਧਾ ਪ੍ਰਗਟਾ ਸਕਦੇ ਹਨ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਬੀਬੀ ਬਲਜਿੰਦਰ ਕੌਰ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...