November 17, 2026, 2:22 pm
----------- Advertisement -----------
HomeNewsLatest Newsਸੂਬਾ ਕਾਂਗਰਸ ਪ੍ਰਧਾਨ ਨੇ ਪਾਰਟੀ ਦੀ ਮਜ਼ਬੂਤੀ ਲਈ ਤਿੰਨ ਰੂਪੀ ਮੰਤਰ ਪੇਸ਼...

ਸੂਬਾ ਕਾਂਗਰਸ ਪ੍ਰਧਾਨ ਨੇ ਪਾਰਟੀ ਦੀ ਮਜ਼ਬੂਤੀ ਲਈ ਤਿੰਨ ਰੂਪੀ ਮੰਤਰ ਪੇਸ਼ ਕੀਤਾ, ਹਰ ਆਗੂ ਤੇ ਵਰਕਰ ਨੂੰ ਇਕੱਠੇ ਲੈ ਕੇ ਚਲਣ ਲਈ ਆਪਣਾ ਰੋਡਮੈਪ ਦੱਸਿਆ

Published on

----------- Advertisement -----------

ਚੰਡੀਗੜ੍ਹ, 22 ਅਪ੍ਰੈਲ : – ਪੰਜਾਬ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਆਪਣੇ ਤਿੰਨ ਮੰਤਰ ਡਸਿਪਲਨ, ਡੈਡੀਕੇਸ਼ਨ ਅਤੇ ਡਾਇਲਾਗ ਪੇਸ਼ ਕੀਤੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਇੱਕ ਟੀਮ ਦੇ ਤੌਰ ‘ਤੇ ਕੰਮ ਕਰਨਗੇ ਨਾ ਕਿ ਕਿਸੇ ਖਾਸ ਏਜੰਡੇ ਵਾਲੇ ਵਿਅਕਤੀ ਵਜੋਂ।
ਸੂਬਾ ਕਾਂਗਰਸ ਪ੍ਰਧਾਨ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਵੀ ਵਰ੍ਹੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਰਕਾਰ ਨੇ ਪਹਿਲੇ ਹੀ ਮਹੀਨੇ ਵਿੱਚ ਹੀ ਮਾਣ ਵਾਲੀ ਗੱਲ ਦੇ ਉਲਟ ਬਹੁਤ ਹੀ ਸ਼ਰਮਨਾਕ ਕਾਰਾ ਕੀਤਾ ਹੈ, ਜੋ ਸਿਆਸੀ ਬਦਲਾਖੋਰੀ ਵੱਲ ਮੁੜ ਗਈ ਹੈ ਅਤੇ ਨਿੱਜੀ ਦੁਸ਼ਮਣੀ ਕੱਢਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਹੁਣ ਤੱਕ ਦੇ ਸਭ ਤੋਂ ਨੌਜਵਾਨ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਪਾਰਟੀ ਦੀ ਸਫਲਤਾ ਲਈ ਅਨੁਸ਼ਾਸਨ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਗੂਆਂ ਤੇ ਵਰਕਰਾਂ ਨੂੰ ਕੰਮ ਕਰਨ ਦੀ ਪੂਰਨ ਆਜ਼ਾਦੀ ਦਿੰਦੀ ਹੈ, ਪਰ ਇਸਦੇ ਨਾਲ ਹੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਨੁਸ਼ਾਸਨ ਭੰਗ ਨਾ ਹੋਵੇ ਅਤੇ ਪਾਰਟੀ ਦੇ ਹਿੱਤਾਂ ਨੂੰ ਠੇਸ ਨਾ ਪਹੁੰਚਾਈ ਜਾਵੇ।
