August 24, 2026, 8:42 pm
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਰਣਜੀਤ ਬਾਵਾ ਦਾ ਨਵਾਂ ਗੀਤ ‘ਰੱਬ ਕਰ ਕੇ’...

ਦਰਸ਼ਕਾਂ ਦੇ ਸਨਮੁਖ ਹੋਇਆ ਰਣਜੀਤ ਬਾਵਾ ਦਾ ਨਵਾਂ ਗੀਤ ‘ਰੱਬ ਕਰ ਕੇ’ (ਵੀਡੀਓ)

Published on

----------- Advertisement -----------

ਪੰਜਾਬੀ ਸੰਗੀਤ ਤੇ ਫਿਲਮ ਇੰਡਸਟਰੀ ‘ਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਦੇ ਨਾਮ ਤੋਂ ਅੱਜ ਹਰ ਕੋਈ ਜਾਣੂ ਹੈ। ਆਪਣੀ ਉੱਚੀ ਸੂਚੀ ਗਾਇਕੀ ਦੇ ਦਮ ਤੇ ਉਨ੍ਹਾਂ ਨੇ ਲੋਕਾਂ ਦੇ ਦਿਲਾਂ ‘ਚ ਵੱਖਰੀ ਥਾਂ ਬਣਾਈ ਹੈ। ਉਨ੍ਹਾਂ ਦੇ ਗਾਏ ਹੁਣ ਤੱਕ ਦੇ ਹਰ ਇਕ ਗੀਤ ਨੂੰ ਲੋਕਾਂ ਨੇ ਸਿਰ ਮੱਥੇ ਲਗਾਇਆ ਹੈ, ਤੇ ਹੁਣ ਇਕ ਵਾਰ ਫਿਰ ਰਣਜੀਤ ਬਾਵਾ ਆਪਣੇ ਨਵੇਂ ਗੀਤ ‘ਰੱਬ ਕਰ ਕੇ’ ਦੇ ਨਾਲ ਦਰਸ਼ਕਾਂ ਵਿੱਚ ਹਾਜ਼ਿਰ ਹਨ। ਇਸ ਗੀਤ ‘ਚ ਇੱਕ ਕੁੜੀ ਦੀ ਬੇਵਫਾਈ ਨੂੰ ਬਿਆਨ ਕਰਨ ਦੀ ਕੋਸ਼ਿਸ਼ ਗਾਇਕ ਨੇ ਕੀਤੀ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ਦੇ ਬੋਲ ਰਣਜੀਤ ਬਾਵਾ ਨੇ ਲਿਖੇ ਹਨ, ਜਦੋਂਕਿ ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ ।

ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਯੇ ਪਰੂਫ ਨੇ ਦਿੱਤਾ ਹੈ । ਰਣਜੀਤ ਬਾਵਾ ਨੇ ਆਪਣੇ ਰਿਕਾਰਡ ਤੋੜਵੇਂ ਗੀਤ, ਜੱਟ ਦੀ ਅਕਾਲ ਨਾਲ ਮਸ਼ਹੂਰ ਹੋਏ। ਨਾਲ ਹੀ ਰਣਜੀਤ ਬਾਵਾ ਨੇ ਆਪਣੀ ਪਹਿਲੀ ਐਲਬਮ ‘ਮਿੱਟੀ ਦਾ ਬਾਵਾ’ ਤੋਂ ਕਈ ਅਵਾਰਡ ਆਪਣੇ ਨਾਮ ਕੀਤੇ। ਉਨ੍ਹਾਂ ਨੇ “ਸਰਵਨ” ਨਾਲ ਸਿਲਵਰ ਸਕ੍ਰੀਨ ‘ਤੇ ਸ਼ੁਰੂਆਤ ਕੀਤੀ। ਹੁਣ ਤੱਕ ਉਹ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਨਾਮੀ ਸਿਤਾਰਿਆਂ ਨਾਲ ਕੰਮ ਕਰ ਚੁੱਕੇ ਹਨ। ਬਤੌਰ ਗਾਇਕ ਆਪਣਾ ਕਰੀਅਰ ਸ਼ੁਰੂ ਕਰਨ ਵਾਲੇ ਰਣਜੀਤ ਬਾਵਾ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ । ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਹੈ । ਜਲਦ ਹੀ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਰਣਜੀਤ ਬਾਵਾ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਭਲਵਾਨ ਸਿੰਘ, ਤਾਰਾ ਮੀਰਾ, ਤੂਫਾਨ ਸਿੰਘ, ਹਾਈਐਂਡ ਯਾਰੀਆਂ, ਮਿਸਟਰ ਐਂਡ ਮਿਸਿਜ 420 ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਉਨ੍ਹਾਂ ਨੇ ਵੱਖੋ ਵੱਖਰੇ ਕਿਰਦਾਰ ਨਿਭਾਏ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...