August 13, 2026, 7:49 pm
----------- Advertisement -----------
HomeNewsBreaking Newsਮਾਸਕ ਪਾਉਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਮੋਹਾਲੀ ਵੱਲੋਂ ਨਵੀਂਆਂ ਹਦਾਇਤਾਂ ਜਾਰੀ

ਮਾਸਕ ਪਾਉਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਮੋਹਾਲੀ ਵੱਲੋਂ ਨਵੀਂਆਂ ਹਦਾਇਤਾਂ ਜਾਰੀ

Published on

----------- Advertisement -----------

ਐਸ.ਏ.ਐਸ. ਨਗਰ, 22 ਅਪ੍ਰੈਲ 2022 – ਐਸ.ਏ.ਐਸ. ਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੋਵਿਡ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਮਾਸਕ ਪਾਉਣ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਜਾਰੀ ਹਦਾਇਤਾਂ ਅਨੁਸਾਰ ਭੀੜ ਭਾੜ ਵਾਲੀਆਂ ਥਾਂਵਾਂ ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ ਜਦ ਕਿ ਬੰਦ ਥਾਂਵਾਂ ਜਿਵੇਂ ਜਨਤਕ ਟਰਾਂਸਪੋਰਟ ਜਿਵੇਂ ਬੱਸ, ਟ੍ਰੇਨ, ਹਵਾਈ ਜਹਾਜ, ਟੈਕਸੀ ਆਦਿ, ਸਿਨੇਮਾ ਹਾਲ, ਸੌਪਿੰਗ ਮਾਲ, ਡਿਪਾਰਟਮੈਂਟਰ ਸਟੋਰ, ਕਲਾਸਰੂਮ, ਦਫ਼ਤਰਾਂ ਦੇ ਕਮਰੇ, ਇਨਡੋਰ ਇੱਕਠ ਆਦਿ ਥਾਂਵਾਂ ਤੇ ਮਾਸਕ ਪਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਦੇ ਨਿਯਮ ਨੂੰ ਪਾਲਣ ਕਰਨ ਲਈ ਵੀ ਕਿਹਾ ਗਿਆ ਹੈ।

ਇਸ ਦੇ ਨਾਲ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਉਪਰੋਕਤ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਤੇ ਆਫ਼ਤ ਪ੍ਰਬੰਧਨ ਐਕਟ ਦੇ ਉਪਬੰਧ 2005 ਅਤੇ ਇੰਡੀਅਨ ਪੀਨਲ ਕੋਡ, 1860 ਅਧੀਨ ਅਪਰਾਧਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...