ਪਾਰਟੀ ਨੂੰ ਮੁੜ ਪੈਰਾਂ ‘ਤੇ ਖੜ੍ਹਾ ਕਰਨ ਅਤੇ ਆਉਣ ਵਾਲੇ ਦਿਨਾਂ ‘ਚ ਮਜ਼ਬੂਤ ​​ਕਰਨ ਲਈ ਰੋਡ ਮੈਪ ਦਾ ਖੁਲਾਸਾ ਕਰਦੇ ਹੋਏ, ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਅਤੇ ਸ਼੍ਰੀ ਰਾਹੁਲ ਗਾਂਧੀ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਹਜ਼ਾਰਾਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਉਨ੍ਹਾਂ ਲਈ ਇਸ ਸਥਾਨ ‘ਤੇ ਪਹੁੰਚਣਾ ਸੰਭਵ ਨਹੀਂ ਸੀ।
ਉਨ੍ਹਾਂ ਨੇ ਜ਼ਮੀਨੀ ਪੱਧਰ ਦੇ ਵਰਕਰ ਵਜੋਂ ਆਪਣੇ ਸਿਆਸੀ ਸਫ਼ਰ ਨੂੰ ਯਾਦ ਕੀਤਾ, ਜਦੋਂ ਉਹ ਆਪਣੇ ਜੱਦੀ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਦੇ ਪੋਸਟਰ ਲਗਾਉਂਦੇ ਸਨ। ਜਿੱਥੇ ਉਹ ਆਪਣੇ ਦਾਦਾ-ਦਾਦੀ ਨਾਲ ਰਹਿੰਦੇ ਸਨ, ਕਿਉਂਕਿ ਬਚਪਨ ਵਿੱਚ ਉਨ੍ਹਾਂ ਦੇ ਮਾਤਾ-ਪਿਤਾ ਦਾ ਦੇਹਾਂਤ ਹੋ ਗਿਆ ਸੀ। ਉਦੋਂ ਤੋਂ ਉਹ ਬਲਾਕ, ਜ਼ਿਲ੍ਹਾ, ਸੂਬਾ ਅਤੇ ਰਾਸ਼ਟਰੀ ਪੱਧਰ ‘ਤੇ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲਦੇ ਹੋਏ ਨੈਸ਼ਨਲ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਉਹ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨਾ ਚਾਹੁੰਦੇ ਸਨ, ਪਰ ਕਦੇ ਉਮੀਦ ਨਹੀਂ ਸੀ ਕਿ ਉਨ੍ਹਾਂ ਨੂੰ ਇੰਨੀ ਜਲਦੀ ਨਿਯੁਕਤ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਪੁੱਛੇ ਸਵਾਲ ਦੇ ਜਵਾਬ ‘ਚ, ਉਨ੍ਹਾਂ ਕਿਹਾ ਕਿ ਇਸਨੂੰ ਇੱਕ ਮਹੀਨੇ ਦੇ ਥੋੜ੍ਹੇ ਸਮੇਂ ‘ਚ ਹੀ ਨਹੀਂ ਪਰਖਿਆ ਜਾਣਾ ਚਾਹੀਦਾ ਹੈ, ਪਰ ਜਿਸ ਤਰ੍ਹਾਂ ਨਾਲ ਇਹ ਸਿਆਸੀ ਬਦਲਾਖੋਰੀ ‘ਤੇ ਉਤਰ ਆਏ ਹਨ ਅਤੇ ਦਿੱਲੀ ਤੋਂ ਹੁਕਮ ਲੈ ਰਹੇ ਹਨ, ਇਸ ਨਾਲ ਲੋਕਾਂ ਦਾ ਮੋਹ ਭੰਗ ਹੋਣਾ ਸ਼ੁਰੂ ਹੋ ਗਿਆ ਹੈ | ਉਨ੍ਹਾਂ ਖਾਸ ਤੌਰ ‘ਤੇ ਕਾਂਗਰਸੀ ਆਗੂ ਅਲਕਾ ਲਾਂਬਾ ਅਤੇ ਉੱਘੇ ਸ਼ਾਇਰ ਡਾ ਕੁਮਾਰ ਵਿਸ਼ਵਾਸ ਵਿਰੁੱਧ ਸਿਰਫ਼ ਇਸ ਲਈ ਕੇਸ ਦਰਜ ਹੋਣ ਦਾ ਜ਼ਿਕਰ ਕੀਤਾ, ਕਿਉਂਕਿ ਉਹ ਉਨ੍ਹਾਂ ਦੇ ਸਿਆਸੀ ਵਿਰੋਧੀ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਆਸਾਮ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੀ ‘ਆਪ’ ਸਰਕਾਰ ਵਲੋਂ ਅਲਕਾ ਲਾਂਬਾ ਅਤੇ ਵਿਸ਼ਵਾਸ ਨੂੰ ਨਾਮਜ਼ਦ ਕਿਤੇ ਜਾਣ ਦੀ ਤਰਜ਼ ਤੇ ਗੁਜਰਾਤ ਤੋਂ ਕਾਂਗਰਸੀ ਵਿਧਾਇਕ ਦੀ ਗ੍ਰਿਫਤਾਰੀ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਅਲਕਾ ਲਾਂਬਾ ਨਾਲ ਰੋਪੜ ਥਾਣੇ ਜਾਣਗੇ, ਜਿੱਥੇ ਉਨ੍ਹਾਂ ਨੂੰ 26 ਅਪ੍ਰੈਲ ਨੂੰ ਤਲਬ ਕੀਤਾ ਗਿਆ ਹੈ।
ਐੱਸਵਾਈਐੱਲ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੈਰਾਨੀਜਨਕ ਚੁੱਪ ‘ਤੇ ਸਵਾਲ ਉਠਾਉਂਦੇ ਹੋਏ, ਵੜਿੰਗ ਐਸਵਾਈਐਲ ਨੂੰ ਲੈ ਕੇ ‘ਆਪ’ ਦੀ ਸ਼ੱਕੀ ਸੋਚ ਤੇ ਵਰ੍ਹੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੱਤ ਦਰਜ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਹੁਣ ਪੰਜਾਬੀਆਂ ਅਤੇ ਉਨ੍ਹਾਂ ਦੇ ਹਿੱਤਾਂ ਦੀ ਕੋਈ ਚਿੰਤਾ ਨਹੀਂ ਰਹੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਹੁਣ ਹਰਿਆਣਾ ਦੇ ਵੋਟਰਾਂ ਨੂੰ ਲੁਭਾਉਣ ਲਈ ‘ਆਪ’ ਪੰਜਾਬ ਸਰਕਾਰ ’ਤੇ ਹਰਿਆਣਾ ਨੂੰ ਪਾਣੀ ਦੇਣ ਲਈ ਦਬਾਅ ਬਣਾ ਸਕਦੀ ਹੈ, ਜਿਸਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਦਿੱਤੇ ਸਨੇਹ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਹਾਜ਼ਰੀ ਤੋਂ ਬਹੁਤ ਉਤਸ਼ਾਹਿਤ ਹਨ। ਜਿਸ ਨਾਲ ਉਨ੍ਹਾਂ ਨੂੰ ਵਾਧੂ ਊਰਜਾ ਮਿਲੀ ਹੈ ਅਤੇ ਉਹ ਸਾਡੇ ਹਰ ਆਗੂ ਅਤੇ ਵਰਕਰ ਨਾਲ ਵਾਅਦਾ ਕਰਦੇ ਹਨ ਕਿ ਉਹ ਤੁਹਾਡੀਆਂ ਉਮੀਦਾਂ ‘ਤੇ ਖਰਾ ਉਤਰਨ ਨੂੰ ਯਕੀਨੀ ਬਣਾਉਣਗੇ।
ਪਾਰਟੀ ਦੀ ਹਾਰ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹਾਰ ਲਈ ਕਿਸੇ ਵਿਸ਼ੇਸ਼ ਆਗੂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ, ਕਿਉਂਕਿ ਇਹ ਸਭ ਦੀ ਸਾਂਝੀ ਜ਼ਿੰਮੇਵਾਰੀ ਸੀ। ਉਨ੍ਹਾਂ ਕਿਹਾ ਕਿ ਅਸੀਂ ਅੱਗੇ ਵਧ ਚੁੱਕੇ ਹਾਂ ਅਤੇ ਭਵਿੱਖ ਵੱਲ ਦੇਖ ਰਹੇ ਹਾਂ ਤੇ ਭਰੋਸਾ ਕਰਦੇ ਹਾਂ ਕਿ ਅਸੀਂ ਮਿਲ ਕੇ ਸਾਰੀਆਂ ਚੁਣੌਤੀਆਂ ਨੂੰ ਪਾਰ ਕਰ ਸਕਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...