October 28, 2026, 4:18 am
----------- Advertisement -----------
HomeNewsLatest Newsਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਗੁਜਰਾਤ ਦੇ ਅਮੂਲ...

ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਗੁਜਰਾਤ ਦੇ ਅਮੂਲ ਪਲਾਟਾਂ ਦਾ ਦੌਰਾ

Published on

----------- Advertisement -----------

ਪੰਜਾਬ ਵਿਚ ਡੇਅਰੀ ਪਦਾਰਥਾਂ ਨੂੰ ਹੋਰ ਮਿਆਰੀ ਬਣਾਉਣ ਅਤੇ ਅੰਤਰਾਸ਼ਟਰੀ ਮੰਡੀਕਰਨ ਲਈ ਅਮੁਲ ਤੋਂ ਸਹਿਯੋਗ ਮੰਗਿਆ: ਕੁਲਦੀਪ ਧਾਲੀਵਾਲ

ਚੰਡੀਗੜ੍ਹ/ਅਨੰਦ ਸ਼ਹਿਰ (ਗੁਜਰਾਤ) ਅਪ੍ਰੈਲ 22: ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਪੰਜਾਬ ਵਿਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਤਿੰਨ ਦਿਨ ਤੋਂ ਗੁਜਾਰਤ ਦੇ ਦੌਰੇ ‘ਤੇ ਹਨ, ਜਿੱਥੇ ਉਨ੍ਹਾਂ ਨੇ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਸਮੇਤ ਕਈ ਹੋਰ ਮਾਹਿਰਾਂ ਨਾਲ ਵਿਚਾਰਾਂ ਕੀਤੀਆਂ। ਅੱਜ ਉਨ੍ਹਾਂ ਵਲੋਂ ਅਨੰਦ ਸ਼ਹਿਰ ਅਤੇ ਗਾਂਧੀਨਗਰ ਵਿਖੇ ਅਮੁਲ ਦੇ ਵੱਖ ਵੱਖ ਪਲਾਟਾਂ ਦਾ ਦੌਰਾ ਕੀਤਾ ਗਿਆ ਜਿੱਥੇ ਅਮੂਲ ਦੇ ਅਧਕਿਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਵਿਚ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਨੂੰ ਹੋਰ ਮਿਆਰੀ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ।

ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਅਮੂਲ ਵੀ ਪੰਜਾਬ ਦੇ ਵੇਰਕਾ ਅਦਾਰੇ ਵਾਂਗ ਸਹਿਕਾਰੀ ਅਦਾਰਾ ਹੈ, ਜਿਸ ਦੇ ਡੇਅਰੀ ਪਦਾਰਥ ਵਿਸ਼ਵ ਪੱਧਰ ‘ਤੇ ਵੱਡੀ ਪਹਿਚਾਣ ਬਣੇ ਹੋਏ ਹਨ।ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਉਨ੍ਹਾਂ ਦੀ ਸਰਕਾਰ ਦਾ ਮੁੱਖ ਟੀਚਾ ਹੈ ਕਿ ਪੰਜਾਬ ਵਿਚ ਸਹਿਕਾਰਤਾ ਲਹਿਰ ਨੂੰ ਹੋਰ ਮਜਬੂਤੀ ਨਾਲ ਚਲਾਇਆ ਜਾਵੇ ਤਾਂ ਜੋ ਸਹਾਇਕ ਕਿਸਾਨੀ ਧੰਦਿਆਂ ਨਾਲ ਕਿਸਾਨਾਂ ਨੂੰ ਜੋੜ ਕੇ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ। ੳਨ੍ਹਾਂ ਕਿਹਾ ਕਿ ਪੰਜਾਬ ਵਿਚ ਵੇਰਕਾ ਦੇ ਰਾਹੀਂ ਸੂਬੇ ਦੇ ਬਹੁ ਗਿਣਤੀ ਪਿੰਡ ਡੇਅਰੀ ਦੇ ਸਹਿਕਾਰੀ ਧੰਦੇ ਨਾਲ ਜੁੜੇ ਹੋਏ ਹਨ ਅਤੇ ਅਗਲੇ ਪੰਜ ਸਾਲ ਵਿਚ ਸੂਬੇ ਦੇ ਸਾਰੇ ਪਿੰਡਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ।

