September 22, 2026, 11:19 pm
----------- Advertisement -----------
HomeNewsHukamnamaAaj Ka Hukumana (23-04-2022)

Aaj Ka Hukumana (23-04-2022)

Published on

----------- Advertisement -----------

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ 1
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥1॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥1॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥2॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥3॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥4॥2॥

ਸ਼ਨਿਚਰਵਾਰ, 10 ਵੈਸਾਖ (ਸੰਮਤ 554 ਨਾਨਕਸ਼ਾਹੀ) ਅੰਗ: 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ 1
ੴ ਸਤਿਗੁਰ ਪ੍ਰਸਾਦਿ ॥
ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।1। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।2। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।3। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।4।2। ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...