ਡੇਅਰੀ ਵਿਕਾਸ ਮੰਤਰੀ ਨੇ ਕਿਹਾ ਕਿ ਹਾਲਾਂਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਪਰ ਸਾਡੇ ਕਿਸਾਨ ਖੇਤੀਬਾੜੀ ਦੇ ਨਾਲ ਨਾਲ ਕਿਸੇ ਨਾ ਕਿਸੇ ਰੂਪ ਵਿਚ ਪਸ਼ੂ ਪਾਲਣ ਦੇ ਧੰਦੇ ਨਾਲ ਵੀ ਜੁੜੇ ਹੋਏ ਹਨ।ਉਨ੍ਹਾਂ ਕਿਹਾ ਕਿ ਹਾਲੇ ਬਹੁਤ ਸਾਰੇ ਕਿਸਾਨ ਰਵਾਇਤੀ ਪਸ਼ੂ ਪਾਲਣ ਦੇ ਕਿੱਤੇ ਨਾਲ ਹੀ ਜੁੜੇ ਹੋਏ ਹਨ, ਪਰ ਪੰਜਾਬ ਸਰਕਾਰ ਵਲੋਂ ਪੇਸ਼ੇਵਰ ਡੇਅਰੀ ਫਾਰਮਿੰਗ ਨਾਲ ਕਿਸਾਨਾਂ ਨੂੰ ਜੋੜਨ ਲਈ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਬਾਰੇ ਸਿਖਲਾਈ ਦੇਣ ਦੇ ਨਾਲ ਨਾਲ ਸਬਸਿਡੀ ‘ਤੇ ਨਵੇਂ ਉਪਕਰਨ ਵੀ ਮੁਹੱਈਆ ਵੀ ਕਰਵਾਏ ਜਾਣਗੇ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਮੁਲ ਇੱਕ ਸਹਿਕਾਰੀ ਅਦਾਰਾ ਹੈ ਜਿਸ ਦੇ ਕੰਮ ਕਾਰ ਦੀ ਜਾਣਕਾਰੀ ਹਾਸਿਲ ਕਰਨ ਲਈ ਉਨ੍ਹਾਂ ਵਲੋਂ ਇਹ ਦੌਰਾ ਕੀਤਾ ਗਿਆ ਸੀ।ਉਨਾਂ ਦੱਸਿਆ ਕਿ ਅਮੂਲ ਦੇ ਪ੍ਰਬੰਧਕਾਂ ਤੋਂ ਉਨ੍ਹਾਂ ਨੇ ਪੰਜਾਬ ਵਿਚ ਦੁੱਧ ਤੋਂ ਤਿਆਰ ਹੋਣ ਵਾਲੇ ਪਦਾਰਥਾਂ ਦੀ ਹਰ ਤਕਨੀਕੀ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਹੀ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਸਹਿਕਾਰਤਾ ਲਹਿਰ ਰਾਹੀਂ ਤਿਆਰ ਹੋਣ ਵਾਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਪੱਧਰ ਮੰਡੀਕਰਨ ਲਈ ਵੀ ਅਮੁਲ ਤੋਂ ਸਹਿਯੋਗ ਲੈਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਕੁਲਦੀਪ ਧਾਲੀਵਾਲ ਨੇ ਅਪਾਣੇ ਇਸ ਦੌਰੇ ਦੌਰਾਨ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ, ਅਮੁਲਫੇਡ, ਗਾਂਧੀਨਗਰ, ਗੁਜਰਾਤ ਡੇਅਰੀ ਪਲਾਂਟ, ਆਈਸ ਕਰੀਮ ਪਲਾਂਟ, ਡੇਅਰੀ ਪਲਾਂਟ, ਚਾਕਲੇਟ ਪਲਾਂਟ, ਬੁਲ ਬ੍ਰੀਡਿੰਗ ਫਾਰਮ, ਡਾ. ਵੀ. ਕੁਰੀਨ ਮਿਊਜ਼ੀਅਮ, ਸਰਦਾਰ ਪਟੇਲ ਅਸੈਂਬਲੀ ਹਾਲ, ਡੀ.ਸੀ.ਐੱਸ. ਸੰਦੇਸਰ ਦਾ ਦੌਰਾ ਕੀਤਾ।

ਗੁਜਰਾਤ ਕੋਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਿਟੇਡ (ਜੀ.ਸੀ.ਐੱਮ.ਐੱਮ.ਐੱਫ.), ਆਨੰਦ ਦੇ ਐਮ.ਡੀ ਗੁਜਰਾਤ ਡਾ. ਆਰ.ਐਸ. ਸੋਢੀ, ਸੀ.ਓ.ਓ ਜੈਇਨ ਮਹਿਤਾ, ਏ.ਜੀ.ਐਮ ਐੱਚ.ਪੀ. ਰਾਠੌੜ, ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਮਨੀਸ਼ ਸ਼ਾਹ, ਕੈਰਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਯੂਨੀਅਨ ਲਿਮਿਟੇਡ (ਅਮੁਲ ਡੇਅਰੀ), ਆਨੰਦ, ਗੁਜਰਾਤ ਦੇ ਐਮ.ਡੀ ਅਮਿਤ ਵਿਆਸ, ਕੁਲਦੀਪ ਸਿੰਘ, ਐੱਚ.ਓ, ਕੋਆਰਡੀਨੇਟਰ ਅਮਰਜੀਤ ਸਿੰਘ ਅਤੇ ਭਾਰਤੀ ਪੇਂਡੂ ਪ੍ਰਬੰਧਨ ਸੰਸਥਾਨ, ਆਨੰਦ, ਗੁਜਰਾਤ ਦੇ ਡਾਇਰੈਕਟਰ ਉਮਾਕਾਂਤ ਦਾਸ਼ ਨਾਲ ਮੁਲਾਕਤਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...